ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ 19 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕਰਕੇ ਕਈ ਅਹਿਮ ਫੈਸਲੇ ਲੈਂਦੇ ਹੋਏ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਸੂਬੇ ਅੰਦਰ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਲੋਕ ਗਹਿਰੀ ਚਿੰਤਾ ਵਿੱਚ ਹਨ। ਸਰਕਾਰ ਵੱਲੋਂ ਕਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪਰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬੇ ਅੰਦਰ 9 ਜਿਲਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ।
ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪਿਛਲੇ ਮਹੀਨੇ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਧੇਰੇ ਵਾਧਾ ਦਰਜ ਕੀਤਾ ਗਿਆ ਹੈ। ਹੁਣ ਪੰਜਾਬ ਵਿਚ ਕਰੋਨਾ ਨੂੰ ਰੋਕਣ ਲਈ ਹੋਣ ਲੱਗ ਗਈ ਅਜਿਹੀ ਪਾਬੰਦੀ। ਜਿਸ ਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ।
ਹੁਣ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸੰਗਰੂਰ ਦੇ ਵਿੱਚ ਮਾਸਕ ਨਾ ਪਹਿਨਣ ਤੇ ਪੈਟਰੋਲ ਪੰਪ ਵਾਲਿਆਂ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਹੋ ਰਹੇ ਹਨ। ਸ਼ਹਿਰ ਅੰਦਰ ਸਭ ਪੈਟਰੋਲ ਪੰਪ ਵਾਲਿਆਂ ਨੇ ਪੈਟਰੋਲ ਪੰਪ ਤੇ ਬੋਰਡ ਲਗਾ ਦਿੱਤੇ ਗਏ ਹਨ, ਜਿਸ ਤੇ ਲਿਖਿਆ ਹੈ ਕਿ ਮਾਸਕ ਪਹਿਨ ਕੇ ਨਾ ਆਉਣ ਵਾਲੇ ਨੂੰ ਪੈਟਰੋਲ ਅਤੇ ਡੀਜ਼ਲ ਨਹੀਂ ਦਿੱਤਾ ਜਾਵੇਗਾ। ਪੈਟਰੋਲ ਪੰਪਾਂ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਮਾਸਕ ਦੀ ਵਰਤੋਂ
ਕਰਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਥੇ ਹੀ ਐਸ ਐਸ ਪੀ ਸੋਨੀ ਨੇ ਕਿਹਾ ਹੈ ਕਿ ਆਮ ਲੋਕਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉੱਥੇ ਹੀ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਆਏ ਵਾਧੇ ਨੂੰ ਵੇਖਦੇ ਹੋਏ ਲੋਕਾਂ ਨੂੰ ਸੈਨੇਟਾਈਜ਼ਰ ਦੀ ਵਰਤੋਂ ਅਤੇ ਸਮਾਜਿਕ ਦੂਰੀ ਰੱਖਣ ਦੇ ਮਾਸਕ ਪਹਿਨਣ ਦੇ ਆਦੇਸ਼ ਵੀ ਦਿੱਤੇ ਗਏ ਹਨ।
Previous Postਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਇੰਡੀਆ ਦੀ ਸੁਪ੍ਰੀਮ ਕੋਰਟ ਤੋਂ ਆਈ ਇਹ ਤਾਜਾ ਖਬਰ
Next Postਪੰਜਾਬ ਚ ਇਥੇ ਵਾਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ, ਛਾਈ ਸੋਗ ਦੀ ਲਹਿਰ