ਅੱਜ ਪੰਜਾਬ ਭਰ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਭਾਰੀ ਮੀਂਹ ਪੈਂਦਾ ਪਿਆ ਹੈ, ਸਵੇਰ ਤੋਂ ਲਗਾਤਾਰ ਪੈ ਰਹੀ ਮੀਂਹ ਕਾਰਨ ਮੌਸਮ ਕਾਫੀ ਸੁਹਾਵਣਾ ਬਣਿਆ ਹੋਇਆ ਹੈ l ਇਨਾ ਹੀ ਨਹੀਂ ਸਗੋਂ ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਜਿਲ੍ਹਿਆਂ ਦੇ ਵਿੱਚ ਬੱਦਲਵਾਈ ਦੇ ਨਾਲ ਨਾਲ ਤੇਜ਼ ਹਵਾਵਾਂ ਚਲਦੀਆਂ ਪਈਆਂ ਹਨ l ਜਿਸ ਕਾਰਨ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ l ਉਧਰ ਮੌਸਮ ਵਿਭਾਗ ਦੇ ਵੱਲੋਂ ਵੀ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਅਪਡੇਟਸ ਜਾਰੀ ਕੀਤੀਆਂ ਜਾਂਦੀਆਂ ਹਨ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਹੁਣ ਪੰਜਾਬ ਦੇ ਵਿੱਚ ਮੀਹ ਨੂੰ ਲੈ ਕੇ ਅਲਰਟ ਜਾਰੀ ਹੋ ਚੁੱਕਿਆ ਹੈ। ਜਿਸ ਕਾਰਨ ਭਾਰੀ ਮੀਂਹ ਪਵੇਗਾ l ਦਰਅਸਲ ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਸੂਬੇ ਅੰਦਰ ਆਉਣ ਵਾਲੇ ਦਿਨਾਂ ‘ਚ ਬਾਰਿਸ਼ ਪਵੇਗੀ ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ 25-26 ਅਗਸਤ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ, ਜਿਸ ਤਹਿਤ ਵਿਭਾਗ ਅਨੁਸਾਰ ਸੂਬੇ ਦੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨਾ ਹੀ ਨਹੀਂ ਸਗੋਂ ਕਈ ਥਾਵਾਂ ਦੇ ਉੱਪਰ ਬਦਲਵਾਈ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਵੱਲੋਂ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਇਸ ਸਾਲ ਵੱਖ ਵੱਖ ਸੂਬਿਆਂ ਦੇ ਵਿੱਚ ਮੀਹ ਬਹੁਤ ਘੱਟ ਦਰਜ ਕੀਤਾ ਗਿਆ l ਜਿਸ ਕਾਰਨ ਕਿਸਾਨ ਵੀ ਖਾਸੇ ਪਰੇਸ਼ਾਨ ਸਨ,ਪਰ ਇਸੇ ਵਿਚਾਲੇ ਮੌਸਮ ਵਿਭਾਗ ਦੀ ਇਸ ਖਬਰ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ।