ਪੰਜਾਬ ਚ ਇਥੇ ਭੈਣ ਭਰਾ ਦੀ ਹੋਈ ਭਿਆਨਕ ਹਾਦਸੇ ਚ ਮੌਤ, ਉਜੜ ਗਿਆ ਪਰਿਵਾਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਸੁਰੱਖਿਆ ਦਾ ਧਿਆਨ ਰੱਖਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਕਿਉਂਕਿ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਦੀ ਸੁਰੱਖਿਆ ਵਾਸਤੇ ਹੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ। ਪਰ ਲੋਕਾਂ ਵੱਲੋਂ ਲਾਗੂ ਕੀਤੇ ਗਏ ਇਹਨਾਂ ਸੜਕੀ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਬੇਕਸੂਰ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆ ਜਾਂਦੇ ਹਨ।

ਹੁਣ ਇੱਥੇ ਪੰਜਾਬ ਵਿੱਚ ਭੈਣ-ਭਰਾ ਦੀ ਭਿਆਨਕ ਦਰਦਨਾਕ ਹਾਦਸੇ ਦੌਰਾਨ ਮੌਤ ਹੋ ਗਈ ਹੈ ਅਤੇ ਪਰਿਵਾਰ ਉਜੜ ਗਿਆ ਹੈ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਦੇਵੀਗੜ ਤੋ ਪਟਿਆਲਾ ਰਾਜ ਮਾਰਗ ਤੇ ਪੈਂਦੇ ਪਿੰਡ ਗੁੱਥਮੜਾ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਇਕਲ ਤੇ ਜਾ ਰਹੇ ਚਚੇਰੇ ਭੈਣ ਭਰਾ ਨੂੰ ਇੱਕ ਸਾਹਮਣੇ ਤੋਂ ਆ ਰਹੇ ਸੀਮੈਂਟ ਦੇ ਭਰੇ ਟਿੱਪਰ ਵੱਲੋਂ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਪਿੰਡ ਦੀ ਨਰਸਰੀ ਦੇ ਕੋਲ ਵਾਪਰਿਆ ਹੈ ਜਿਥੇ ਇਸ ਹਾਦਸੇ ਵਿਚ ਘਟਨਾ ਸਥਾਨ ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਜਦ ਕੇ ਲੜਕੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਅੰਗਰੇਜ ਸਿੰਘ 26 ਸਾਲ,ਪੁੱਤਰ ਜੀਤ ਸਿੰਘ, ਨਿਵਾਸੀ ਪਿੰਡ ਚੱਪਰਾਹੜ, ਤੇ ਲੜਕੀ ਮੋਨਿਕਾ 18 ਸਾਲਾ ਪੁੱਤਰ ਨੈਬ ਸਿੰਘ ਵਜੋਂ ਹੋਈ ਹੈ ਦੱਸਿਆ ਗਿਆ ਹੈ ਕਿ ਮ੍ਰਿਤਕ ਦੋਨੋ ਹੀ ਚਚੇਰੇ ਭੈਣ ਭਰਾ ਸਨ।ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ

ਜਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਨੂੰ ਅੰਜਾਮ ਦੇਣ ਵਾਲੇ ਪਾਈਪਾਂ ਵਾਲੇ ਟਿੱਪਰ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।