ਪੰਜਾਬ ਚ ਇਥੇ ਚੋਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, 42 ਤੋਲੇ ਸੋਨਾ ਨਗਦੀ ਅਤੇ ਚਾਂਦੀ ਲੈ ਹੋਏ ਫਰਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਾਪਰ ਰਹੀਆ ਚੋਰੀ ਦੀਆਂ ਘਟਨਾਵਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਥੇ ਹੀ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਜਿੱਥੇ ਦਿਨ-ਦਿਹਾੜੇ ਹੀ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਹੀ ਮੁਸ਼ਕਿਲ ਹੋ ਗਿਆ ਹੈ ਅਤੇ ਲੋਕਾਂ ਵਿੱਚ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਡਰ ਵੀ ਦੇਖਿਆ ਜਾ ਰਿਹਾ ਹੈ। ਉਥੇ ਹੀ ਰਾਤ ਦੇ ਸਮੇਂ ਹੁਣ ਵਾਪਰਨ ਵਾਲੀਆਂ ਚੋਰੀ ਦੀਆਂ ਘਟਨਾਵਾਂ ਵਿਚ ਵੀ ਲਗਾਤਾਰ ਪਿਛਲੇ ਕੁਝ ਸਮੇਂ ਤੋਂ ਲੈ ਕੇ ਹੁਣ ਤੱਕ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਪੰਜਾਬ ਵਿੱਚ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ 42 ਤੋਲੇ ਸੋਨਾ ਤੇ ਨਗਦੀ ਤੇ ਚਾਂਦੀ ਲੈ ਕੇ ਚੋਰ ਫ਼ਰਾਰ ਹੋਏ ਹਨ। ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਮੰਡੀ ਲੱਖੇਵਾਲੀ ਅਧੀਨ ਆਉਂਦੇ ਪਿੰਡ ਬੱਲਮਗੜ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਵਾਪਰੀ ਚੋਰੀ ਦੀ ਘਟਨਾ ਵਿਚ ਚੋਰਾਂ ਵੱਲੋਂ ਇੱਕ ਘਰ ਨੂੰ ਆਪਣੀ ਚੋਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ।

ਜਿੱਥੇ ਇਨ੍ਹਾਂ ਚੋਰਾਂ ਵੱਲੋਂ ਉਸ ਘਰ ਵਿੱਚੋਂ 42 ਤੋਲੇ ਸੋਨਾ, 500 ਗ੍ਰਾਮ ਚਾਂਦੀ ਦੇ ਗਹਿਣੇ, 2.75 ਲੱਖ ਰੁਪਏ ਦੇ ਕਰੀਬ ਨਗਦੀ ਚੋਰਾਂ ਵੱਲੋਂ ਚੋਰੀ ਕੀਤੇ ਜਾਣ ਦੀ ਜਾਣਕਾਰੀ ਪੀੜਤ ਕਿਸਾਨ ਬਲਵੰਤ ਸਿੰਘ ਅਤੇ ਕੁਲਵੰਤ ਸਿੰਘ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਸਵੇਰ ਦੇ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਵੱਲੋਂ ਘਰ ਵਿੱਚ ਸਮਾਨ ਖਿੱਲਰਿਆ ਹੋਇਆ ਦੇਖਿਆ ਗਿਆ। ਜਦੋਂ ਉਨ੍ਹਾਂ ਵੱਲੋਂ ਘਰ ਦੇ ਅੰਦਰ ਜਾ ਕੇ ਵੇਖਿਆ ਗਿਆ ਤਾਂ ਉਨ੍ਹਾਂ ਦਾ ਸੋਨਾ, ਚਾਂਦੀ ਅਤੇ ਨਗਦੀ ਚੋਰੀ ਹੋ ਚੁੱਕਾ ਸੀ।

ਪਰਿਵਾਰ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਟੀਮ ਵੱਲੋਂ ਵੀ ਘਟਨਾ ਸਥਾਨ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜਲਦੀ ਹੀ ਚੋਰਾਂ ਨੂੰ ਕਾਬੂ ਕੀਤਾ ਜਾਵੇਗਾ। ਇਸ ਘਟਨਾ ਨਾਲ ਪਿੰਡ ਵਾਸੀਆਂ ਵਿੱਚ ਵੀ ਡਰ ਦੇਖਿਆ ਜਾ ਰਿਹਾ ਹੈ।