ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵਿੱਚ ਜਿੱਥੇ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵੱਖ-ਵੱਖ ਮੰਤਰੀਆਂ ਵੱਲੋਂ ਆਪਣੇ ਵਿਭਾਗ ਦੇ ਕੰਮ ਪੂਰੀ ਇਮਾਨਦਾਰੀ ਨਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਟਰਾਂਸਪੋਰਟ ਮੰਤਰੀ ਵੱਲੋਂ ਜਿੱਥੇ ਕਈ ਫੈਸਲੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਏ ਜਾ ਰਹੇ ਹਨ। ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਲਾਗੂ ਕੀਤਾ ਗਿਆ ਹੈ। ਜਿਸ ਨਾਲ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇਗਾ। ਜਿਸ ਸਦਕਾ ਬਹੁਤ ਸਾਰੀਆਂ ਕੀਮਤੀ ਜਾਨਾਂ ਬਚ ਜਾਣਗੀਆ। ਹੈ ਪੰਜਾਬ ਵਿਚ ਇਥੇ ਤਿੰਨ ਵਾਹਨਾਂ ਦੀ ਆਪਸ ਵਿੱਚ ਹੋਈ ਭਿਆਨਕ ਟੱਕਰ ਵਿੱਚ ਮੌਤਾਂ ਹੋਈਆਂ ਹਨ ਅਤੇ ਕੁਝ ਜ਼ਖ਼ਮੀ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਹੁਸ਼ਿਆਰਪੁਰ ਬਜਵਾੜਾ ਨੂੰ ਜਾਣ ਵਾਲੀ ਰਿੰਗ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਬਜਵਾੜਾ ਵਾਲੀ ਸਾਈਟ ਜਾ ਰਹੀ ਇੱਕ ਕਾਰ ਅਤੇ ਦੂਜੇ ਪਾਸੇ ਸਾਹਮਣਿਓਂ ਆ ਰਹੇ ਟਰੱਕ ਨਾਲ। ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਚਾਲਕ ਵੱਲੋਂ ਇਕ ਮੋਟਰਸਾਈਕਲ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਮੋਟਰਸਾਈਕਲ ਨਾਲ ਕਾਰ ਦੇ ਟਕਰਾਉਣ ਤੋਂ ਬਾਅਦ ਉਸ ਦੀ ਟੱਕਰ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਘਟਨਾ ਦੇ ਸ਼ਿਕਾਰ ਹੋਣ ਵਾਲੇ ਪੰਜ ਵਿਅਕਤੀਆਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਤੇ ਹਸਪਤਾਲ ਪਹੁੰਚਾਇਆ ਗਿਆ।
ਜਿੱਥੇ ਮੋਟਰਸਾਈਕਲ ਚਾਲਕ ਦੀ ਹਾਲਤ ਵਧੇਰੇ ਗੰਭੀਰ ਹੋਣ ਦੇ ਕਾਰਨ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਜਿਸ ਦੀ ਪਹਿਚਾਣ ਪੀ ਆਰ ਟੀ ਸੀ ਮੁਲਾਜ਼ਮ ਵਜੋਂ ਹੋਈ ਹੈ, ਜੋ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਜਾ ਰਿਹਾ ਸੀ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਤਰ੍ਹਾਂ ਦੀ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਉੱਥੇ ਹੀ ਇਕ ਕਾਰ ਅਤੇ ਟਰੱਕ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਟਰੱਕ ਚਾਲਕ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਸਿਵਲ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਵੱਲੋਂ ਸਾਰਾ ਇਲਾਜ ਹਸਪਤਾਲ ਵਿੱਚ ਕੀਤੇ ਜਾਣ ਵਾਸਤੇ ਸਿਵਲ ਸਰਜਨ ਨੂੰ ਆਦੇਸ਼ ਜਾਰੀ ਕੀਤੇ ਹਨ।
Previous Postਪੰਜਾਬ ਚ ਇਥੇ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ , ਮਾਹੌਲ ਹੋਇਆ ਤਣਾਅਪੂਰਣ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਚਲੀਆਂ ਤਾਬੜ ਤੋੜ ਗੋਲੀਆਂ , ਤਿੰਨ ਦੀ ਹੋਈ ਮੌਤ ਕਈ ਜਖਮੀ – ਤਾਜਾ ਵੱਡੀ ਖਬਰ