ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿੱਥੇ ਸਾਰੀ ਦੁਨੀਆ ਕਰੋਨਾ ਦੇ ਦੌਰ ਦੌਰਾਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ।

ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ। ਪੰਜਾਬ ਵਿੱਚ ਇੱਥੇ ਭਿਆਨਕ ਹਾਦਸੇ ਵਿਚ ਕਹਿਰ ਵਾਪਰਿਆ ਹੈ ਜਿੱਥੇ ਹੋਈਆਂ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਫਗਵਾੜਾ ਤੋਂ ਸਾਹਮਣੇ ਆਇਆ ਹੈ ,ਜਿੱਥੇ ਬੀਤੀ ਰਾਤ ਫਗਵਾੜਾ ਚਹੇੜੂ ਨੈਸ਼ਨਲ ਹਾਈਵੇ ਤੇ ਇੱਕ ਖੜੇ ਟਰੱਕ ਨਾਲ ਤੇਜ਼ ਰਫਤਾਰ ਕਾਰ ਨਾਲ ਟੱਕਰ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਰੀਏ ਦਾ ਭਰਿਆ ਹੋਇਆ ਇਕ ਟਰੱਕ ਸੜਕ ਦੇ ਕਿਨਾਰੇ ਤੇ ਖੜਾ ਹੋਇਆ ਸੀ।

ਉਸ ਸਮੇ ਹੀ ਇੱਕ ਕਾਰ ਵਿਚ ਸਵਾਰ ਦੋ ਨੌਜਵਾਨ ਜੋ ਉਸ ਸਮੇਂ ਲੁਧਿਆਣੇ ਤੋਂ ਅਮ੍ਰਿਤਸਰ ਜਾ ਰਹੇ ਸਨ। ਜਿਸ ਸਮੇਂ ਉਨ੍ਹਾਂ ਨੌਜਵਾਨਾਂ ਦੀ ਕਾਰ ਚਹੇੜੂ ਪੁਲ ਕੋਲ ਪਹੁੰਚੀ ਤਾਂ, ਕਾਰ ਦੀ ਟੱਕਰ ਉਸ ਖੜੇ ਟਰੱਕ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਵਿਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਰੇਨ ਦੀ ਮਦਦ ਨਾਲ ਕਾਰ ਨੂੰ ਟਰੱਕ ਦੇ ਪਿਛਲੇ ਹਿੱਸੇ ਦੇ ਹੇਠੋਂ ਕੱਢਿਆ ਗਿਆ।

ਪੁਲਿਸ ਵੱਲੋਂ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਚਹੇੜੂ ਪੁਲਿਸ ਚੌਂਕੀ ਵੱਲੋਂ ਮੌਕੇ ਤੇ ਜਾਇਜ਼ਾ ਲਿਆ ਗਿਆ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਨ੍ਹਾਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਅਭਿਸ਼ੇਕ ਪੁੱਤਰ ਇੰਦਰਜੀਤ, ਰੋਹਿਤ ਪੁੱਤਰ ਅਰੁਣ ਕੁਮਾਰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਰਾਹਗੀਰਾਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਸੀ।