ਪੰਜਾਬ ਚ ਇਥੇ ਮੰਕੀਪੌਕਸ ਦੇ ਸ਼ੱਕੀ ਵਿਦਿਆਰਥੀ ਹੋਣ ਤੇ ਖਤਰਾ ਦੇਖ 2 ਪ੍ਰਾਈਵੇਟ ਸਕੂਲਾਂ ਨੂੰ ਕੀਤਾ 3 ਦਿਨਾਂ ਲਈ ਬੰਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਇੱਕ ਵਾਰ ਮੁੜ ਤੋਂ ਕਰੋਨਾ ਦੇ ਮਾਮਲਿਆ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਵੇਖਦਿਆਂ ਹੋਇਆਂ ਲੋਕਾਂ ਨੂੰ ਫਿਰ ਤੋਂ ਸਰਕਾਰ ਵੱਲੋਂ ਇਹਤਿਆਤ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਜਿੱਥੇ ਪਹਿਲਾਂ ਵੀ ਕਰੋਨਾ ਦੇ ਚਲਦਿਆਂ ਹੋਇਆਂ ਵਿੱਦਿਅਕ ਅਦਾਰਿਆਂ ਨੂੰ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਮੁੜ ਵਿੱਦਿਅਕ ਅਦਾਰਿਆਂ ਨੂੰ ਖੋਲਿਆ ਗਿਆ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਤਾਂ ਜੋ ਬੱਚਿਆਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਥੇ ਹੀ ਦੂਸਰੇ ਸਕੂਲਾਂ ਤੋਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪੰਜਾਬ ਵਿੱਚ ਇੱਥੇ ਮੰਕੀਪਾਕਸ ਦੇ ਸ਼ੱਕੀ ਵਿਦਿਆਰਥੀ ਹੋਣ ਤੇ ਖ਼ਤਰਾ ਦੇਖ ਕੇ ਤਿੰਨ ਦਿਨਾਂ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਖੰਨਾ ਦੇ ਦੋ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤਿੰਨ ਦਿਨਾਂ ਲਈ ਸਕੂਲਾਂ ਨੂੰ ਬੰਦ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਇੱਕ ਸਕੂਲ ਵਿੱਚ ਬੱਚੇ ਦੇ ਘਰ ਤੋਂ ਛੁੱਟੀ ਵਾਸਤੇ ਲਿਖੀ ਗਈ ਅਰਜ਼ੀ ਵਿੱਚ ਬੱਚੇ ਦੀ ਮਾਂ ਵੱਲੋਂ ਜ਼ਿਕਰ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਬੱਚੇ ਨੂੰ ਮੰਕੀਪਾਕਸ ਦੀ ਸ਼ਿਕਾਇਤ ਹੈ ਜਿਸ ਤੋਂ ਬਾਅਦ ਸਕੂਲ ਵਿਚ ਹੜਕੰਪ ਮਚ ਗਿਆ ਅਤੇ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤਿੰਨ ਦਿਨਾਂ ਲਈ ਸਕੂਲ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਜਾਂਚ ਕੀਤੇ ਜਾਣ ਤੋਂ ਬਾਅਦ ਬੱਚੇ ਵਿੱਚ ਅਜਿਹੇ ਕੋਈ ਵੀ ਲੱਛਣ ਸਾਹਮਣੇ ਨਹੀਂ ਆਏ।

ਇਸ ਤਰਾਂ ਹੀ ਪੰਜਵੀਂ ਅਤੇ ਛੇਵੀਂ ਜਮਾਤ ਵਿੱਚ ਪੜ੍ਹਨ ਵਾਲੇ ਦੋ ਵਿਦਿਆਰਥੀ ਵੀ ਆਪਣੇ ਚਿਹਰੇ ਤੇ ਜਲਣ ਹੋਣ ਦੀ ਸ਼ਿਕਾਇਤ ਕਰ ਰਹੇ ਸਨ ਜਿਥੇ ਉਨ੍ਹਾਂ ਬੱਚਿਆਂ ਨੂੰ ਇਸ ਕਮਰੇ ਵਿੱਚ ਬਿਠਾਇਆ ਗਿਆ ਅਤੇ ਮੂੰਹ ਧੁਵਾਇਆ ਗਿਆ ਜਿਸ ਤੋਂ ਬਾਅਦ ਕੁਝ ਹਾਲਤ ਠੀਕ ਮਹਿਸੂਸ ਹੋਈ ਉੱਥੇ ਹੀ ਪ੍ਰਬੰਧਕਾਂ ਵੱਲੋਂ ਐਸ ਐਮ ਓ ਨੂੰ ਪੱਤਰ ਲਿਖ ਕੇ ਸਲਾਹ ਮੰਗੀ ਗਈ ਅਤੇ ਤਿੰਨ ਦਿਨਾਂ ਲਈ ਸਕੂਲ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ।