ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਤਿਉਹਾਰਾਂ ਦੇ ਮੌਕੇ ਤੇ ਕਈ ਤਰ੍ਹਾਂ ਦੇ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਅਜਿਹੇ ਮੌਕਿਆਂ ਦਾ ਫਾਇਦਾ ਚੱਕ ਕੇ ਵੀ ਉਹਨਾਂ ਵੱਲੋਂ ਕਈ ਹੋਰ ਘਟਨਾਵਾਂ ਨੂੰ ਵੀ ਕਾਮਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਜਿਥੇ ਚੌਕਸੀ ਵਧਾਈ ਜਾ ਰਹੀ ਹੈ ਉਥੇ ਹੀ ਜ਼ਿਲਾ ਅਧਿਕਾਰੀਆਂ ਵੱਲੋਂ ਵੀ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਚ ਇਥੇ ਸ਼ਾਮ 5 ਤੋਂ ਬਾਅਦ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਖੇਤਰਾਂ ਦੇ ਵਿੱਚੋਂ ਜਿੱਥੇ ਹੁਣ ਕਈ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਕੁਝ ਖਾਸ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਜੋ ਕਿ ਇਹ ਦਿਸ਼ਾ ਨਿਰਦੇਸ਼ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਲਾਗੂ ਕੀਤੇ ਗਏ ਹਨ ਜਿੱਥੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਹੀ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਮ 5 ਵਜੇ ਤੋਂ ਬਾਅਦ ਵਿਆਹਾਂ-ਸ਼ਾਦੀਆਂ ਦੇ ਮੌਕਿਆਂ ਤੇ ਪਟਾਕੇ ਚਲਾਉਣ, ਲੇਜ਼ਰ ਲਾਈਟਾਂ ਲਗਾਉਣ ਅਤੇ ਡੀਜੇ (ਮਿਊਜਿਕ ਸਿਸਟਮ), ਉਪਰ ਪਾਬੰਦੀ ਲਗਾ ਦਿੱਤੀ ਹੈ।
ਜਿੱਥੇ ਹੁਣ 5 ਵਜੇ ਤੋਂ ਬਾਅਦ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹੇ ਦੀ ਹੱਦ ਅੰਦਰ ਸਰਹੱਦੀ ਖੇਤਰਾਂ ਵਿੱਚ 31 ਮਾਰਚ 2023 ਤੱਕ ਲਾਗੂ ਰੱਖਿਆ ਜਾਵੇਗਾ। ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਕੁਝ ਵਸਤਾਂ ਦੀ ਡਰੋਨ ਦੇ ਰਾਹੀਂ ਘੁਸਪੈਠ ਕੀਤੀ ਜਾ ਰਹੀ ਹੈ। ਉਥੇ ਹੀ ਸ਼ਾਮ ਦੇ ਸਮੇਂ ਚੱਲਣ ਵਾਲੇ ਮਿਊਜ਼ਿਕ ਦੇ ਕਾਰਣ ਉਹ ਇਸ ਦਾ ਫਾਇਦਾ ਚੁੱਕ ਸਕਦੇ ਹਨ ਜਿਸ ਨੂੰ ਦੇਖਦੇ ਹੋਏ ਹੀ ਇਹ ਰੋਕ ਲਗਾਈ ਗਈ ਹੈ।
ਕਿਉਂਕਿ ਅਗਰ ਮਿਊਜ਼ਿਕ ਚੱਲਦਾ ਹੋਵੇਗਾ ਤਾਂ ਫੌਜੀ ਜਵਾਨਾਂ ਵਾਸਤੇ ਵਿਰੋਧੀ ਗਤੀਵਿਧੀ ਦਾ ਪਤਾ ਲਗਾਉਣਾ ਮੁਸ਼ਕਿਲ ਹੋ ਜਾਵੇਗਾ। ਸਭ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਿ ਇਹ ਪਾਬੰਦੀ ਲਗਾਈ ਗਈ ਹੈ। ਰਾਸ਼ਟਰੀ ਸੁਰੱਖਿਆ ਹਿਤ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖ ਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਕੀ ਫ਼ੌਜ ਵਲੋ ਵੀ ਲਗਾਤਾਰ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।
Previous Postਬੈਗ ਚ ਸੱਪ ਪਾ ਔਰਤ ਪਹੁੰਚੀ ਡਾਕਟਰਾਂ ਕੋਲ, ਕਿਹਾ ਮੈਨੂੰ ਇਸ ਸੱਪ ਨੇ ਡੰਗਿਆ ਇਲਾਜ ਕਰੋ
Next Postਪੰਜਾਬ: ਸੈਰ ਕਰਨ ਗਏ ਬਜ਼ੁਰਗ ਦਾ ਕੀਤਾ ਬੇਰਹਿਮੀ ਨਾਲ ਕਤਲ, ਜਮੀਨੀ ਵਿਵਾਦ ਦਸਿਆ ਜਾ ਰਿਹਾ ਕਾਰਨ