ਪੰਜਾਬ ਚ ਇਥੇ ਵਾਪਰਿਆ ਏਨਾ ਭਿਆਨਕ ਹਾਦਸਾ, ਵਾਹਨ ਦੇ ਉਡੇ ਪਰਖਚੇ- ਹੋਇਆ ਮੌਤ ਦਾ ਤਾਂਡਵ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਤਾਂ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਵਾਹਨ ਚਾਲਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਕੁੱਝ ਹਾਦਸੇ ਵਾਹਨ ਚਾਲਕ ਦੀ ਗਲਤੀ ਨਾਲ ਵਾਪਰਦੇ ਹਨ ਉੱਥੇ ਹੀ ਕਈ ਹਾਦਸੇ ਅਚਾਨਕ ਵੀ ਵਾਪਰ ਜਾਂਦੇ ਹਨ। ਕੀ ਜਗਾ ਤੇ ਕੁਝ ਬੇਕਸੂਰ ਲੋਕ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਹੁਣ ਪੰਜਾਬ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਵਾਹਨ ਦੇ ਪਰਖੱਚੇ ਉੱਡ ਗਏ ਹਨ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਜਿਸ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਕਸਬਾ ਬੁਲ੍ਹੋਵਾਲ ਤੋ ਭੋਗਪੁਰ ਰੋਡ ਤੇ ਪੈਂਦੇ ਪਿੰਡ ਨੰਦਾਚੌਰ ਸਤਿਸੰਗ ਘਰ ਦੇ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਮੁਰਗਿਆਂ ਨਾਲ ਲੱਦਿਆ ਹੋਇਆ ਵਾਹਨ ਬੁਲੋਵਾਲ ਤੋ ਭੋਗਪੁਰ ਵੱਲ ਨੂੰ ਜਾ ਰਿਹਾ ਸੀ, ਉਸ ਸਮੇਂ ਹੀ ਰਸਤੇ ਵਿੱਚ ਅਚਾਨਕ ਹੀ ਇਹ ਵਾਹਨ ਬੇਕਾਬੂ ਹੋ ਗਿਆ ਜਿਸ ਕਾਰਨ ਸਫੈਦੇ ਨਾਲ ਟਕਰਾ ਗਿਆ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਕਾਰਨ ਵਾਹਨ ਚਲਾਉਣ ਵਾਲੇ ਚਾਲਕ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਦ ਕਿ ਉਸ ਦੇ ਨਾਲ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਜੇਰੇ ਇਲਾਜ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਪਹਿਚਾਣ 33 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਅਲੀਖੇਲਾ ਕਰਤਾਰਪੁਰ ਜਿਲ੍ਹਾ ਜਲੰਧਰ ਵਜੋਂ ਹੋਈ ਹੈ। ਅਤੇ ਉਸ ਦੇ ਨਾਲ ਦੇ ਸਾਥੀ ਜ਼ਖ਼ਮੀ ਪੱਚੀ ਸਾਲਾਂ ਅਸ਼ੋਕ ਕੁਮਾਰ ਪੁੱਤਰ ਚੰਦਨ ਲਾਲ ਦਾਸ ਵਾਸੀ ਬਿਹਾਰ ਵਜੋਂ ਹੋਈ ਹੈ।