ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿਥੇ ਵਿਦਿਆਰਥੀਆਂ ਨੂੰ ਕਾਫੀ ਲੰਮਾ ਸਮਾਂ ਘਰਾਂ ਵਿੱਚ ਰਹਿ ਕੇ ਹੀ ਆਪਣੀ ਪੜਾਈ ਆਨਲਾਈਨ ਜਾਰੀ ਰੱਖਣੀ ਪਈ ਹੈ। ਉੱਥੇ ਹੀ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ,ਜਿੱਥੇ ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ। ਉੱਥੇ ਹੀ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਅਨੁਸਾਰ ਹੀ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਕੀਤੀ ਗਈ ਹੈ। ਵਿੱਦਿਅਕ ਅਦਾਰਿਆਂ ਦੇ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਤੋਂ ਬਾਅਦ ਵੀ ਬਹੁਤ ਸਾਰੇ ਵਿਦਿਆਰਥੀ ਵੱਖ-ਵੱਖ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ।
ਪੰਜਾਬ ਵਿੱਚ ਇਥੇ ਵਿਦਿਆਰਥੀਆਂ ਨਾਲ ਭਰੀ ਹੋਈ ਬੱਸ ਦਾ ਭਿਆਨਕ ਐਕਸੀਡੈਂਟ ਹੋਇਆ ਹੈ ਉੱਥੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਟਰਾਲੇ ਅਤੇ ਸਕੂਲ ਬੱਸ ਦੇ ਵਿਚਕਾਰ ਆਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ ਹੈ। ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਕਈ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਦੱਸਿਆ ਗਿਆ ਹੈ ਕਿ ਇਸ ਬੱਸ ਵਿੱਚ 12 ਤੋਂ 15 ਵਿਦਿਆਰਥੀਆਂ ਅਤੇ ਕੁਝ ਅਧਿਆਪਕ ਮੌਜੂਦ ਸਨ ਜੋ ਸਵੇਰ ਦੇ ਸਮੇਂ ਸਕੂਲ ਜਾ ਰਹੇ ਸਨ। ਜਿਸ ਸਮੇਂ ਇਹ ਭਿਆਨਕ ਹਾਦਸਾ ਵਾਪਰਿਆ ਤਾਂ ਸਭ ਪਾਸੇ ਚੀਕ-ਚਿਹਾੜਾ ਵਾਪਰ ਗਿਆ।
ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੈ ਕੇ ਬੱਸ ਚੜਿਕ ਨੇੜੇ ਪਹੁੰਚੀ ਸੀ। ਬੱਸ ਡਰਾਈਵਰ ਇਸ ਘਟਨਾ ਵਿਚ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੀਆਂ ਲੱਤਾਂ ਕਾਫੀ ਸਮੇਂ ਤੱਕ ਬੱਸ ਦੇ ਇੰਜਣ ਵਿੱਚ ਫਸੀਆ ਰਹੀਆ।
ਉਥੇ ਹੀ ਰਾਹਤ ਦੀ ਖਬਰ ਇਹ ਹੈ ਕਿ ਇਸ ਬੱਸ ਵਿਚ ਸਵਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਗੰਭੀਰ ਸੱਟ ਲੱਗਣ ਤੋਂ ਬਚਾਅ ਹੋ ਗਿਆ ਹੈ ਅਤੇ ਸਾਰੇ ਵਿਦਿਆਰਥੀ ਸੁਰੱਖਿਅਤ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।
Previous Postਸਾਵਧਾਨ ਪੰਜਾਬ ਚ ਇਥੇ 25 ਮਾਰਚ ਤੱਕ ਲਈ ਪਾਬੰਦੀਆਂ ਬਾਰੇ ਹੋ ਗਿਆ ਇਹ ਐਲਾਨ
Next Postਪੰਜਾਬੀ ਸੰਗੀਤ ਜਗਤ ਚ ਪਿਆ ਮਾਤਮ ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ