ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਮਿਲੀ ਲਾਸ਼, ਪਹਿਚਾਣ ਲਈ 72 ਘੰਟਿਆਂ ਲਈ ਰਖਾਈ ਗਈ ਮੁਰਦਾ ਘਰ ਚ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਬਿਮਾਰੀਆਂ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਲੋਕ ਮੌਤ ਦੇ ਸ਼ਿਕਾਰ ਹੋ ਰਹੇ ਹਨ। ਜਿੱਥੇ ਪਹਿਲਾਂ ਫੈਲੀ ਹੋਈ ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ ਸਨ ਅਤੇ ਬਹੁਤ ਸਾਰੇ ਬਜ਼ੁਰਗ ਲੋਕਾਂ ਦੀ ਮੌਤ ਹੋ ਗਈ ਸੀ। ਜਿੱਥੇ ਕਈ ਲੋਕਾਂ ਵੱਲੋਂ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ ਸੀ ਉਥੇ ਹੀ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋ ਗਏ ਸਨ, ਜਿੱਥੇ ਇਹ ਲੋਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਮੇਂ ਪੈਣ ਵਾਲੇ ਭਿਆਨਕ ਗਰਮੀ ਦੇ ਚਲਦੇ ਹੋਏ ਵੀ ਕਈ ਲੋਕ ਮੌਤ ਦਾ ਸ਼ਿਕਾਰ ਹੋ ਰਹੇ ਹਨ। ਹੁਣ ਪੰਜਾਬ ਵਿਚ ਇੱਥੇ ਗੁਰਦੁਆਰਾ ਸਾਹਿਬ ਵਿੱਚੋਂ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਕਰਨ ਲਈ ਉਸਨੂੰ ਮੁਰਦਾ ਘਰ ਵਿੱਚ 72 ਘੰਟਿਆਂ ਲਈ ਰਖਵਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਖਬਰ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਈ ਹੈ ਜਿੱਥੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ ਵਿੱਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਵੇਖਦੇ ਹੀ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ।

ਜਿੱਥੇ ਇਸ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਬਜ਼ੁਰਗ ਦੀ ਲਾਸ਼ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਚ ਬਣੇ ਹੋਏ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। 72 ਘੰਟਿਆਂ ਲਈ ਜਿੱਥੇ ਇਸ ਲਾਸ਼ ਨੂੰ ਰੱਖਿਆ ਗਿਆ ਹੈ ਤਾਂ ਜੋ ਇਸ ਦੀ ਪਹਿਚਾਣ ਕੀਤੀ ਜਾ ਸਕੇ।

ਕਿਉਂਕਿ ਇਸ ਵਿਅਕਤੀ ਦੇ ਬਾਰੇ ਕੋਈ ਵੀ ਪਹਿਚਾਣ ਨਹੀਂ ਹੋ ਸਕਦੀ ਹੈ। ਅਤੇ ਨਾ ਹੀ ਇਸ ਦਾ ਕੋਈ ਵੀ ਪਹਿਚਾਣ ਪੱਤਰ ਇਸ ਦੇ ਕੋਲੋਂ ਬਰਾਮਦ ਹੋਇਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।