ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਕਰੋਨਾ ਦੇ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਾਨ ਚਲੇ ਗਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਹੋ ਰਹੀ ਹੈ ਉੱਥੇ ਹੀ ਬਿਮਾਰ ਅਤੇ ਹੋਰ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਇਕ ਤੋਂ ਬਾਅਦ ਇਕ ਲਗਾਤਾਰ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਜਿਨ੍ਹਾਂ ਦਾ ਦੇਸ਼ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਹੁੰਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਗੈਸ ਸਲੰਡਰ ਨੇ ਭਾਰੀ ਤਬਾਹੀ ਮਚਾਈ ਹੈ, ਜਿੱਥੇ ਹਾਹਾਕਾਰ ਮੱਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਵਿੱਚ ਦੀਨਾਨਗਰ ਦੇ ਅਧੀਨ ਆਉਣ ਵਾਲੇ ਪਿੰਡ ਅਵਾਂਖਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਗੁੱਜਰ ਪਰਿਵਾਰ ਦੇ ਘਰ ਵਿੱਚ ਗੈਸ ਸਿਲੰਡਰ ਦੇ ਅਚਾਨਕ ਫੱਟ ਜਾਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਘਰ ਵਿੱਚ ਇੱਕ ਲੜਕੀ ਵੱਲੋਂ ਖਾਣਾ ਬਣਾਇਆ ਜਾ ਰਿਹਾ ਸੀ।
ਉਸ ਸਮੇਂ ਲੜਕੀ ਅਚਾਨਕ ਹੀ ਖਾਣਾ ਬਣਾਉਂਦੇ ਹੋਏ ਕੁਝ ਕਹਿਣ ਵਾਸਤੇ ਬਾਹਰ ਆਈ ਤਾਂ ਅਚਾਨਕ ਹੀ ਗੈਸ ਸਿਲੰਡਰ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਗੈਸ ਸਿਲੰਡਰ ਦੇ ਫਟਣ ਨਾਲ ਇਹ ਧਮਾਕਾ ਹੋਇਆ ਉਥੇ ਹੀ ਪੂਰੇ ਘਰ ਨੂੰ ਅੱਗ ਲੱਗ ਗਈ। ਸਾਰੇ ਪਰਿਵਾਰ ਦੀ ਖੁਸ਼ਕਿਸਮਤੀ ਰਹੀ ਹੈ ਕਿ ਉਸ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਘਰ ਤੋਂ ਬਾਹਰ ਬੈਠੇ ਹੋਏ ਸਨ।
ਇਸ ਹਾਦਸੇ ਵਿਚ ਜਿਥੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਗੁਜ਼ਰ ਪਰਿਵਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਘਟਨਾ ਦੇ ਕਾਰਨ ਜਿੱਥੇ ਉਨ੍ਹਾਂ ਦੇ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉਥੇ ਹੀ ਘਰ ਦੇ ਸਮਾਨ ਤੋਂ ਇਲਾਵਾ 8 ਲੱਖ ਰੁਪਏ ਦੀ ਨਗਦੀ ਵੀ ਇਸ ਘਟਨਾ ਵਿੱਚ ਸੜ ਕੇ ਸੁਆਹ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਸ਼ਮਸ਼ੇਰ ਸਿੰਘ ਵੱਲੋਂ, ਅਤੇ ਕਾਂਗਰਸ ਪਾਰਟੀ ਦੇ ਅਭਿਨਵ ਚੌਧਰੀ ਵੱਲੋਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਗਈ ਹੈ।
Previous Postਵਿਆਹ ਤੋਂ ਵਾਪਿਸ ਆ ਰਹਿਆਂ ਨਾਲ ਵਾਪਰਿਆ ਕਹਿਰ 3 ਦੀ ਹੋਈ ਮੌਕੇ ਤੇ ਮੌਤ , ਛਾਇਆ ਸੋਗ
Next Postਸਾਵਧਾਨ : ਪੰਜਾਬ ਚ ਇਥੇ 18 ਫਰਵਰੀ ਸ਼ਾਮ 6 ਵਜੇ ਤੋਂ ਇਸ ਪਾਬੰਦੀ ਦਾ ਹੋ ਗਿਆ ਇਹ ਵੱਡਾ ਐਲਾਨ