ਪੰਜਾਬ ਚ ਇਥੇ ਹੋਇਆ 2 ਛੁੱਟੀਆਂ ਦਾ ਐਲਾਨ , ਬੱਚਿਆਂ ਦੀਆਂ ਲੱਗੀਆਂ ਮੌਜਾਂ

ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਮਹਾ ਸ਼ਿਵਰਾਤਰੀ ਦੇ ਤਿਉਹਾਰ ਮੌਕੇ 26 ਫਰਵਰੀ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੇ ਨਾਲ-ਨਾਲ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 25 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ।

ਹੁਸ਼ਿਆਰਪੁਰ ਦੀ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਐਲਾਨ ਕੀਤਾ ਕਿ 25 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਵਿਦਿਆਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਛੁੱਟੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਦਿੱਤੀ ਗਈ ਹੈ, ਜੋ ਮਹਾ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਰਸਮਾਂ ਦਾ ਹਿੱਸਾ ਹੈ।

ਹਾਲਾਂਕਿ, ਇਹ ਛੁੱਟੀ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਲਾਗੂ ਨਹੀਂ ਹੋਏਗੀ ਜਿੱਥੇ ਬੋਰਡ/ਯੂਨੀਵਰਸਿਟੀ/ਕਾਲਜ ਪ੍ਰੀਖਿਆਵਾਂ ਹੋ ਰਹੀਆਂ ਹਨ। ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਹ ਹੁਕਮ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਮਹਾ ਸ਼ਿਵਰਾਤਰੀ ਦੇ ਤਿਉਹਾਰ ਦੇ ਮੱਦੇਨਜ਼ਰ 26 ਫਰਵਰੀ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਲੋਕ ਭਗਵਾਨ ਸ਼ਿਵ ਜੀ ਦੀ ਪੂਜਾ ਕਰਕੇ ਵਰਤ ਰੱਖਣਗੇ ਅਤੇ ਮੰਦਿਰਾਂ ਵਿੱਚ ਵਿਸ਼ੇਸ਼ ਪੂਜਾ-ਅਰਚਨਾ ਹੋਵੇਗੀ। ਪੰਜਾਬ ਸਰਕਾਰ ਨੇ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਛੁੱਟੀ ਐਲਾਨੀ ਹੈ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਛੁੱਟੀ ਸਬੰਧੀ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ। ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਉਨ੍ਹਾਂ ਨੂੰ ਦੋ ਦਿਨ ਦਾ ਬ੍ਰੇਕ ਮਿਲ ਰਿਹਾ ਹੈ, ਜਿਸ ਦੌਰਾਨ ਉਹ ਤਿਉਹਾਰ ਦਾ ਆਨੰਦ ਲੈ ਸਕਣਗੇ।