ਆਈ ਤਾਜ਼ਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਵੱਲੋਂ ਜਿਥੇ ਕਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਲੋਕਾਂ ਦੇ ਹਿੱਤ ਵਿੱਚ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਾਰੇ ਜਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੈਂਸਿੰਗ ਰਾਹੀਂ ਮੀਟਿੰਗ ਕਰਕੇ ਕਈ ਤਰਾਂ ਦੇ ਫੈਸਲੇ ਲਏ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਇੱਥੇ ਦੋ ਨਵੰਬਰ ਤੱਕ ਲਈ ਸਖ਼ਤ ਪਾਬੰਦੀ ਲਗਾਏ ਜਾਣ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਆਪਣੇ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪਟਿਆਲਾ ਦੇ ਜ਼ਿਲ੍ਹਾ ਮਜਿਸਟ੍ਰੇਟ ਕੁਮਾਰ ਅਮਿਤ ਵੱਲੋਂ ਪਟਿਆਲਾ ਜਿਲੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਸਦਕਾ ਜ਼ਿਲ੍ਹੇ ਦੀ ਹੱਦ ਅੰਦਰ ਗੱਡੀਆਂ ਅਤੇ ਦੁਕਾਨਾਂ ਦੇ ਸ਼ੀਸ਼ਿਆਂ ਉਪਰ ਕਾਲੀ ਫ਼ਿਲਮ ਨੂੰ ਲਗਾਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਪ੍ਰਵਾਨਗੀ ਲਏ ਬਿਨਾਂ ਜ਼ਿਲ੍ਹੇ ਦੀ ਹੱਦ ਅੰਦਰ ਕੋਈ ਵੀ ਵਿਅਕਤੀ ਆਪਣੀ ਗੱਡੀ ਉਪਰ ਪੀਲੀ, ਨੀਲੀ ਅਤੇ ਲਾਲ ਬੱਤੀ ਨਹੀਂ ਲਗਾ ਸਕਦਾ। ਹੁਣ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਜ਼ਿਲ੍ਹੇ ਦੀ ਹੱਦ ਅੰਦਰ 2 ਨਵੰਬਰ 2021 ਤੱਕ ਜਾਰੀ ਕੀਤੀਆਂ ਗਈਆਂ ਹਨ। ਇਹ ਪਾਬੰਦੀਆਂ ਅੱਗੇ ਆਉਣ ਵਾਲੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਾਰੀ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਹੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਗੱਡੀਆਂ ਦੇ ਸ਼ੀਸ਼ੇ ਉੱਪਰ ਕਾਲੀ ਫਿਲਮ ਲਗਾਉਣ ਉਪਰ ਰੋਕ ਲਗਾਈ ਗਈ ਹੈ। ਉੱਥੇ ਹੀ ਸ਼ਹਿਰ ਅੰਦਰ ਸਾਰੀਆਂ ਦੁਕਾਨਾਂ ਵਾਲਿਆਂ ਨੂੰ ਵੀ ਆਪਣੇ ਦੁਕਾਨਾਂ ਦੇ ਸ਼ੀਸ਼ਿਆਂ ਤੇ ਕਾਲੀ ਫ਼ਿਲਮ ਲਗਾਏ ਜਾਣ ਉਪਰ ਮਨਾ ਕੀਤਾ ਗਿਆ ਹੈ। ਅਗਰ ਜਿਲੇ ਦੀ ਹੱਦ ਅੰਦਰ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Previous Postਹੁਣੇ ਹੁਣੇ ਪਹਾੜਾਂ ਤੋਂ ਆਈ ਵੱਡੀ ਮਾੜੀ ਖਬਰ ਵਾਪਰੀ ਫਿਰ ਤਬਾਹੀ – ਤਾਜਾ ਵੱਡੀ ਖਬਰ
Next Postਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਣਾ ਰਣੌਤ ਲਈ ਆਈ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ