ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਹੀ ਵਾਪਰ ਰਹੀਆ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਜਿੱਥੇ ਵਾਧਾ ਹੋ ਰਿਹਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਭਿਆਨਕ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਪਰਿਵਾਰ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਰਹੇ ਹਨ। ਜਿੱਥੇ ਚੋਰੀ ਅਤੇ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਹੀ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਇੱਥੇ ਚੋਰਾਂ ਵੱਲੋਂ ਪਰਿਵਾਰ ਨੂੰ ਬੰਧਕ ਬਣਾ ਕੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਵਾਂਸ਼ਹਿਰ ਦੇ ਅਧੀਨ ਆਉਂਦੇ ਮਹੱਲਾ ਆਰੀਆ ਸਮਾਜ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਇੱਕ ਘਰ ਨੂੰ ਚੋਰਾਂ ਵੱਲੋਂ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ। ਜਿੱਥੇ ਘਰ ਵਿਚ ਮੌਜੂਦ ਘਰ ਦੇ ਮਾਲਕ ,ਮਾਲਕਣ ਅਤੇ ਉਨ੍ਹਾਂ ਦੇ ਬੇਟੇ ਅਤੇ ਇਕ ਡਾਕਟਰ ਨੂੰ ਇਨ੍ਹਾਂ 7 ਲੁਟੇਰਿਆਂ ਵੱਲੋਂ ਬੰਧਕ ਬਣਾ ਲਿਆ ਗਿਆ। ਉਥੇ ਹੀ ਘਰ ਵਿੱਚ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ ਜਿੱਥੇ ਇਨ੍ਹਾਂ ਵੱਲੋਂ ਘਰ ਵਿੱਚੋਂ ਤਿੰਨ ਲੱਖ ਰੁਪਏ ਨਗਦ ਅਤੇ ਦਸ ਤੋਂ ਪੰਦਰਾਂ ਤੋਲੇ ਦੇ ਕਰੀਬ ਗਹਿਣੇ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਦੀਪ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਬਿਮਾਰ ਹੋਣ ਤੇ ਜਿਥੇ ਇਕ ਡਾਕਟਰ ਉਸ ਨੂੰ ਐਕਸਰਸਾਈਜ਼ ਕਰਵਾਉਣ ਲਈ ਆਉਂਦਾ ਹੈ। ਓਥੇ ਹੀ ਸ਼ਾਮ ਨੂੰ ਡਾਕਟਰ ਐਕਸਰਸਾਈਜ਼ ਕਰਵਾ ਰਿਹਾ ਸੀ ਤਾਂ ਉਸ ਸਮੇਂ ਅਚਾਨਕ ਹੀ ਉਹਨਾਂ ਦੇ ਘਰ ਸੱਤ ਅੱਠ ਦੇ ਕਰੀਬ ਲੁਟੇਰੇ ਅਚਾਨਕ ਹੀ ਆ ਗਏ।
ਜਿਨ੍ਹਾਂ ਨੇ ਆਉਂਦੇ ਹੀ ਘਰ ਦੀਆਂ ਚਾਬੀਆਂ ਮੰਗੀਆਂ ਅਤੇ ਉਨ੍ਹਾਂ ਸਾਰਿਆਂ ਨੂੰ ਬੰਧਕ ਬਣਾ ਲਿਆ ਗਿਆ। ਜਿੱਥੇ ਉਨ੍ਹਾਂ ਵੱਲੋਂ ਘਰ ਵਿੱਚ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਫਰਾਰ ਹੋ ਗਏ। ਉੱਥੇ ਹੀ ਮਾਲਕ ਅਤੇ ਮਾਲਕਣ ਕਮਰੇ ਦੇ ਸ਼ੀਸ਼ੇ ਤੋੜ ਕੇ ਬਾਹਰ ਆਏ ਅਤੇ ਜਿਨ੍ਹਾਂ ਵੱਲੋਂ ਡਾਕਟਰ ਅਤੇ ਆਪਣੇ ਬੇਟੇ ਨੂੰ ਬਾਹਰ ਕੱਢਿਆ ਗਿਆ ਅਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਚੋਰਾਂ ਨੇ ਪਰਿਵਾਰ ਨੂੰ ਬੰਧਕ ਬਣਾ ਕਰ ਗਏ ਇਹ ਵੱਡੀ ਵਾਰਦਾਤ ਨੂੰ ਅੰਜਾਮ, ਪੁਲਿਸ ਨੇ ਕੀਤੀ ਇਹ ਕਾਰਵਾਈ
ਤਾਜਾ ਖ਼ਬਰਾਂ
ਪੰਜਾਬ ਚ ਇਥੇ ਚੋਰਾਂ ਨੇ ਪਰਿਵਾਰ ਨੂੰ ਬੰਧਕ ਬਣਾ ਕਰ ਗਏ ਇਹ ਵੱਡੀ ਵਾਰਦਾਤ ਨੂੰ ਅੰਜਾਮ, ਪੁਲਿਸ ਨੇ ਕੀਤੀ ਇਹ ਕਾਰਵਾਈ
Previous Postਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ, 15 ਅਪ੍ਰੈਲ ਤੋਂ ਬਾਅਦ ਕਰਲੋ ਜੇਬ ਢਿੱਲੀ ਕਰਨ ਦੀ ਤਿਆਰੀ- ਇਹ ਚੀਜ ਹੋ ਰਹੀ ਏਨੀ ਮਹਿੰਗੀ
Next Postਪੰਜਾਬ ਦੇ ਸਕੂਲਾਂ ਲਈ ਸਰਕਾਰ ਨੇ ਹੁਣ ਜਾਰੀ ਕਰਤਾ ਇਹ ਵੱਡਾ ਹੁਕਮ , ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ