ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਉੱਥੇ ਹੀ ਇਹ ਸੰਘਰਸ਼ ਹੁਣ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਹਰ ਵਰਗ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੇ ਪਿੰਡਾਂ ਵੱਲੋਂ ਵੀ ਇਸ ਕਿਰਸਾਨੀ ਮੋਰਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਤਰ੍ਹਾ ਦੇ ਐਲਾਨ ਕੀਤੇ ਜਾ ਰਹੇ ਹਨ। 26 ਜਨਵਰੀ ਨੂੰ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਦੇ ਕਾਰਨ
ਦਿੱਲੀ ਦੀਆਂ ਸਰਹੱਦਾਂ ਉਪਰ ਲਾਏ ਗਏ ਮੋਰਚਿਆ ਵਿਚ ਕਿਸਾਨਾਂ ਦੀ ਗਿਣਤੀ ਵਧ ਰਹੀ ਹੈ। ਹੁਣ ਪੰਜਾਬ ਵਿੱਚ ਇੱਕ ਹੋਰ ਜਗ੍ਹਾ ਕੀਤੇ ਗਏ ਐਲਾਨ ਕਰਨ ਸਬੰਧੀ ਚਰਚਾ ਹੋ ਰਹੀ ਹੈ। ਪੰਜਾਬ ਦੇ ਬਲਾਕ ਮਾਹਿਲਪੁਰ ਦੇ ਪਿੰਡ ਕਹਾਰਪੁਰ ਵਿਖੇ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਮਿਲ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਬਾਜ਼ੀ ਕਰਦੇ ਹੋਏ ਐਲਾਨ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਸਰਕਾਰ ਵੱਲੋਂ ਰੱਦ ਨਹੀਂ ਕੀਤਾ ਜਾਂਦਾ,
ਉਸ ਸਮੇਂ ਤੱਕ ਕੋਈ ਵੀ ਭਾਜਪਾ ਆਗੂ ਪਿੰਡ ਵਿਚ ਦਾਖਲ ਨਹੀਂ ਹੋ ਸਕਦਾ। ਇਸ ਸਬੰਧੀ ਪਿੰਡ ਦੇ ਸਰਪੰਚ ਗਿਆਨ ਚੰਦ, ਪੰਚ ਇੰਦਰਜੀਤ ਕੌਰ ਅਤੇ ਪਿੰਡ ਦੇ ਹੋਰ ਮੋਹਤਵਾਰ ਮੈਂਬਰਾਂ ਵੱਲੋਂ ਮਿਲ ਕੇ ਇਹ ਫੈਸਲਾ ਸਰਬ ਸੰਮਤੀ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਪਿੰਡ ਅੰਦਰ ਦਾਖਲ ਹੋਣ ਦੀ ਮਨਾਹੀ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਪਿੰਡ ਵੱਲੋਂ ਮਤਾ ਪਾਸ ਕਰਕੇ ਇਸ ਸਬੰਧੀ ਬੋਰਡ ਲਗਾ ਦਿੱਤਾ ਜਾਵੇਗਾ।
ਸਾਰੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇ ਬਾਜ਼ੀ ਵੀ ਕੀਤੀ। ਪਿੰਡ ਦੇ ਸਰਪੰਚ ਗਿਆਨ ਚੰਦ ਅਤੇ ਇੰਦਰਜੀਤ ਕੌਰ ਪੰਚ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਤੋਂ ਕਿਸਾਨਾਂ ਦੀ ਹੋਂਦ ਨੂੰ ਬਚਾਉਣ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦਿੱਲੀ ਵਿਚ ਸੜਕਾਂ ਤੇ ਬੈਠਣ ਦਾ ਕਾਰਨ ਹੀ ਕੇਂਦਰ ਸਰਕਾਰ ਹੈ। ਜਦੋਂ ਤੱਕ ਇਹ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਜਾਂਦੇ, ਸਾਡਾ ਸੰਘਰਸ਼ ਇਸੇ ਤਰਾ ਜਾਰੀ ਰਹੇਗਾ।
Previous Postਪੰਜਾਬ: ਘਰ ਦੇ ਅੰਦਰ ਇਥੇ ਹੋਇਆ ਇਸ ਤਰਾਂ ਮੌਤ ਦਾ ਤਾਂਡਵ ਸਾਰਾ ਪ੍ਰੀਵਾਰ ਖਤਮ , ਛਾਈ ਸੋਗ ਦੀ ਲਹਿਰ
Next Postਸਿੰਘੂ ਬਾਰਡਰ ਤੇ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਹੁਣ ਲਗਾਇਆ ਇਹ ਜੁਗਾੜ