ਪੰਜਾਬ ਚ ਇਥੇ ਹਾਈ ਅਲਰਟ ਦੇ ਬਾਵਜੂਦ ਹੋਈ ਲੱਖਾਂ ਦੀ ਲੁੱਟ ਦੀ ਵੱਡੀ ਵਾਰਦਾਤ , ਘਟਨਾ ਹੋਈ CCTV ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਚੁਕੰਨੇ ਰਹਿਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ ਅਤੇ ਪੰਜਾਬ ਵਿਚ ਵਧ ਰਹੀਆਂ ਲੁੱਟਾ ਖੋਹ ਦੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਗੈਰ-ਸਮਾਜਿਕ ਅਨਸਰਾਂ ਉਪਰ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਬੀਤੇ ਕੁੱਝ ਸਮੇਂ ਤੋਂ ਜਿਥੇ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਹੁਣ ਹਾਹਾਕਾਰ ਪੈਦਾ ਕਰ ਦਿੱਤੀ ਹੈ, ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਹਾਈ ਅਲਰਟ ਦੇ ਬਾਵਜੂਦ ਵੀ ਲੱਖਾਂ ਦੀ ਵੱਡੀ ਲੁੱਟ ਹੋਈ ਹੈ ਜਿਥੇ ਇਹ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੱਜ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਪਹੁੰਚਣ ਨੂੰ ਦੇਖਦੇ ਹੋਏ ਸੁਰੱਖਿਆ ਦੇ ਭਾਰੀ ਇੰਤਜ਼ਾਮ ਕੀਤੇ ਗਏ ਸਨ।

ਇਸ ਸਭ ਦੇ ਬਾਵਜੂਦ ਅੱਜ ਗਾਜੀ ਗੁੱਲਾ ਰੋਡ ਤੇ ਪ੍ਰਕਾਸ਼ ਆਈਸਕ੍ਰੀਮ ਦੇ ਬਾਹਰ 2 ਲੁਟੇਰਿਆਂ ਵੱਲੋਂ 5 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦਾਣਾ ਮੰਡੀ ਵਿਖੇ ਜਲੰਧਰ ਸੇਲਜ਼ ਕਾਰਪੋਰੇਸ਼ਨ ਕੰਪਨੀ ਵਿੱਚ ਕੰਮ ਕਰਨ ਵਾਲਾ ਇਕ ਕਰਮਚਾਰੀ ਅਨਮੋਲ 5 ਲੱਖ ਰੁਪਏ ਦੀ ਰਕਮ ਕਾਰ ਵਿਚ ਜਮਾ ਕਰਵਾਓਣ ਲਈ ਜਾ ਰਿਹਾ ਸੀ

ਤਾਂ ਰਸਤੇ ਵਿੱਚ ਪ੍ਰਕਾਸ਼ ਆਇਸਕਰੀਮ ਦੇ ਕੋਲ ਕਿਸੇ ਕੰਮ ਦੇ ਚਲਦੇ ਹੋਏ ਰੋਕਿਆ ਤਾਂ ਉਸ ਸਮੇਂ ਇਕ ਪੈਦਲ ਆਉਣ ਵਾਲੇ ਨੌਜਵਾਨ ਵੱਲੋਂ ਗੱਡੀ ਦਾ ਸ਼ੀਸ਼ਾ ਤੋੜ ਕੇ ਪੈਸੇ ਚੁੱਕੇ ਗਏ ਅਤੇ ਦੂਜਾ ਨੌਜਵਾਨ ਬਾਈਕ ਉਤੇ ਸਵਾਰ ਸੀ ਅਤੇ ਦੋਨੋਂ ਹੀ ਘਟਨਾ ਸਥਾਨ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਜਿੱਥੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਉਥੇ ਹੀ ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।