ਆਈ ਤਾਜਾ ਵੱਡੀ ਖਬਰ
ਜਿੱਥੇ ਹਰ ਇਨਸਾਨ ਨੂੰ ਸੜਕੀ ਆਵਾਜਾਈ ਦੀਆਂ ਬਹੁਤ ਸਾਰੀਆਂ ਸਹੂਲਤਾਂ ਮਿਲ਼ੀਆਂ ਹੋਈਆਂ ਹਨ। ਜਿਸ ਕਾਰਨ ਇਨਸਾਨ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਜਾਂਦਾ ਹੈ। ਉਥੇ ਹੀ ਸੜਕੀ ਆਵਾਜਾਈ ਦੌਰਾਨ ਵਰਤੇ ਜਾਂਦੇ ਵਾਹਨ ਕਈ ਵਾਰ ਦੁਰਘਟਨਾ ਦਾ ਕਾਰਨ ਵੀ ਬਣ ਜਾਂਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਵੀ ਵੀ ਹੋ ਜਾਂਦਾ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ ਕਿਉਂਕਿ ਆਏ ਦਿਨ ਹੀ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਇਥੇ ਤਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਤੋਂ ਸਾਹਮਣੇ ਆਈ ਹੈ ਜਿੱਥੇ ਜਲੰਧਰ ਪਠਾਂਨਕੋਟ ਰਾਸਟਰੀ ਮਾਰਗ ਤੇ ਪੈਂਦੇ ਪਿੰਡ ਕੁਰਾਲਾ ਦੇ ਕੋਲ ਇਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਦੋ ਟਿਪਰਾ ਦੇ ਆਪਸ ਵਿੱਚ ਟਕਰਾਉਣ ਨਾਲ ਹੋਇਆ ਹੈ ਜਿੱਥੇ, ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਿੱਪਰ ਜਲੰਧਰ-ਵੱਲ ਤੋਂ ਆ ਰਿਹਾ ਸੀ ਤੇ ਜਿਸ ਵਿੱਚ ਪੱਥਰ ਭਰੇ ਹੋਏ ਸਨ।
ਉਸ ਸਮੇਂ ਇਸ ਟਿੱਪਰ ਦੀ ਟੱਕਰ ਸੜਕ ਉਪਰ ਖਰਾਬ ਖੜੇ ਹੋਏ ਟਿਪਰ ਨਾਲ ਹੋ ਗਈ। ਜਿੱਥੇ ਇਹ ਟਿੱਪਰ ਸੜਕ ਉਪਰ ਖੜ੍ਹੇ ਟਿੱਪਰ ਉਪਰ ਜਾ ਚੜ੍ਹਿਆ ਇੱਥੋਂ ਹੀ ਉਸ ਵਿੱਚ ਟਿਪਰ ਦੇ ਡਰਾਈਵਰ ਦੀ ਫਸ ਜਾਣ ਕਾਰਨ ਮੌਤ ਹੋ ਗਈ। ਜਦੋਂ ਤਕ ਉਥੇ ਮੌਜੂਦ ਲੋਕਾਂ ਵੱਲੋਂ ਟਿੱਪਰ ਚਾਲਕ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬਾਗੜੀਆਂ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਘਟਨਾ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦਾ ਪਤਾ ਲੱਗਣ ਤੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵੱਲੋਂ ਮੌਕੇ ਉਪਰ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਟਿੱਪਰ ਚਾਲਕ ਨੂੰ ਬਾਹਰ ਕੱਢਿਆ ਗਿਆ ਸੀ। ਇਹ ਘਟਨਾ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ ਹੈ ।
Previous Postਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ 3 ਅਗਸਤ ਤੋਂ ਹੋ ਗਿਆ ਇਹ ਐਲਾਨ
Next Postਆਖਰ 16 ਜੁਲਾਈ ਤੋਂ ਸਕੂਲਾਂ ਨੂੰ ਖੋਲਣ ਬਾਰੇ ਇਥੇ ਹੋ ਗਿਆ ਹੁਣ ਇਹ ਐਲਾਨ