ਪੰਜਾਬ ਚ 11 ਫਰਵਰੀ ਬਾਰੇ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਵਿਰੋਧ ਪ੍ਰਦਰਸ਼ਨ ਦੇ ਜ਼ਰੀਏ ਹਰ ਕੋਈ ਇਨਸਾਨ ਆਪਣੇ ਵਿਰੁੱਧ ਹੋ ਰਹੇ ਜਬਰ ਜ਼ੁਲਮ ਨੂੰ ਦਰਸਾਉਂਦਾ ਹੈ। ਇਸ ਤਰੀਕੇ ਦੇ ਨਾਲ ਉਹ ਆਪਣੇ ਪੱਖ ਨੂੰ ਪੂਰੀ ਦੁਨੀਆਂ ਦੇ ਸਾਹਮਣੇ ਰੱਖਦਾ ਹੋਇਆ ਇਸ ਗੱਲ ਦਾ ਅਹਿਸਾਸ ਕਰਵਾਉਂਦਾ ਹੈ ਕਿ ਉਸ ਦੇ ਨਾਲ ਕਿਤੇ ਨਾ ਕਿਤੇ ਕਿਸੇ ਰੂਪ ਦੇ ਵਿਚ ਧੱਕੇਸ਼ਾਹੀ ਹੋ ਰਹੀ ਹੈ। ਜਿਸ ਤੋਂ ਨਿਜਾਤ ਪਾਉਣ ਦੇ ਲਈ ਉਹ ਵੱਖ-ਵੱਖ ਵਰਗ ਦੇ ਲੋਕਾਂ ਦਾ ਸਾਥ ਪ੍ਰਾਪਤ ਕਰਦਾ ਹੈ। ਮੌਜੂਦਾ ਸਮੇਂ ਦੇਸ਼ ਦੀ ਮੋਦੀ ਸਰਕਾਰ ਨੂੰ ਵੱਖ ਵੱਖ ਸੂਬਿਆਂ ਦੇ ਵਿਚੋਂ ਵਿਰੋਧ ਪ੍ਰਦਰਸ਼ਨ ਦੀ ਮਾਰ ਨੂੰ ਸਹਿਣਾ ਪੈ ਰਿਹਾ ਹੈ।

ਇਨ੍ਹਾਂ ਦੇ ਵਿਚ ਭਾਰਤ ਦੇ ਦੱਖਣੀ, ਉੱਤਰ-ਪੂਰਬੀ ਅਤੇ ਉੱਤਰੀ ਸੂਬੇ ਸ਼ਾਮਲ ਹਨ। ਇਨ੍ਹਾਂ ਵਿੱਚੋਂ ਜਿੱਥੇ ਪੰਜਾਬ ਸੂਬੇ ਵਿੱਚ ਕਿਸਾਨ ਕਾਫੀ ਵੱਡੇ ਪੱਧਰ ‘ਤੇ ਕੇਂਦਰ ਸਰਕਾਰ ਦਾ ਨਵੇਂ ਖੇਤੀਬਾੜੀ ਕਾ-ਨੂੰ-ਨਾਂ ਨੂੰ ਲੈ ਕੇ ਵਿਰੋਧ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸੂਬੇ ਦੀ ਸਰਕਾਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦੇਸ਼ ਅੰਦਰ ਵਧਦੀ ਹੋਈ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਵੱਲੋਂ ਲਗਾਤਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਿਚ ਵਾਧਾ ਕੀਤਾ ਜਾ ਰਿਹਾ ਹੈ।

ਜਿਸ ਦੇ ਵਿਰੋਧ ਵਜੋਂ ਉਹ 11 ਫਰਵਰੀ ਨੂੰ ਪੰਜਾਬ ਦੇ ਹਰੇਕ ਸ਼ਹਿਰ ਵਿਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਰੋਸ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਗੱਲ ਬਾਤ ਕਰਦੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਮੌਜੂਦਾ ਸਮੇਂ ਹਰ ਵਰਗ ਦੇ ਲੋਕ ਮੋਦੀ ਸਰਕਾਰ ਤੋਂ ਬੇਹੱਦ ਪ੍ਰੇਸ਼ਾਨ ਹਨ। ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਈਆ ਜਾ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਕਾਰਨ ਆਮ ਜਨਤਾ ਉੱਪਰ ਵਾਧੂ ਆਰਥਿਕ ਭਾਰ ਪੈ ਰਿਹਾ ਹੈ।

ਉਨ੍ਹਾਂ ਮੌਜੂਦਾ ਸਰਕਾਰ ਦੀ ਤੁਲਨਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਨਾਲ ਕਰਦੇ ਹੋਏ ਆਖਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਾਲ 2014 ਦੌਰਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਰਸੋਈ ਗੈਸ ਸਿਲੰਡਰ ਦੀ ਕੀਮਤ 438 ਰੁਪਏ ਸੀ ਜੋ ਹੁਣ ਇਸ ਸਮੇਂ 750 ਰੁਪਏ ਨੂੰ ਪਾਰ ਕਰ ਚੁੱਕੀ ਹੈ। ਕੱਚੇ ਤੇਲ ਦੀਆਂ ਕੀਮਤਾਂ ਮੌਜੂਦਾ ਸਮੇਂ ਸਾਲ 2014 ਨਾਲੋਂ ਅੱਧੇ ਰੇਟ ਉਪਰ ਹਨ ਪਰ ਫੇਰ ਵੀ ਮੋਦੀ ਸਰਕਾਰ ਘਟਾਉਣ ਦੀ ਬਜਾਏ ਲਗਾਤਾਰ ਕੀਮਤਾਂ ਵਿਚ ਵਾਧਾ ਕਰਦੀ ਜਾ ਰਹੀ ਹੈ।