ਆਈ ਤਾਜ਼ਾ ਵੱਡੀ ਖਬਰ
ਪੈਣ ਵਾਲੀ ਭਿਆਨਕ ਗਰਮੀ ਦੇ ਚਲਦਿਆਂ ਹੋਇਆ ਜਿਥੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਇਸ ਸਾਲ ਪੈਣ ਵਾਲੀ ਭਿਆਨਕ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਗਰਮੀ ਦੇ ਚਲਦਿਆਂ ਹੋਇਆਂ ਜਿੱਥੇ ਇਨਸਾਨਾਂ ਦਾ ਜੀਣਾ ਮੁਸ਼ਕਿਲ ਹੋਇਆ ਹੈ ਉੱਥੇ ਜੀਵ-ਜੰਤੂਆਂ ਅਤੇ ਪਸ਼ੂਆ ਨੂੰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਜਿੱਥੇ ਬੇਸਬਰੀ ਦੇ ਨਾਲ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਉਥੇ ਹੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਰਸਾਤ ਦੇ ਚਲਦਿਆਂ ਹੋਇਆਂ ਕਿਹਾ ਭਾਰੀ ਨੁਕਸਾਨ ਹੋਇਆ ਹੈ ਅਤੇ ਕੁਝ ਜਗ੍ਹਾ ਦੇ ਇਸ ਦਾ ਕਿਸਾਨਾਂ ਨੂੰ ਫਾਇਦਾ ਹੋਇਆ ਹੈ।
ਕਿਉਂਕਿ ਪੰਜਾਬ ਵਿੱਚ ਇਸ ਸਮੇਂ ਜਿਥੇ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਬਿਜਾਈ ਕੀਤੀ ਗਈ ਹੈ ਅਤੇ ਵਧੇਰੇ ਕਰਕੇ ਇਸ ਫਸਲ ਨੂੰ ਪਾਣੀ ਦੀ ਜ਼ਰੂਰਤ ਹੁੰਦੀ ਹੈ। ਉੱਥੇ ਹੀ ਇਨੀਂ ਦਿਨੀਂ ਹੋਣ ਵਾਲੀ ਬਰਸਾਤ ਫਸਲਾਂ ਲਈ ਕਾਫ਼ੀ ਲਾਭਦਾਇਕ ਹੈ। ਹੁਣ ਪੰਜਾਬ ਵਿਚ ਅਗਲੇ ਤਿੰਨ ਦਿਨਾਂ ਦੌਰਾਨ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਹੁਣ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਦੇ ਦੌਰਾਨ ਪੰਜਾਬ ਦੇ ਵੱਖ ਵੱਖ ਖੇਤਰਾਂ ਦੇ ਵਿਚ ਭਾਰੀ ਬਰਸਾਤ ਹੋਵੇਗੀ।
ਅੱਜ ਦੁਪਹਿਰ ਬਾਅਦ ਹੀ ਲੁਧਿਆਣਾ ਦੇ ਵਿੱਚ ਜਿੱਥੇ ਬੱਦਲਵਾਈ ਦੇਖੀ ਜਾਵੇਗੀ ਉੱਥੇ ਹੀ ਦੋ ਵਜੇ ਤੋਂ ਬਾਅਦ ਮੀਂਹ ਪੈਣ ਦੇ ਆਸਾਰ ਵੀ ਦੱਸੇ ਗਏ ਹਨ। ਦੋ ਦਿਨਾਂ ਦੇ ਦੌਰਾਨ ਭਾਰੀ ਬਰਸਾਤ ਹੋ ਸਕਦੀ ਹੈ। ਪਿਛਲੇ ਦੋ ਤਿੰਨ ਦਿਨ ਤੋਂ ਜਿੱਥੇ ਤੇਜ਼ ਧੁੱਪ ਅਤੇ ਹੁਣ ਉਸ ਦੇ ਚਲਦਿਆਂ ਹੋਇਆਂ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਿਲ ਹੋ ਗਿਆ ਸੀ, ਉਥੇ ਹੀ ਅੱਜ ਮੰਗਲਵਾਰ ਤੋਂ ਆਉਣ ਵਾਲੇ ਤਿੰਨ ਦਿਨਾਂ ਤੱਕ ਬਰਸਾਤ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਵੇਗੀ।
ਮੰਗਲਵਾਰ ਨੂੰ ਜਿੱਥੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ ਉਥੇ ਹੀ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਸੂਬੇ ਵਿੱਚ ਭਾਰੀ ਬਰਸਾਤ ਹੋਵੇਗੀ। ਉਥੇ ਹੀ ਪੰਜਾਬ ਦੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਫ਼ਸਲ ਉੱਪਰ ਕਿਸੇ ਵੀ ਕਿਸਮ ਦੀ ਕੀਟਨਾਸ਼ਕ ਅਤੇ ਹੋਰ ਦਵਾਈਆਂ ਦਾ ਛਿੜਕਾਅ 22 ਜੁਲਾਈ ਤਕ ਨਾ ਕਰਨ ਵਾਸਤੇ ਵੀ ਆਖਿਆ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਅਗਲੇ 3 ਦਿਨਾਂ ਲਈ ਮੀਂਹ ਨੂੰ ਲੈਕੇ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ
ਤਾਜਾ ਖ਼ਬਰਾਂ
ਪੰਜਾਬ ਚ ਅਗਲੇ 3 ਦਿਨਾਂ ਲਈ ਮੀਂਹ ਨੂੰ ਲੈਕੇ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ
Previous Postਪੰਜਾਬ ਚ ਇਥੇ ਪਤਨੀ ਨਾਲ ਝਗੜਾ ਹੋਣ ਤੇ ਸ਼ਰੇਆਮ ਬਜਾਰ ਚ ਚਾਕੂ ਮਾਰ ਕੀਤਾ ਸਾਲੇ ਦਾ ਕਤਲ, ਇਲਾਕੇ ਚ ਪਈ ਦਹਿਸ਼ਤ
Next Postਇਸ ਮਸ਼ਹੂਰ ਗਾਇਕ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ