ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ – ਦੀਵਾਲੀ ਦੀਆਂ ਖੁਸ਼ੀਆਂ ਚ ਵਿਛੇ ਸੱਥਰ

ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੇ ਸੜਕ ਹਾਦਸਿਆ ਵਿੱਚ ਆਏ ਦਿਨ ਇਹ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਵਰਤੀ ਅਣਗਹਿਲੀ ਦੇ ਚੱਲਦੇ ਹੋਏ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪੈ ਜਾਂਦੇ ਹਨ। ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੇ ਲੋਕਾਂ ਦੇ ਵਿੱਚ ਜਿੱਥੇ ਡਰ ਪੈਦਾ ਕਰ ਦਿੱਤਾ ਹੈ ਉਥੇ ਹੀ ਤਿਉਹਾਰਾਂ ਦੇ ਮੌਸਮ ਵਿੱਚ ਖੁਸ਼ੀਆਂ ਨੂੰ ਫਿੱਕਾ ਕਰ ਦਿੱਤਾ ਹੈ।

ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਜਿੱਥੇ ਕੁਝ ਲੋਕ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੁੰਦੇ ਹਨ। ਉਥੇ ਹੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਜਿਨ੍ਹਾਂ ਦੇ ਪਰਵਾਰਾਂ ਵਿਚੋਂ ਜਾਣ ਵਾਲੇ ਜੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇਥੇ ਭਿਆਨਕ ਹਾਦਸਾ ਹੋਇਆ ਹੈ ਜਿੱਥੇ ਹੋਈਆਂ ਮੌਤਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਦੌਰਾਨ ਹੀ ਸੱਥਰ ਵਿਛ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗਮਈ ਹਾਦਸਾ ਸੰਗਰੂਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਬੀਤੀ ਰਾਤ ਇਕ ਟਰੱਕ ਅਤੇ ਕਾਰ ਦੀ ਆਪਸੀ ਭਿਆਨਕ ਟੱਕਰ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਵਿੱਚ ਸਵਾਰ ਲੋਕ ਪਾਤੜਾ ਤੋ ਸੰਗਰੂਰ ਵੱਲ ਜਾ ਰਹੇ ਸਨ। ਉਸ ਸਮੇਂ ਹੀ ਸੰਗਰੂਰ ਤੋਂ ਪਾਤੜਾ ਤੋਂ ਜਾ ਰਿਹਾ ਟਰੱਕ ਇਸ ਕਾਰ ਨਾਲ ਟਕਰਾ ਗਿਆ। ਇਹ ਹਾਦਸਾ ਸੰਗਰੂਰ ਤੋ ਪਾਤੜਾ ਜਾਣ ਵਾਲੇ ਰੋਡ ਤੇ ਪੈਂਦੇ ਗੰਦੇ ਨਾਲੇ ਦੇ ਪੁਲ ਉਪਰ ਵਾਪਰਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਕਾਰ ਸਵਾਰ ਦੋ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਹ ਦੋਨੋਂ ਵਿਅਕਤੀ ਤੂੰਗਾ ਪਿੰਡ ਦੇ ਰਹਿਣ ਵਾਲੇ ਸਨ। ਉੱਥੇ ਹੀ ਇਸ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜੋ ਨਾਗਰੇ ਪਿੰਡ ਨਾਲ ਸਬੰਧਤ ਹੈ। ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।