ਪੰਜਾਬ ਕਾਂਗਰਸ ਵਲੋਂ ਆ ਗਈ ਵੱਡੀ ਖਬਰ ਇਸ ਦਿਨ ਵੱਡੀ ਰੈਲੀ ਕਰਕੇ ਰਾਹੁਲ ਗਾਂਧੀ ਚੋਣਾਂ ਦੀ ਮੁਹਿੰਮ ਦਾ ਕਰਨਗੇ ਆਗਾਜ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਸੱਭ ਪਾਰਟੀ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਆਖਿਆ ਜਾ ਰਿਹਾ ਹੈ ਕਿ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਕੋਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਵਿੱਚ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਅਦਾਰਿਆਂ ਨੂੰ 15 ਜਨਵਰੀ ਤੱਕ ਲਈ ਬੰਦ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਦੇ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਉਥੇ ਹੀ ਇਨ੍ਹਾਂ ਸਭ ਦੇ ਬਾਵਜੂਦ ਸਿਆਸੀ ਰੈਲੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਪੰਜਾਬ ਕਾਂਗਰਸ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦਿਨ ਰੈਲੀ ਦੌਰਾਨ ਰਾਹੁਲ ਗਾਂਧੀ ਪੰਜਾਬ ਵਿੱਚ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਪੰਜਾਬ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੀਆ ਰੈਲੀਆਂ ਕੀਤੀਆਂ ਜਾ ਰਹੀਆ ਹਨ, ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੀ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਆ ਰਹੇ ਹਨ। ਮੋਗਾ ਨੂੰ ਮਾਲਵਾ ਖੇਤਰ ਦੀ ਧੁੰਨੀ ਵਜੋਂ ਜਾਣਿਆ ਜਾਂਦਾ ਹੈ। ਇਥੋਂ ਹੀ ਉਨ੍ਹਾਂ ਵੱਲੋਂ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪਹਿਲਾਂ ਪੰਜਾਬ ਆਉਣ ਦਾ ਪ੍ਰੋਗਰਾਮ 3 ਜਨਵਰੀ ਨੂੰ ਉਲੀਕਿਆ ਗਿਆ ਸੀ ਪਰ ਕੁੱਝ ਕਾਰਨਾਂ ਦੇ ਚਲਦੇ ਹੋਏ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।

ਹੁਣ ਉਨ੍ਹਾਂ ਵੱਲੋਂ 15 ਜਨਵਰੀ ਦਾ ਐਲਾਨ ਕੀਤੇ ਜਾਣ ਦੇ ਨਾਲ ਹੀ ਕਾਂਗਰਸ ਆਗੂਆਂ ਵੱਲੋਂ ਇਸ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 15 ਜਨਵਰੀ ਨੂੰ ਹੋਣ ਵਾਲੀ ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਤੋਂ ਇਲਾਵਾ ਪਾਰਟੀ ਵਿਧਾਇਕ ਇਸ ਵਿੱਚ ਸ਼ਾਮਲ ਹੋ ਰਹੇ ਹਨ।

ਉਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹੁੰਚ ਰਹੇ ਹਨ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਇਸ ਰੈਲੀ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਮੁੜ ਤੋਂ ਆਪਣੀ ਸਰਕਾਰ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਕਮਲਜੀਤ ਸਿੰਘ ਬਰਾੜ ਵੱਲੋਂ ਆਖਿਆ ਗਿਆ ਹੈ ਕਿ ਇਸ ਰੈਲੀ ਵਿਚ ਦੋ ਲੱਖ ਦੇ ਕਰੀਬ ਪੰਜਾਬੀਆਂ ਦਾ ਇਕੱਠ ਹੋਣ ਦੀ ਸੰਭਾਵਨਾ ਹੈ।