ਆਈ ਤਾਜ਼ਾ ਵੱਡੀ ਖਬਰ
ਅਪਰਾਧੀਆਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਦਾ ਹੈ । ਅਪਰਾਧੀਆਂ ਦੇ ਹੌਸਲੇ ਇੱਥੋਂ ਤਕ ਬੁਲੰਦ ਹਨ ਕਿ ਅਪਰਾਧੀ ਹੁਣ ਗੁਰੂ ਘਰ ਵਿੱਚ ਵੀ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਪਿੱਛੇ ਨਹੀਂ ਹਟਦੇ । ਜੀ ਹਾਂ ਅਜਿਹਾ ਮਾਮਲਾ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਤੋਂ ਸਾਹਮਣੇ ਆਇਆ, ਜਿੱਥੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਕੁਆਰਟਰਾਂ ਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਇਸ ਦੌਰਾਨ ਔਰਤ ਦੇ ਪੁੱਤਰ ਤੇ ਵੀ ਕਈ ਹਮਲੇ ਕੀਤੇ ਗਏ । ਜਿਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ।
ਜਿਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸੀ । ਵਿਅਕਤੀ ਔਰਤ ਅਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ । ਪਰ ਕੁਝ ਸਮੇਂ ਤੋਂ ਔਰਤ ਅਤੇ ਉਸ ਦੇ ਪ੍ਰੇਮੀ ਵਿਚਕਾਰ ਕਾਫੀ ਝਗੜਾ ਚੱਲ ਰਿਹਾ ਸੀ । ਜਿਸ ਦੇ ਚੱਲਦੇ ਔਰਤ ਨੇ ਹਮਲਾਵਰ ਵਿਅਕਤੀ ਦੇ ਨਾਲ ਗੱਲਬਾਤ ਕਰਨੀ ਬਿਲਕੁਲ ਬੰਦ ਕਰ ਦਿੱਤੀ ਸੀ । ਜਿਸ ਤੋਂ ਭੜਕੇ ਉਕਤ ਵਿਅਕਤੀ ਨੇ ਦੇਰ ਰਾਤ ਮਾਂ ਪੁੱਤਰ ਤੇ ਜਾਨ ਲੇਵਾ ਹਮਲਾ ਕਰ ਦਿੱਤਾ । ਜਿਸ ਕਾਰਨ ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ , ਜਦ ਕਿ ਪੁੱਤਰ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਤੇ ਇਲਾਜ ਲਈ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਮ੍ਰਿਤਕ ਔਰਤ ਦੀ ਪਛਾਣ ਸਤਿੰਦਰ ਕੌਰ ਵਜੋਂ ਹੋਈ ਹੈ , ਜਦਕਿ ਉਸ ਦੇ ਪੁੱਤਰ ਦਾ ਨਾਮ ਮਨਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ । ਇਸ ਖ਼ੌਫ਼ਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਉਸ ਦੇ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ।
ਜਿਥੇ ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ , ਜਦ ਕਿ ਲੜਕੇ ਦੀ ਹਾਲਤ ਗੰਭੀਰ ਦੱਸਦਿਆਂ ਉਸ ਨੂੰ ਪੀਜੀਆਈ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ । ਉਥੇ ਹੀ ਜਦੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤਾਂ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Previous Postਬੋਰਵੈਲ ਚ ਡਿਗਿਆ ਬੱਚਾ ਕੱਢਿਆ ਬਾਹਰ, 8 ਘੰਟਿਆਂ ਦਾ ਰੈਸਕਿਊ ਰਿਹਾ ਸਫਲ- ਲਿਜਾਇਆ ਗਿਆ ਹਸਪਤਾਲ
Next Postਵਿਆਹ ਤੋਂ ਆ ਰਹੇ ਬਰਾਤੀਆਂ ਨਾਲ ਵਾਪਰਿਆ ਭਿਆਨਕ ਹਾਦਸਾ, 8 ਲੋਕਾਂ ਦੀ ਹੋਈ ਮੌਤ