ਪੰਜਾਬ ਚ ਇਥੇ ਵਾਪਰਿਆ ਕਹਿਰ ਸੁਣ ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਸਾਰੀ ਦੁਨੀਆਂ ਵਿੱਚ ਪਹਿਲਾਂ ਹੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਦੇਸ਼ ਵਿਚ ਅਜੇ ਤੱਕ ਕਰੋਨਾ ਦੀ ਅਗਲੀ ਲਹਿਰ ਦੀ ਮਚਾਈ ਹੋਈ ਹਾਹਾਕਾਰ ਘਟ ਨਹੀ ਹੋਈ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਦੇਸ਼ ਅੰਦਰ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਹੁੰਦੇ ਹਨ ਜੋ ਲੋਕਾਂ ਦੇ ਮਨਾਂ ਉਪਰ ਅਸਰ ਪਾਉਂਦੇ ਹਨ। ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਹੁੰਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਦੋਂ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਧਾਰਮਿਕ ਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ, ਤਾਂ ਉਹ ਸਭ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀਆਂ ਹੁੰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਇਹ ਵਾਪਰਿਆ ਕਹਿਰ ਸੁਣਕੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਮਜੀਠਾ ਦੇ ਅਧੀਨ ਆਉਂਦੇ ਥਾਣਾ ਮੱਤੇਵਾਲ ਵਿਚ ਪੈਂਦੇ ਪਿੰਡ ਰਾਮ ਦਿਵਾਲੀ ਮੁਸਲਮਾਨਾਂ ਦੇ ਗੁਰਦੁਆਰਾ ਸਾਹਿਬ ਤੋਂ ਇਕ ਸੋਗਮਈ ਘਟਨਾ ਸਾਹਮਣੇ ਆਈ ਹੈ। ਵੈਸੇ ਤਾਂ ਪੰਜਾਬ ਵਿੱਚ ਬਹੁਤ ਸਾਰੀਆਂ ਗੁਰਦੁਆਰਾ ਸਾਹਿਬ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਨਾਲ ਸਬੰਧਤ ਹੁੰਦੀਆਂ ਹਨ।

ਜਿਨ੍ਹਾਂ ਨੂੰ ਸੁਣ ਕੇ ਸਭ ਲੋਕਾਂ ਦੇ ਦਿਲ ਦੁਖੀ ਹੋ ਜਾਂਦੇ ਹਨ। ਹੁਣ ਅਜਿਹੀ ਘਟਨਾ ਗੁਰਦੁਆਰਾ ਸਾਹਿਬ ਵਿਚ ਵਾਪਰੀ ਹੈ ਜਿੱਥੇ ਸੀਸੀਟੀਵੀ ਕੈਮਰਿਆਂ ਤੋਂ ਇਸ ਘਟਨਾ ਦੇ ਹੋਣ ਦਾ ਪਤਾ ਲੱਗਾ ਹੈ। ਇਹ ਘਟਨਾ ਸਵੇਰੇ 11 ਵਜੇ ਦੇ ਕਰੀਬ ਵਾਪਰੀ ਦੱਸੀ ਗਈ ਹੈ। ਜਿੱਥੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਹੋਏ ਇੱਕ ਪਲਾਸਟਿਕ ਦੇ ਪੱਖੇ ਦੇ ਜਾਮ ਹੋਣ ਕਾਰਨ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਅੱਗ ਹੌਲੀ-ਹੌਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਮਾਲਿਆਂ ਤੱਕ ਪਹੁੰਚ ਗਈ ਹੈ ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋ ਗਿਆ ਹੈ।

ਗੁਰਦੁਆਰਾ ਸਾਹਿਬ ਵਿਚ ਮੌਜੂਦ ਗ੍ਰੰਥੀ ਸਿੰਘ ਦੇ ਪਰਿਵਾਰ ਨੇ ਜਦੋਂ ਇਸ ਘਟਨਾ ਨੂੰ ਸੀਸੀਟੀਵੀ ਕੈਮਰੇ ਵਿੱਚ ਦੇਖਿਆ ਤਾਂ ਮੌਕੇ ਤੇ ਪਹੁੰਚ ਕੇ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਦੇ ਲੋਕਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਅੱਗ ਉਪਰ ਕਾਬੂ ਪਾ ਲਿਆ ਗਿਆ। ਉਸ ਸਮੇਂ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋ ਚੁੱਕੇ ਸਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮੱਤੇਵਾਲ ਦੇ ਮੁਖੀ ਲਵਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਅਤੇ ਘਟਨਾ ਜਾਂਚ ਕਰ ਰਹੇ ਹਨ।