ਪੰਜਾਬ ਚ ਇਥੇ ਹੋਇਆ ਅਜਿਹਾ ਵਿਆਹ ਸਾਰੇ ਇਲਾਕੇ ਚ ਹੋ ਗਈ ਚਰਚਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਕਿਸਾਨੀ ਸੰਘਰਸ਼ ਨੂੰ ਦਿੱਲੀ ਦੀਆਂ ਸਰਹੱਦਾਂ ਤੇ 10 ਮਹੀਨੇ ਦਾ ਸਮਾਂ ਬੀਤਣ ਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਸੰਘਰਸ਼ ਕਰਦੇ ਹੋਏ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਸੀ। ਜਿਸ ਨੂੰ ਦੇਸ਼ ਦੇ ਸਾਰੇ ਵਰਗਾਂ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ ਅਤੇ ਅੱਜ ਦਾ ਭਾਰਤ ਬੰਦ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਿਆ ਹੈ। ਪ੍ਰਸ਼ਾਸਨ ਵੱਲੋਂ ਜਿਥੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਪਹਿਲਾਂ ਹੀ ਨੱਥ ਪਾਉਣ ਲਈ ਪੁਖਤਾ ਇੰਤਜਾਮ ਕੀਤੇ ਸਨ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਸਾਂਤਮਈ ਢੰਗ ਨਾਲ ਇਹ ਕਿਸਾਨੀ ਸੰਘਰਸ਼ ਨੇਪਰੇ ਚੜਨ ਦਾ ਐਲਾਨ ਕੀਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਦਾ ਰੰਗ ਅੱਜ ਦੇਸ਼ ਦੇ ਹਰ ਇੱਕ ਨੌਜਵਾਨ ਉੱਪਰ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ।

ਜਿੱਥੇ ਕਰੋਨਾ ਕਾਲ ਦੌਰਾਨ ਬਹੁਤ ਸਾਰੀਆਂ ਸਮਾਜਿਕ ਤਬਦੀਲੀਆਂ ਦੇਖੀਆਂ ਗਈਆਂ। ਉਥੇ ਹੀ ਲੋਕਾਂ ਵੱਲੋਂ ਸਾਦੇ ਵਿਆਹਾਂ ਨੂੰ ਤਰਜੀਹ ਦੇਣੀ ਸ਼ੁਰੂ ਕਰ ਦਿੱਤੀ ਗਈ। ਇਸ ਤਰਾਂ ਹੀ ਲੋਕਾਂ ਉਪਰ ਕਿਸਾਨੀ ਸੰਘਰਸ਼ ਦਾ ਅਸਰ ਵੀ ਵੇਖਿਆ ਜਾ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਵਿਆਹਾਂ ਵਿੱਚ ਵੀ ਕਿਸਾਨੀ ਸੰਘਰਸ਼ ਦਾ ਰੰਗ ਹੁਣ ਆਮ ਵੇਖਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਅਜਿਹਾ ਵਿਆਹ ਹੋਇਆ ਹੈ ਜਿਸ ਦੀ ਸਾਰੇ ਇਲਾਕੇ ਵਿਚ ਚਰਚਾ ਹੋ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਿੰਮਤਪੁਰਾ ਪਿੰਡ ਨਜ਼ਦੀਕ ਨਿਹਾਲ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੱਜ ਇਕ ਨੌਜਵਾਨ ਵੱਲੋਂ ਕਿਸਾਨੀ ਸੰਘਰਸ਼ ਦੇ ਰੰਗ ਵਿੱਚ ਰੰਗੇ ਹੋਏ ਨੇ ਸਾਦਾ ਵਿਆਹ ਕੀਤਾ ਹੈ ਅਤੇ ਵਧੇਰੇ ਖਰਚੇ ਨੂੰ ਛੱਡ ਕੇ ਟਰੈਕਟਰ ਉਪਰ ਹੀ ਆਪਣੀ ਨਵ-ਵਿਆਹੁਤਾ ਦੁਲਹਨ ਲੈ ਆਇਆ। ਇਸ ਦੀ ਜਾਣਕਾਰੀ ਦਿੰਦੇ ਹੋਏ ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਤੇ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਹੈ ਕਿ ਇਸ ਨੌਜਵਾਨ ਵੱਲੋਂ ਚੁੱਕੇ ਗਏ ਕਦਮ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਜਿਸ ਦੀ ਸਭ ਵੱਲੋਂ ਸ਼ਲਾਘਾ ਕੀਤੀ ਗਈ ਹੈ।

ਪਿੰਡ ਹਿੰਮਤਪੁਰਾ ਦੇ ਨੌਜਵਾਨ ਸੁਖਦੀਪ ਸਿੰਘ ਵੱਲੋ ਪਿੰਡ ਫਤਹਿਗੜ੍ਹ ਕੋਰੋਟਾਣਾ ਦੀ ਲੜਕੀ ਨਾਲ ਸਾਦਾ ਵਿਆਹ ਕਰਵਾਇਆ ਗਿਆ ਹੈ। ਜਿਸ ਨੂੰ ਲਗਜ਼ਰੀ ਕਾਰਾਂ ਦੀ ਬਜਾਏ ਟ੍ਰੈਕਟਰ ਉਪਰ ਹੀ ਵਿਆਹ ਕੇ ਲਿਆਇਆ ਹੈ। ਇਹ ਨੌਜਵਾਨ ਸੁਖਦੀਪ ਸਿੰਘ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਹੈ। ਜਿਸ ਨੇ ਆਪਣੇ ਟਰੈਕਟਰ ਨੂੰ ਕਿਸਾਨੀ ਝੰਡਾ ਲਗਾ ਕੇ ਅੱਜ ਭਾਰਤ ਬੰਦ ਦਾ ਸਮਰਥਨ ਵੀ ਕੀਤਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਨੂੰ ਕਿਸਾਨੀ ਸੰਘਰਸ਼ ਨਾਲ ਜੋੜਦੇ ਹੋਏ ਸਾਦੇ ਵਿਆਹ ਲਈ ਵੀ ਪ੍ਰੇਰਿਤ ਕੀਤਾ ਹੈ