ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਸੀ ਕਿ 15 ਦਸੰਬਰ ਰਾਤ ਤੋਂ ਹੀ ਮੌਸਮ ਵਿਚ ਭਾਰੀ ਤਬਦੀਲੀ ਆਈ ਹੈ ਜਿਸ ਕਾਰਨ ਲੋਕਾਂ ਨੂੰ ਵੀ ਇਹਤਿਆਤ ਵਰਤਣ ਦੀ ਜ਼ਰੂਰਤ ਹੈ। ਜਿੱਥੇ ਪਿਛਲੇ ਕੁਝ ਦਿਨਾਂ ਤੋਂ ਠੰਡ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਪੈਣ ਵਾਲੀ ਧੁੰਦ ਕਾਰਨ ਵੀ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਵੇਖਿਆ ਜਾ ਰਿਹਾ ਹੈ। ਇਸ ਲਈ ਹੀ ਸੜਕ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਨੂੰ ਵੀ ਪੂਰੀ ਸੁਰੱਖਿਆ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਉਥੇ ਹੀ ਲੋਕਾਂ ਨੂੰ ਪੈਣ ਵਾਲੀ ਇਸ ਭਾਰੀ ਧੁੰਦ ਦੇ ਵਿੱਚ ਜਿੱਥੇ ਇੰਡੀਕੇਟਰ ਦੀ ਵਰਤੋਂ ਕਰਨ, ਘੱਟ ਸਪੀਡ ਵਿੱਚ ਗੱਡੀ ਚਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਸਦਕਾ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿਚ ਕਮੀ ਆ ਸਕਦੀ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਨਾਲ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਅਤੇ ਮੌਤ ਦਾ ਤਾਂਡਵ ਹੋਇਆ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪੱਖੋ ਕਲਾਂ ਦੇ ਬਰਨਾਲਾ ਮਾਨਸਾ ਸੜਕ ਤੋਂ ਸਾਹਮਣੇ ਆਇਆ ਹੈ। ਜਿੱਥੇ ਭਾਰੀ ਧੁੰਦ ਦੇ ਕਾਰਨ ਰਾਤ ਦੇ ਸਮੇਂ ਲੱਕੜ ਦਾ ਗਿਟਕਾ ਭਰੇ ਹੋਏ ਕੈਂਟਰ ਦੀ ਟੱਕਰ ਦਰਖਤਾਂ ਨਾਲ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਡਰਾਈਵਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿਸ ਦੀ ਪਹਿਚਾਣ ਸੋਹਣ ਲਾਲ ਪੁੱਤਰ ਧੰਨਾ ਰਾਮ ਵਾਸੀ ਰਾਜਸਥਾਨ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਕੈਟਰ ਮਾਨਸਾ ਤੋ ਬਰਨਾਲਾ ਨੂੰ ਜਾ ਰਿਹਾ ਸੀ। ਜਦੋਂ ਇਹ ਕੈਂਟਰ ਗੁਰਦੁਆਰਾ ਭਾਨੂੰਆਣਾ ਦੇ ਨਜ਼ਦੀਕ ਪਹੁੰਚਿਆ ਤਾ ਅਚਾਨਕ ਹੀ ਬੇਕਾਬੂ ਹੋ ਗਿਆ, ਜਿਸ ਕਾਰਨ ਇਹ ਸੜਕ ਦੇ ਕਿਨਾਰੇ ਤੇ ਲੱਗੇ ਹੋਏ ਦਰਖਤਾਂ ਨਾਲ ਟਕਰਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਟੱਕਰ ਕਾਰਨ ਦੋ ਕਿੱਕਰ ਦੇ ਦਰਖਤ ਜੜ੍ਹ ਤੋਂ ਪੁੱਟੇ ਗਏ ਹਨ।
Previous Postਦਰਬਾਰ ਸਾਹਿਬ ਕੱਲ੍ਹ ਵਾਪਰੀ ਘਟਨਾਂ ਤੋਂ ਬਾਅਦ ਹੁਣ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਤੋਂ ਆਈ ਇਹ ਵੱਡੀ ਖਬਰ
Next Postਭਾਜਪਾ ਦੇ ਸਾਂਸਦ ਨੇ ਭਰੀ ਸਟੇਜ ਤੇ ਸ਼ਰੇਆਮ ਮੁੰਡੇ ਨੂੰ ਇਸ ਕਾਰਨ ਮਾਰੇ ਥੱਪੜ – ਵੀਡੀਓ ਹੋਈ ਵਾਇਰਲ