ਪੰਜਾਬ ਚ ਇਥੇ ਲਈ ਜਾਰੀ ਹੋ ਗਿਆ ਹੁਕਮ ਲੱਗ ਗਈਆਂ ਇਹ ਪਾਬੰਦੀਆਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੁਲੀਸ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ । ਵੱਖ ਵੱਖ ਉਪਰਾਲੇ ਕਰਕੇ ਪੁਲੀਸ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ । ਪੁਲੀਸ ਦੇ ਵੱਲੋਂ ਸਮੇਂ ਸਮੇਂ ਤੇਫਲੈਗ ਮਾਰਚ ਵੀ ਕੱਢਿਆ ਜਾਂਦਾ ਹੈ ਤਾਂ ਜੋ ਲੋਕਾਂ ਦਾ ਪੁਲੀਸ ਤੇ ਯਕੀਨ ਬਣਾਇਆ ਜਾ ਸਕੇ । ਪੁਲੀਸ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰ ਕੇ ਵੀ ਦੋਸ਼ੀਆਂ ਨੂੰ ਕਾਬੂ ਕਰਦੀ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਤੇ ਲੋਕਾਂ ਦਾ ਯਕੀਨ ਬਣ ਸਕੇ । ਇਸੇ ਲੜੀ ਤਹਿਤ ਹੁਣ ਲੁਧਿਆਣਾ ਦੇ ਵਿੱਚ ਕੁਝ ਪਾਬੰਦੀਆਂ ਦੇ ਹੁਕਮ ਪੁਲੀਸ ਦੇ ਵੱਲੋਂ ਜਾਰੀ ਕਰ ਦਿੱਤੇ ਗਏ ਹਨ । ਦਰਅਸਲ ਸੰਯੁਕਤ ਪੁਲਿਸ ਕਮਿਸ਼ਨਰ ਜੇ.ਐਲਨਚੇਜ਼ੀਅਨ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾਦੇ ਅਲੱਗ ਅਲੱਗ ਇਲਾਕਿਆਂ ਦੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ।

ਆਮ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲੀਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਦੇ ਵਿੱਚ ਪੰਜ ਜਾਂ ਪੰਜ ਤੋਂ ਜ਼ਿਆਦਾ ਲੋਕ ਇਕੱਠੇ ਹੋਣ ,ਧਰਨੇ ,ਰੈਲੀਆਂ ਆਦਿ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ । ਇੰਨਾ ਹੀ ਨਹੀਂ ਸਗੋਂ ਧਰਨਿਆਂ ਆਦਿ ਦੇ ਲਈ ਸੈਕਟਰ 39 ਏ ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ ਚੰਡੀਗਡ਼੍ਹ ਰੋਡ ਲੁਧਿਆਣਾ ਵਿਖੇ ਮੁਕਰੱਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਪੁਲੀਸ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਇਨ੍ਹਾਂ ਹੁਕਮਾਂ ਨੂੰ ਜਾਰੀ ਕੀਤਾ ਗਿਆ ਹੈ । ਉੱਥੇ ਹੀ ਇਨ੍ਹਾਂ ਹੁਕਮਾਂ ਨੂੰ ਲੈ ਕੇ ਸੰਯੁਕਤ ਪੁਲੀਸ ਕਮਿਸ਼ਨਰ ਨੇ ਆਪਣੇ ਇਕ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਗਿਣਤੀ ਚ ਨਿਜੀ ਸਕੂਲ ਖੋਲ੍ਹੇ ਹੋਏ ਹਨ । ਜਿਨ੍ਹਾਂ ਵੱਲੋਂ ਬੱਚਿਆਂ ਨੂੰ ਘਰਾਂ ਤੋਂ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨ । ਉਨ੍ਹਾਂ ਬੱਸਾਂ ਤੇ ਵੱਖ ਵੱਖ ਜ਼ਿਲ੍ਹਿਆਂ ਅਤੇ ਗੈਰ ਸਟੇਟ ਦੇ ਡਰਾਈਵਰਾਂ ਕੰਡਕਟਰਾਂ ਦੇ ਵੱਲੋਂ ਚਲਾਇਆ ਜਾਂਦਾ ਹੈ ।

ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਦੇ ਲਈ ਨਾਨ ਟੀਚਿੰਗ ਸਟਾਫ ਸਕੂਲਾਂ ਵਿਚ ਰੱਖਿਆ ਹੋਇਆ ਹੈ । ਜੋ ਗ਼ੈਰ ਜਿਲਾ ਅਤੇ ਗੈ ਸਟੇਟ ਨਾਲ ਸਬੰਧਤ ਹੈ । ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਨਾਨ ਟੀਚਿੰਗ ਸਟਾਫ ਅਤੇ ਸਕੂਲਾਂ ਦੀਆਂ ਨਿਜੀ ਬੱਸਾਂ ਤੇ ਤਾਇਨਾਤ ਡਰਾਈਵਰ ਅਤੇ ਕੰਡਕਟਰ ਦੇ ਬਾਰੇ ਪੂਰੀ ਜਾਣਕਾਰੀ ਹਾਸਲ ਕਰਨੀ ਸਕੂਲ ਦਾ ਪਹਿਲਾ ਹੱਕ ਹੈ । ਤੇ ਪਬਲਿਕ ਹਿੱਤਾਂ ਦੇ ਲਈ ਵੀ ਇਹ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।