ਪੰਜਾਬ ਚ ਇਥੇ ਡਿੱਗੀ ਅਸਮਾਨੀ ਬਿਜਲੀ ਨੇ ਵਿਛਾਏ ਸੱਥਰ ਇਲਾਕੇ ਚ ਛਾਈ ਸੋਗ ਦੀ ਲਹਿਰ ਵਾਪਰਿਆ ਕਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਬਦਲੇ ਹੋਏ ਮੌਸਮ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੀ ਇਸ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਇਹ ਹੋਣ ਵਾਲੀ ਬਰਸਾਤ ਜਿੱਥੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਕਹਿਰ ਵੀ ਬਰਸਾ ਰਹੀ ਹੈ। ਜਿੱਥੇ ਹਿਮਾਚਲ ਵਿਚ ਇਸ ਬਰਸਾਤ ਕਾਰਨ ਬਹੁਤ ਸਾਰੇ ਹਾਦਸੇ ਵਾਪਰੇ ਹਨ ਉੱਥੇ ਹੀ ਪੰਜਾਬ ਦੇ ਵਿਚ ਵੀ ਬਰਸਾਤ ਦੇ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤੋਂ ਇਲਾਵਾ ਘਰਾਂ ਦੀਆਂ ਛੱਤਾਂ ਡਿੱਗਣ ਅਤੇ ਅਸਮਾਨੀ ਬਿਜਲੀ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਅਸਮਾਨੀ ਬਿਜਲੀ ਦੇ ਕਾਰਨ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖੰਨਾ ਦੇ ਅਧੀਨ ਆਉਣ ਵਾਲੇ ਪਿੰਡ ਇਕੋਲਾਹੀ ਤੋਂ ਸਾਹਮਣੇ ਆਈ ਹੈ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਅਸਮਾਨੀ ਬਿਜਲੀ ਨੇ ਇਕ ਘਰ ਵਿਚ ਫਿਰ ਤੋਂ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਇਸ ਪਿੰਡ ਦੇ ਇਕ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ।

ਪਿੰਡ ਦੇ 26 ਸਾਲਾ ਰਣਜੀਤ ਸਿੰਘ ਦੀ ਉਸ ਸਮੇਂ ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਜਦੋਂ ਇਹ ਨੌਜਵਾਨ ਆਪਣਾ ਕੰਮ ਕਰ ਰਿਹਾ ਸੀ। ਮ੍ਰਿਤਕ ਨੌਜਵਾਨ ਇਕ ਠੇਕੇਦਾਰ ਨਾਲ ਪਿੰਡ ਰਸੂਲੜਾ ਦੇ ਇਕ ਘਰ ਵਿੱਚ ਕੰਸਟ੍ਰਕਸ਼ਨ ਦਾ ਕੰਮ ਕਰ ਰਿਹਾ ਸੀ। ਉਸ ਵੇਲੇ ਮੌਸਮ ਖਰਾਬ ਹੋਣ ਕਾਰਨ ਅਸਮਾਨੀ ਬਿਜਲੀ ਇਸ ਨੌਜਵਾਨ ਉਪਰ ਡਿੱਗ ਗਈ ਅਤੇ ਜ਼ੋਰਦਾਰ ਝਟਕੇ ਦੇ ਨਾਲ ਹੀ ਇਸ ਨੌਜਵਾਨ ਦੀ ਜਾਨ ਚਲੇ ਗਈ। ਅਸਮਾਨੀ ਬਿਜਲੀ ਪੈਣ ਦੇ ਨਾਲ ਹੀ ਇਸ ਨੌਜਵਾਨ ਦੇ ਕੱਪੜੇ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ ਅਤੇ ਉਹ ਹੇਠਾਂ ਡਿੱਗ ਪਿਆ।

ਇਸ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਖੰਨਾ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਉਸ ਤੋਂ ਪਿੱਛੋਂ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਵਾਪਰੇ ਇਸ ਭਿਆਨਕ ਹਾਦਸੇ ਨਾਲ ਜਿੱਥੇ ਇਹ ਮ੍ਰਿਤਕ ਨੌਜਵਾਨ ਆਪਣੇ ਪਰਵਾਰ ਵਿੱਚ ਮਾਤਾ-ਪਿਤਾ ,ਭੈਣ ,ਭਰਾ ਨੂੰ ਛੱਡ ਗਿਆ ਹੈ। ਉੱਥੇ ਹੀ ਨੌਜਵਾਨ ਦੀ ਹੋਈ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।