ਪੰਜਾਬ ਚ ਇਥੇ 21 ਦਸੰਬਰ ਸੋਮਵਾਰ ਲਈ ਹੋ ਗਿਆ ਇਹ ਐਲਾਨ

ਤਾਜਾ ਵੱਡੀ ਖਬਰ

ਦੇਸ਼ ਅੰਦਰ ਵਧੀ ਹੋਈ ਬੇਰੁਜ਼ਗਾਰੀ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਸਕੀਮਾਂ ਦੇਸ਼ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿਵਾਉਣ ਦੇ ਵਾਸਤੇ ਅਤੇ ਦੇਸ਼ ਦੀ ਤਰੱਕੀ ਵਿੱਚ ਹੋਰ ਜ਼ਿਆਦਾ ਯੋਗਦਾਨ ਪਾਉਣ ਦੇ ਲਈ ਤਿਆਰ ਕੀਤੀਆਂ ਜਾਂਦੀਆਂ ਹਨ। ਇਸ ਮਨੋਰਥ ਨੂੰ ਪੂਰਾ ਕਰਨ ਵਾਸਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਵੀ ਤਿਆਰ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਸਕੀਮਾਂ ਦਾ ਲਾਭ ਦੁਆਇਆ ਜਾ ਸਕੇ।

ਘਰ ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਹੁਣ ਤੱਕ ਵੱਖ-ਵੱਖ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਿਆ ਹੈ ਅਤੇ ਹੁਣ ਭਾਰਤ ਦੇ ਸੂਬੇ ਪੰਜਾਬ ਵਿਚ 21 ਦਸੰਬਰ ਨੂੰ ਇਹ ਕੈਂਪ ਸਰਕਾਰੀ ਕਾਲਜ ਰੂਪਨਗਰ ਵਿਖੇ ਲਗਾਇਆ ਜਾ ਰਿਹਾ ਹੈ। ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਰੂਪਨਗਰ ਵਿਖੇ ਸਵੈ ਰੋਜ਼ਗਾਰ ਲੋਨ ਮੇਲਾ ਲਗਾਇਆ ਜਾ ਰਿਹਾ ਹੈ। ਇਹ ਸਵੈ ਰੋਜ਼ਗਾਰ ਲੋਨ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰੂਪਨਗਰ ਦੀ ਡਿਪਟੀ ਕਮਿਸ਼ਨਰ ਕਮ ਚੈਅਰਮੈਨ ਡੀਬੀਈਈ ਰੂਪਨਗਰ ਸੋਨਾਲੀ ਗਿਰੀ ਦੀ ਯੋਗ ਅਗਵਾਈ ਹੇਠ 21 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਲਗਾਇਆ ਜਾਵੇਗਾ।

ਇੱਥੇ ਪਹੁੰਚਣ ਵਾਲੇ ਪ੍ਰਾਰਥੀਆਂ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਅਤੇ ਸਵੈ ਰੋਜ਼ਗਾਰ ਲੋਨ ਮੇਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਿਲੇ ਦੇ ਪ੍ਰਾਰਥੀਆਂ ਨੂੰ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਬੇਰੁਜ਼ਗਾਰ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਸਵੈ ਰੋਜ਼ਗਾਰ ਜ਼ਰੀਏ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕਮ ਸੀਈਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਦਿਨੇਸ਼ ਕੁਮਾਰ ਵਸ਼ਿਸਟ ਨੇ ਆਖਿਆ ਕਿ ਇਸ ਸਵੈ-ਰੋਜ਼ਗਾਰ ਲੋਨ ਮੇਲੇ ਦੇ ਵਿਚ ਨੌਜਵਾਨਾਂ ਨੂੰ ਲਾਭ ਪਹੁੰਚਾਉਣ ਦੇ ਲਈ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਭਾਗ ਲੈਣ ਦੇ ਲਈ ਆਉਣਗੇ। ਇਸ ਦੇ ਨਾਲ ਹੀ ਦਿਨੇਸ਼ ਕੁਮਾਰ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਹੈ ਕਿ ਉਹ ਇਸ ਮੇਲੇ ਵਿਚ ਭਾਗ ਲੈ ਕੇ ਇਕ ਵਧੀਆ ਰੋਜ਼ਗਾਰ ਅਪਣਾ ਸਕਦੇ ਹਨ। ਪ੍ਰਾਰਥੀ ਵਧੇਰੇ ਜਾਣਕਾਰੀ ਦੇ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਰੂਪਨਗਰ ਜਾਂ ਆਨਲਾਈਨ https://forms.gle/HzwwDyXifEQzhqg77 ਅਤੇ ਦਫ਼ਤਰ ਦੇ ਹੈਲਪਲਾਈਨ ਨੰਬਰ 85570-10066 ਉੱਪਰ ਸੰਪਰਕ ਕਰ ਸਕਦੇ ਹਨ।