ਪੰਜਾਬ ਚ ਇਥੇ 27 ਜੂਨ ਤੋਂ 29 ਜੂਨ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਲ ਵਿੱਚ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਰਕਾਰ ਅਤੇ ਲੋਕਾਂ ਵੱਲੋਂ ਕੀਤੇ ਜਾਣ ਵਾਲੇ ਬਹੁਤ ਸਾਰੇ ਜ਼ਰੂਰੀ ਕੰਮ ਵੀ ਰੁਕੇ ਹੋਏ ਹਨ। ਕਰੋਨਾ ਦੀ ਦੂਜੀ ਲਹਿਰ ਦੌਰਾਨ ਘਟ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਵੱਲੋਂ ਬਹੁਤ ਸਾਰੇ ਕੰਮਾਂ ਤੇ ਛੋਟਾ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਾਰੇ ਖੇਤਰਾਂ ਵਿਚ ਅਧੂਰੇ ਪਏ ਕੰਮ ਹੌਲੀ-ਹੌਲੀ ਪਟੜੀ ਤੇ ਆ ਜਾਣ। ਜਿੱਥੇ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਤੇ ਬਹੁਤ ਅਸਰ ਪਿਆ ਹੈ, ਹਵਾਈ ਆਵਾਜਾਈ ਠੱਪ ਹੋਣ ਨਾਲ ਯਾਤਰੀਆਂ ਨੂੰ ਵੀ ਬਹੁਤ ਪ੍ਰੇਸ਼ਾਨੀ ਝੱਲਣੀ ਪਈ ਹੈ ਉਥੇ ਹੀ ਵਿਆਹ, ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਵੀ ਮੁਸ਼ਕਿਲ ਪੇਸ਼ ਆ ਰਹੀਆਂ ਹਨ।

ਜਿੱਥੇ ਕਰੋਨਾ ਕਾਲ ਵਿੱਚ ਸੂਬੇ ਦੇ ਮੈਡੀਕਲ ਵਿਭਾਗ ਲੋਕਾਂ ਦੀ ਹਿਫ਼ਾਜ਼ਤ ਕਰਨ ਤੇ ਡਟੇ ਹੋਏ ਹਨ ਉਥੇ ਹੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੰਜਾਬ ਦੇ ਰੂਪਨਗਰ ਵਿੱਚ ਪੋਲੀਓ ਬੂੰਦਾਂ ਪਿਲਾਉਣ ਨੂੰ ਲੈ ਕੇ ਇਕ ਵੱਡੀ ਜਾਣਕਾਰੀ ਦਿੱਤੀ ਜਾ ਰਹੀ ਹੈ। ਰੂਪਨਗਰ ਦੇ ਸਿਵਲ ਸਰਜਨ ਡਾਕਟਰ ਦਵਿੰਦਰ ਕੁਮਾਰ ਢਾਂਡਾ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਰੂਪਨਗਰ ਵਿੱਚ ਹੋਣ ਵਾਲੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਲਈ ਹਰ ਕਿਸਮ ਦੀ ਤਿਆਰੀ ਪੂਰੀ ਕਰ ਲਈ ਗਈ ਹੈ।

ਕਰੋਨਾ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖ ਕੇ ਹੈਲਥ ਵਰਕਰਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ। ਪੋਲਿਓ ਦੀ ਇਸ ਮੁਹਿੰਮ ਦੌਰਾਨ ਵੱਖ ਵੱਖ ਅਧਿਕਾਰੀਆਂ ਵੱਲੋਂ ਇਸ ਮੁਹਿੰਮ ਦੀ ਮੋਨੀਟਰਿੰਗ ਦਾ ਵੀ ਖਾਸ ਧਿਆਨ ਰੱਖਿਆ ਜਾਵੇਗਾ। ਰੂਪਨਗਰ ਜ਼ਿਲ੍ਹੇ ਵਿੱਚ ਲਗਭਗ 40661 ਘਰ ਹਨ ਜਿਨ੍ਹਾਂ ਵਿੱਚ 6671 ਬੱਚੇ ਜ਼ੀਰੋ ਤੋਂ 5 ਸਾਲ ਤੱਕ ਦੀ ਉਮਰ ਦੇ ਹਨ।

ਇਨ੍ਹਾਂ ਸਾਰੇ ਘਰਾਂ ਨੂੰ ਕਵਰ ਕਰਨ ਲਈ 43 ਏ ਐਨ ਐਮਜ਼, 45 ਮਲਟੀਪਰਪਜ਼ ਹੈਲਥ ਵਰਕਰਜ਼, 33 ਆਸ਼ਾ ਵਰਕਰਜ਼, 20 ਸੁਪਰਵਾਈਜ਼ਰ ਅਤੇ 126 ਵੈਕਸੀਨੇਟਰਾਂ ਦਾ ਜਿੰਮਾ ਲਗਾਇਆ ਗਿਆ ਹੈ। ਇਸ ਨਿਰਧਾਰੀਕ ਟੀਚੇ ਨੂੰ ਨੂੰ ਪੂਰਾ ਕਰਨ ਵਾਸਤੇ 27 ਜੂਨ ਤੋਂ 29 ਜੂਨ ਤੱਕ ਤਿੰਨ ਦਿਨ ਲੱਗਣਗੇ। ਹੈਲਥ ਵਿਭਾਗ ਵੱਲੋਂ ਇਸ ਮੁਹਿੰਮ ਦੌਰਾਨ ਕਰੋਨਾ ਦੇ ਨਿਯਮਾਂ ਦੀ ਪੂਰੀ ਤਰਾਂ ਨਾਲ ਪਾਲਣਾ ਕੀਤੀ ਜਾਵੇਗੀ।