ਪੰਜਾਬ ਚ ਇਥੇ ਸਕੂਲ ਚ 5 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ , ਮਚਿਆ ਹੜਕੰਪ – ਸਕੂਲ ਕੀਤਾ ਬੰਦ

ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਵਿਸ਼ਵ ਅੰਦਰ ਕਰੋਨਾ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ। ਉਸ ਸਮੇਂ ਤੋਂ ਹੀ ਦੇਸ਼ ਅੰਦਰ ਆਈ ਕਰੋਨਾ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਭ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਤਾਲਾ ਬੰਦੀ ਕੀਤੀ ਗਈ। ਉਥੇ ਹੀ ਹਵਾਈ ਆਵਾਜਾਈ ਠੱਪ ਕੀਤੀ ਗਈ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਅਤੇ ਹੋਰ ਬਹੁਤ ਸਾਰੇ ਉਪਰਾਲੇ ਕੀਤੇ ਗਏ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ, ਤੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਦੇਸ਼ ਅੰਦਰ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪਿਆ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਤੇ ਨਾਲ ਹੀ ਸਰਕਾਰ ਵੱਲੋਂ ਸਕੂਲਾਂ ਵਿਚ ਅਧਿਆਪਕਾਂ ਦੇ ਕਰੋਨਾ ਟੈਸਟ ਜ਼ਰੂਰੀ ਕਰ ਦਿੱਤੇ ਗਏ ਸਨ। ਤਾਂ ਜੋ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕਰੋਨਾ ਵਿਚ ਕੁਝ ਸੁਧਾਰ ਨੂੰ ਦੇਖਦੇ ਹੋਏ ਬੱਚਿਆਂ ਦਾ ਸਕੂਲ ਆਉਣਾ ਸ਼ੁਰੂ ਕਰ ਦਿਤਾ ਗਿਆ।

ਹੁਣ ਪੰਜਾਬ ਵਿੱਚ ਇੱਥੇ ਸਕੂਲ ਵਿੱਚ 5 ਅਧਿਆਪਕ ਕਰੋਨਾ ਤੋਂ ਪੀੜਤ ਨਿਕਲੇ ਹਨ ਜਿਸ ਕਾਰਨ ਸਕੂਲ ਨੂੰ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਜਿਲ੍ਹੇ ਦੇ ਸਨੌਰ ਹਲਕੇ ਵਿੱਚ ਆਉਂਦੇ ਪਿੰਡ ਭਾਂਖਰ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਸਾਹਮਣੇ ਆਈ ਹੈ। ਜਿੱਥੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਅਧਿਆਪਕਾਂ ਦੇ ਕੀਤੇ ਜਾ ਰਹੇ ਕਰੋਨਾ ਟੈਸਟਾਂ ਦੇ ਤਹਿਤ ਇਸ ਸਕੂਲ ਦੇ 5 ਟੀਚਰ ਕਰੋਨਾ ਤੋਂ ਪੀੜਤ ਨਿਕਲੇ ਹਨ। ਇਨ੍ਹਾਂ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਸਬੰਧੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਹਰਵਿੰਦਰ ਕੌਰ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਹੋਰ ਅਧਿਆਪਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਇਨ੍ਹਾਂ ਅਧਿਆਪਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਬੱਚਿਆਂ ਨੂੰ ਘਰ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਮਹਿਕਮੇ ਦੇ ਆਦੇਸ਼ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਸਕੂਲ ਆਉਣ ਵਾਲੇ ਬੱਚਿਆਂ ਦੇ ਮਾਪੇ ਚਿੰਤਾ ਵਿਚ ਹਨ। ਹੁਣ ਤੱਕ ਬਹੁਤ ਸਾਰੇ ਸਕੂਲਾਂ ਤੋਂ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਇਨ੍ਹਾਂ ਪੰਜ ਅਧਿਆਪਕਾਂ ਨੂੰ ਇਕਾਂਤ ਵਾਸ ਕੀਤਾ ਗਿਆ ਹੈ।