ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਸਦਕਾ ਪੰਜਾਬ ਵਿੱਚ ਵਾਪਰਨ ਵਾਲੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਪਹਿਲਾਂ ਹੀ ਸਰਹੱਦੀ ਖੇਤਰਾਂ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਦਾ ਸੂਬੇ ਦੇ ਹਾਲਾਤਾਂ ਉਪਰ ਵੀ ਅਸਰ ਹੋ ਰਿਹਾ ਹੈ। ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੇ ਸਮਾਨ ਦੀ ਤਸਕਰੀ ਕਰਨ ਵਾਸਤੇ ਡਰੋਨ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਕਈ ਘਟਨਾਵਾਂ ਨੂੰ ਅੰਜਾਮ ਦੇਣ ਵਾਸਤੇ ਵੀ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।
ਤਿਉਹਾਰਾਂ ਦੇ ਸਮੇਂ ਵੀ ਸਰਹੱਦੀ ਖੇਤਰਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਾਰੇ ਜਿਲ੍ਹਾ ਅਧਿਕਾਰੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਅਚਾਨਕ ਇਹ ਸਖਤ ਪਾਬੰਦੀ ਲਗਾ ਦਿੱਤੀ ਗਈ ਹੈ ਨਾ ਮੰਨਣ ਉੱਪਰ ਸਖਤ ਕਾਰਵਾਈ ਕੀਤੀ ਜਾਵੇਗੀ ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਪੀ ਸੀ ਐਸ ਵਧੀਕ ਜਿਲ੍ਹਾ ਮਜਿਸਟਰੇਟ ਅਮਰਜੀਤ ਬੈਂਸ ਵੱਲੋਂ ਜਲੰਧਰ ਜਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੁਝ ਸਖਤ ਹੁਕਮ ਜਾਰੀ ਕੀਤੇ ਗਏ ਹਨ ਜਿੱਥੇ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੇ ਅਨੁਸਾਰ ਜਲੰਧਰ ਨੂੰ ਨੋ ਡਰੋਨ ਜ਼ੋਨ ਐਲਾਨ ਦਿੱਤਾ ਗਿਆ ਹੈ।। ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।
ਇਸ ਆਦੇਸ਼ ਨੂੰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦੋ ਮਹੀਨਿਆਂ ਲਈ ਲਾਗੂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਕਦਮ ਜ਼ਿਲ੍ਹੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੁੱਕੇ ਗਏ ਹਨ। ਕਿਉਂਕਿ ਜਿੱਥੇ ਸਰਹੱਦੀ ਖੇਤਰਾਂ ਵਿੱਚ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਇਹ ਆਦੇਸ਼ ਜਾਰੀ ਕੀਤੇ ਗਏ ਹਨ।
Previous Postਪੰਜਾਬ ਦੇ ਦੁਕਾਨਦਾਰ ਹੋ ਜਾਣ ਸਾਵਧਾਨ – ਆਈ ਵੱਡੀ ਖਬਰ ਹੋ ਰਿਹਾ ਇਹ ਕੰਮ
Next Postਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਲਈ ਆਈ ਇਹ ਵੱਡੀ ਮਾੜੀ ਖਬਰ – ਲਗਿਆ ਵੱਡਾ ਝਟੱਕਾ