ਪੰਜਾਬ ਚ ਇਥੇ ਬਿਜਲੀ ਬਿਲਾਂ ਦੇ ਬਾਰੇ ਹੋ ਗਿਆ ਇਹ ਐਲਾਨ , ਲੋਕਾਂ ਚ ਖੁਸ਼ੀ- ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਕੀਤੇ ਜਾ ਰਹੇ ਹਨ, ਉਥੇ ਹੀ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਆਏ ਦਿਨ ਹੀ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਗਲਤ ਢੰਗ ਨਾਲ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ। ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਵਿਭਾਗ ਚਰਚਾ ਦੇ ਵਿੱਚ ਆਉਂਦਾ ਹੀ ਰਹਿੰਦਾ ਹੈ। ਵਿਭਾਗਾਂ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਈ ਬਦਲਾਅ ਕੀਤੇ ਜਾ ਰਹੇ ਹਨ।

ਇਨਸਾਨ ਜਿੰਦਗੀ ਦੇ ਵਿੱਚ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਦਾ ਆਨੰਦ ਮਾਣਦਾ ਹੈ। ਜਿਸ ਦੇ ਨਾਲ ਉਸ ਦੀ ਜ਼ਿੰਦਗੀ ਕੁਝ ਆਸਾਨ ਬਣ ਜਾਂਦੀ ਹੈ। ਇਨ੍ਹਾਂ ਸੁੱਖ – ਸਹੂਲਤਾਂ ਦੇ ਵਿਚੋਂ ਇੱਕ ਸਹੂਲਤ ਬਿਜਲੀ ਦੀ ਵੀ ਹੈ। ਜਿਸ ਦੇ ਜ਼ਰੀਏ ਅਸੀਂ ਆਪਣੇ ਘਰਾਂ ਅੰਦਰ ਰੌਸ਼ਨੀ ਕਰਦੇ ਹਾਂ। ਪੰਜਾਬ ਵਿੱਚ ਬਿਜਲੀ ਦੇ ਬਿੱਲਾਂ ਦੇ ਬਾਰੇ ਹੋ ਗਿਆ ਹੈ ਇਹ ਐਲਾਨ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵਿਚ ਜਾਰੀ ਹੈ। ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਜੂਨ ਤੋਂ ਬਿਜਲੀ ਬਿੱਲਾਂ ਨੂੰ ਡਿਜੀਟਲ ਤਰੀਕੇ ਨਾਲ ਭੇਜਿਆ ਜਾਵੇਗਾ।

ਬਿਜਲੀ ਵਿਭਾਗ ਵੱਲੋਂ ਹੁਣ ਕਾਗਜ਼ੀ ਬਿੱਲਾਂ ਦੇ ਉਪਰ ਰੋਕ ਲਗਾਉਂਦੇ ਹੋਏ, ਡਿਜੀਟਲ ਤਕਨੀਕ ਜਾਰੀ ਕੀਤੀ ਜਾ ਰਹੀ ਹੈ। ਪੀ ਐਸ ਪੀ ਸੀ ਐਲ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਉਪਭੋਗਤਾਵਾਂ ਨੂੰ ਆਪਣੇ ਨਾਲ ਸਬੰਧਤ ਸੰਪਰਕ ਜਾਣਕਾਰੀ, ਜਿਸ ਵਿੱਚ ਮੋਬਾਇਲ ਨੰਬਰ ਅਤੇ ਈ-ਮੇਲ ਆਈਡੀ ਵੀ ਸ਼ਾਮਲ ਹੋਵੇ ਉਸ ਨੂੰ ਵੈੱਬਸਾਈਟ pspcl.in ਲਿੰਕ ਰਾਹੀਂ ਇਸ ਦਿੱਤੀ ਈਮੇਲ ਆਈ ਡੀ contactregistration.pspcl.in/ ਉਪਰ ਰਜਿਸਟਰ ਕਰਵਾਇਆ ਜਾਵੇਗਾ।

ਇਸ ਉਪਰ ਉਪਭੋਗਤਾਵਾਂ ਨੂੰ ਆਪਣਾ ਮੋਬਾਇਲ ਨੰਬਰ ਅਤੇ ਈ-ਮੇਲ ਆਈਡੀ ਦੀ ਵੀ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਇਸ ਯੋਜਨਾ ਦੇ ਜ਼ਰੀਏ 100 ਕੇ ਵੀ ਤੋਂ ਜ਼ਿਆਦਾ ਇਕਰਾਰਨਾਮੇ ਦੀ ਮੰਗ ਵਾਲੇ ਉਪਭੋਗਤਾਵਾਂ ਲਈ 21 ਜੂਨ ਤੋਂ ਬਾਅਦ ਬਿਜਲੀ ਬਿਲ ਡਿਜਿਟਲ ਤਰੀਕੇ ਨਾਲ ਭੇਜੇ ਜਾਣਗੇ। ਜਿਨ੍ਹਾਂ ਘਰੇਲੂ ਉਪਯੋਗਤਾਵਾ , ਵਪਾਰਕ ਅਤੇ ਉਦਯੋਗਿਕ ਦੀ ਇਕਰਾਰਨਾਮਾ ਮੰਗ 100 ਕੇ ਵੀ ਤੋਂ ਜ਼ਿਆਦਾ ਹੈ, ਉਨ੍ਹਾਂ ਨੂੰ ਕੋਈ ਬਿੱਲ ਨਹੀਂ ਭੇਜਿਆ ਜਾਵੇਗਾ। ਇਸ ਦੀ ਜਾਣਕਾਰੀ ਪੀ ਐਸ ਪੀ ਸੀ ਐਲ ਦੇ ਮੁੱਖ ਇੰਜੀਨੀਅਰ / ਆਈਟੀ ਵਲੋ ਦਿੱਤੀ ਗਈ ਹੈ।