ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਪੰਜਾਬ ਵਿਚ ਚੋਰੀ ਤੇ ਲੁੱਟ ਖੋਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸੂਬੇ ਵਿੱਚ ਜਿਥੇ ਸਰਕਾਰ ਵੱਲੋਂ ਅਪਰਾਧ ਨੂੰ ਰੋਕਣ ਲਈ ਭਾਰੀ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਨਾਲ ਪੰਜਾਬ ਵਿੱਚ ਸ਼ਾਂਤੀ ਕਾਇਮ ਰਹੇ, ਤੇ ਸਭ ਲੋਕ ਅਪਰਾਧ ਵਰਗੀਆਂ ਘਟਨਾਵਾਂ ਦੇ ਡਰ ਤੋਂ ਮੁੱਕਤ ਹੋ ਕੇ ਆਪਣੀ ਜ਼ਿੰਦਗੀ ਜੀਅ ਸਕਣ। ਉਥੇ ਹੀ ਅਪਰਾਧੀਆਂ ਵੱਲੋਂ ਵੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ। ਜੋ ਕਿ ਕਾਨੂੰਨ ਅਤੇ ਪੁਲਸ ਪ੍ਰਸ਼ਾਸਨ ਦੀ ਸੋਚ ਤੋ ਪਰੇ ਹੁੰਦਾ ਹੈ। ਦੁਨੀਆ ਵਿਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।
ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਏ ਦਿਨ ਪੰਜਾਬ ਦੇ ਵਿੱਚ ਲੁੱਟ-ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਦੇ ਵਿੱਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ,ਜਿੱਥੇ ਪੁਲਸ ਪ੍ਰਸ਼ਾਸਨ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਹੁਣ ਪੰਜਾਬ ਵਿੱਚ ਇਥੇ ਰਾਤ ਦੇ 2:15 ਵਜੇ ਹੋ ਗਿਆ ਹੈ ਇਹ ਵੱਡਾ ਕਾਂਡ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਪੰਜੋਲੀ ਕਲਾਂ ਤੋਂ 3 ਮੱਝਾਂ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ।
ਪੁਲਸ ਨੂੰ ਦਿੱਤੀ ਗਈ ਜਾਣਕਾਰੀ ਵਿਚ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦੇ ਬੇਟੇ ਸੁਖਵਿੰਦਰ ਸਿੰਘ ਦੀਆਂ 3 ਮੱਝਾ ਚੋਰਾ ਵੱਲੋਂ ਚੋਰੀ ਕਰ ਲਈਆਂ ਹਨ। ਸੀਸੀਟੀਵੀ ਕੈਮਰਿਆਂ ਵਿੱਚ ਦੇਖੀ ਗਈ ਇਸ ਘਟਨਾ ਦੇ ਬੁੱਧਵਾਰ ਸਵੇਰੇ 2:15 ਦੇ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪੀੜਤ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਪਤਾ ਲਗਾ ਕੇ ਉਨ੍ਹਾਂ ਦੀਆਂ ਮੱਝਾਂ ਚੋਰਾਂ ਵੱਲੋਂ ਚੋਰੀ ਕਰ ਲਈਆਂ ਗਈਆਂ ਹਨ।
ਪੀੜਤ ਪਰਿਵਾਰ ਵੱਲੋਂ ਸੀਸੀਟੀਵੀ ਕੈਮਰੇ ਪਿੰਡ ਵਿੱਚ ਲੱਗੇ ਹੋਣ ਤੇ ਇਸ ਘਟਨਾ ਦਾ ਪਤਾ ਲੱਗਾ ਹੈ ਕਿ ਚੋਰ ਪੈਦਲ ਹੀ ਮੱਝਾਂ ਲੈ ਕੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਪਸ਼ੂ ਪਾਲਕਾਂ ਵਿਚ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਕਿਉਂਕਿ ਇਹ ਮੱਝਾਂ ਚੋਰੀ ਕਰਨ ਵਾਲਿਆਂ ਦਾ ਅਜੇ ਤੱਕ ਕੋਈ ਵੀ ਸੁਰਾਗ ਪੁਲਿਸ ਨੂੰ ਨਹੀਂ ਮਿਲ ਸਕਿਆ। ਚੋਰੀ ਹੋਈਆਂ ਦੁਧਾਰੂ ਮੱਝਾਂ ਦੀ ਕੀਮਤ ਕਰੀਬ 6 ਲੱਖ ਰੁਪਏ ਦੇ ਕਰੀਬ ਦੱਸੀ ਗਈ ਹੈ।
Previous Post17 ਸਾਲ ਪਹਿਲਾਂ ਚੋਰੀ ਹੋਇਆ ਬਟੂਆ ਇਸ ਤਰਾਂ ਵਾਪਿਸ ਮਿਲਿਆ ਹੁਣ – ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਘਰਵਾਲੀ ਨਾਲ ਕਲੇਸ਼ ਤੋਂ ਬਾਅਦ ਗਾਇਕ ਲਹਿੰਬਰ ਹੁਸੈਨ ਪੂਰੀ ਲਈ ਹੁਣ ਆ ਗਈ ਇਹ ਵੱਡੀ ਮਾੜੀ ਖਬਰ