ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਵਾਹਨ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਕਾਰਨ ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਜਿਨ੍ਹਾਂ ਪਰਿਵਾਰਾਂ ਦੇ ਬਹੁਤ ਸਾਰੇ ਲੋਕ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ।
ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ। ਕਿਉਂਕਿ ਆਏ ਦਿਨ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤੀ ਵਰਤੀ ਜਾਂਦੀ ਹੈ। ਅਤੇ ਲੋਕਾਂ ਨੂੰ ਵੀ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੜਸ਼ੰਕਰ ਰੋਡ ਤੇ ਪਿੰਡ ਸ਼ਾਹਪੁਰ ਦੇ ਨਜ਼ਦੀਕ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਰੈਕਟਰ-ਟਰਾਲੀ ਨੂੰ ਰੇਤ ਨਾਲ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ। ਦੱਸਿਆ ਗਿਆ ਹੈ ਕਿ ਟਰੈਕਟਰ-ਟਰਾਲੀ ਸਵਾਰ ਨਵਜੀਤ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਧੰਜਲ ਜਿਲ੍ਹਾ ਕਪੂਰਥਲਾ ਤੋਂ ਹਿਮਾਚਲ ਨੂੰ ਜਾ ਰਿਹਾ ਸੀ ਜੋ ਕਿ ਪਰਾਲੀ ਨਾਲ ਭਰੀ ਹੋਈ ਸੀ। ਉਥੇ ਹੀ ਰਸਤੇ ਵਿੱਚ ਸ਼ਾਹਪੁਰ ਦੇ ਨਜ਼ਦੀਕ ਮਾਨਵ ਢਾਬੇ ਦੇ ਕੋਲ ਪਹੁੰਚਣ ਤੇ ਇਕ ਨੌਜਵਾਨ ਵੱਲੋਂ ਵੀ ਲਿਫਟ ਲੈ ਗਈ।
ਜਿਸ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੜ੍ਹੀ ਮੱਟੋ ਵਜੋਂ ਹੋਈ ਹੈ। ਉਥੇ ਹੀ ਸਾਹਮਣੇ ਤੋਂ ਆਉਣ ਵਾਲੀ ਇੱਕ ਰੇਤ ਨਾਲ ਭਰੀ ਟਿੱਪਰ ਨੇ ਪਹਿਲਾਂ ਇੱਕ ਉਸ ਗੱਡੀ ਨੂੰ ਟੱਕਰ ਮਾਰੀ ਜੋ ਦੁੱਧ ਨਾਲ ਭਰੀ ਹੋਈ ਸੀ। ਜਿਸ ਦਾ ਡਰਾਈਵਰ ਇਸ ਹਾਦਸੇ ਕਾਰਨ ਜ਼ਖ਼ਮੀ ਹੋ ਗਿਆ। ਉਥੇ ਹੀ ਫਿਰ ਟਿੱਪਰ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਲਿਫਟ ਲੈਣ ਵਾਲੇ ਨੌਜਵਾਨ ਸਤਨਾਮ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਲਾਸ਼ ਨੂੰ ਸ਼ਮਸ਼ਾਨ ਘਾਟ ਸਸਕਾਰ ਲਈ ਲਿਜਾ ਰਹਿਆਂ ਨਾਲ ਵਾਪਰਿਆ ਭਾਣਾ 18 ਦੀ ਹੋਈ ਮੌਤ – ਇਲਾਕੇ ਚ ਪਿਆ ਮਾਤਮ
Next Postਪੁਰਾਣੀਆਂ ਗੱਡੀਆਂ ਰੱਖਣ ਵਾਲਿਆਂ ਲਈ ਹੁਣ ਆ ਗਈ ਇਹ ਵੱਡੀ ਚੰਗੀ ਖਬਰ – ਹੋ ਗਿਆ ਇਹ ਵੱਡਾ ਐਲਾਨ