ਪੰਜਾਬ ਚ ਇਥੇ ਅਸਮਾਨੋਂ ਆਈ ਮੌਤ ਨੇ ਕੀਤਾ ਤਾਂਡਵ, ਮਚੀ ਹਾਹਾਕਾਰ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਵੱਖ-ਵੱਖ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿੱਥੇ ਕੁਝ ਹਾਦਸੇ ਇਨਸਾਨ ਦੀ ਗਲਤੀ ਨਾਲ ਵਾਪਰ ਜਾਂਦੇ ਹਨ, ਤੇ ਕੁਝ ਕੁਦਰਤੀ ਕਰੋਪੀ ਨਾਲ। ਉਥੇ ਹੀ ਕੁਝ ਅਜਿਹੇ ਹਾਦਸੇ ਵੀ ਹੁੰਦੇ ਹਨ ਜੋ ਘਰਾਂ ਦੀਆਂ ਆਰਥਿਕ ਹਾਲਤਾਂ ਕਾਰਨ ਵਾਪਰਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਵੱਖ ਵੱਖ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਪਰਨ ਵਾਲੇ ਅਜਿਹੇ ਹਾਦਸਿਆਂ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਪੰਜਾਬ ਵਿੱਚ ਇੱਥੋਂ ਅਸਮਾਨੋਂ ਆਈ ਮੌਤ ਨੇ ਕੀਤਾ ਤਾਂਡਵ ਮਚੀ ਹਾਹਾਕਾਰ। ਜਿਸ ਨਾਲ ਭਾਜੜਾਂ ਪੈ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾਬੱਸੀ ਨਗਰ ਕੌਂਸਲ ਦੇ ਅਧੀਨ ਆਉਂਦੇ ਪਿੰਡ ਮੀਰਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਰਾਤ ਸਮੇਂ ਇਕ ਪਰਿਵਾਰ ਦੇ ਘਰ ਦੀ ਛੱਤ ਡਿੱਗ ਜਾਣ ਕਾਰਨ ਇਕ ਮੌਤ ਅਤੇ ਬਾਕੀਆਂ ਦੇ ਗੰ-ਭੀ-ਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਤ ਦੇ ਸਮੇਂ ਇੱਕ ਪਰਵਾਰ ਆਪਣੇ ਕਮਰੇ ਵਿਚ ਸੌਂ ਰਿਹਾ ਸੀ। ਅਚਾਨਕ ਕਮਰੇ ਦੀ ਛੱਤ ਉਹਨਾ ਉੱਪਰ ਡਿੱਗ ਜਾਣ ਕਾਰਨ ਉਹ ਸਾਰੇ ਮਲਬੇ ਵਿਚ ਦਬੇ ਗਏ। ਇਸ ਮੌਕੇ ਦੀ ਆਵਾਜ਼ ਸੁਣਨ ਤੋਂ ਬਾਅਦ ਆਂਢ ਗੁਆਂਢ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਪਰਿਵਾਰਕ ਮੈਂਬਰਾਂ ਨੂੰ ਬੜੀ ਮੁਸ਼ੱਕਤ ਨਾਲ ਮਿੱਟੀ ਵਿੱਚੋਂ ਜ਼ਖ਼ਮੀ ਹਾਲਤ ਵਿੱਚ ਕੱਢਿਆ ਗਿਆ। ਜਿਨ੍ਹਾਂ ਨੂੰ ਤੁਰੰਤ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।

ਜਿੱਥੇ 11 ਸਾਲਾ ਹਰਜੀਤ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਦਾਦੇ ਅਤੇ ਪਿੰਡ ਵਾਸੀਆਂ ਵੱਲੋਂ ਤੇ ਹਲਕਾ ਵਿਧਾਇਕ ਐਨ ਕੇ ਸ਼ਰਮਾ ਵੱਲੋਂ ਸਰਕਾਰ ਉਪਰ ਦੋਸ਼ ਲਗਾਇਆ ਗਿਆ ਹੈ , ਕਿ ਅਗਰ ਸਰਕਾਰ ਵੱਲੋਂ ਪੱਕੇ ਮਕਾਨ ਬਣਾਉਣ ਲਈ ਪੈਸੇ ਦਿੱਤੇ ਜਾਂਦੇ ਤਾਂ ਇਹ ਹਾਦਸਾ ਹੋਣੋਂ ਬਚ ਸਕਦਾ ਸੀ। ਜਿੱਥੇ 11 ਸਾਲਾ ਹਰਜੀਤ ਸਿੰਘ ਦੀ ਮੌਤ ਹੋਈ ਹੈ ਉਥੇ ਹੀ ਇਸ ਹਾਦਸੇ ਵਿੱਚ ਉਸ ਬੱਚੇ ਦੇ ਪਿਤਾ ਰਾਜ ਕੁਮਾਰ, ਪਤਨੀ ਗੀਤਾ, ਦੋ ਬੱਚੇ ਅਮਿਤ ਅਤੇ ਆਦਿਸਾ ਡੇਰਾਬੱਸੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।