ਪੰਜਾਬ ਚ ਇਥੇ ਹੋਇਆ ਭਿਆਨਕ ਹਾਦਸਾ ਹੋਈਆਂ ਮੌਤਾਂ ਅਤੇ ਕਈ ਹੋਏ ਜਖਮੀ, ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਸੜਕਾਂ ਤੇ ਹੋਣ ਵਾਲੀਆ ਦੁਰਘਟਨਾਵਾਂ ਵਿਸ਼ਵ ਭਰ ਵਿੱਚ ਆਮ ਹੋ ਗਈਆਂ ਹਨ ਜਿਸ ਦੇ ਚਲਦਿਆਂ ਰੋਜ਼ਾਨਾ ਕਿਤੋਂ ਨਾ ਕਿਤੋਂ ਸੜਕ ਦੁਰਘਟਨਾਵਾਂ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਜਿਸ ਵਿਚ ਲੋਕਾਂ ਦਾ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਪੰਜਾਬ ਵਿੱਚ ਤਾਂ ਹਰ ਦਿਨ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਹਦਾ ਕਾਰਨ ਖ਼ਰਾਬ ਸੜਕਾਂ, ਨਿਯਮਾਂ ਦੀ ਪਾਲਣਾ ਨਾ ਕਰਨਾ ਅਤੇ ਵਾਹਨ ਚਾਲਕਾਂ ਦੀ ਅਣਗਿਹਲੀ ਬਣਦੀਆਂ ਹਨ। ਸਰਕਾਰ ਵੱਲੋਂ ਭਾਵੇਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅਤੇ ਇਨ੍ਹਾਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਸਰਕਾਰ ਇਨ੍ਹਾਂ ਘਟਨਾਵਾਂ ਤੇ ਠੱਲ ਪਾਉਣ ਵਿੱਚ ਅਸਫਲ ਸਹਾਈ ਹੁੰਦੀ ਹੈ।

ਅਖ਼ਬਾਰਾਂ ਦੇ ਪੰਨਿਆਂ ਤੇ ਹਰ ਰੋਜ਼ ਛਪਦੀਆਂ ਇਨ੍ਹਾਂ ਦੁਖਦਾਈ ਖਬਰਾਂ ਨਾਲ ਲੋਕ ਸਹਿਮ ਕੇ ਰਹਿ ਜਾਂਦੇ ਹਨ। ਪੰਜਾਬ ਵਿੱਚ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਨਾਲ ਮੌਤ ਦਰ ਵਿੱਚ ਕਾਫੀ ਵਾਧਾ ਹੋ ਰਿਹਾ ਹੈ ਜੋ ਇਕ ਗੰਭੀਰ ਸਮੱਸਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਤੋਂ ਇਹ ਇਕ ਅਜੇਹੀ ਹੀ ਸੜਕ ਦੁਰਘਟਨਾਵਾਂ ਬਾਰੇ ਤਾਜ਼ਾ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਪਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਆਲਟੋ ਕਾਰ ਜੋ ਹੁਸ਼ਿਆਰਪੁਰ ਤੋਂ ਲੁਧਿਆਣਾ ਵਾਸਤੇ ਜਾ ਰਹੀ ਸੀ, ਡਵਿਡਾ ਰਿਹਾਣਾ ਨਜ਼ਦੀਕ ਪਹੁੰਚਣ ਤੇ ਆਲਟੋ ਕਾਰ ਦੇ ਡਰਾਈਵਰ ਵੱਲੋਂ ਸਾਹਮਣੇ ਜਾ ਰਹੇ ਇਕ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਕਾਰ ਦੀ ਟੱਕਰ ਸੜਕ ਕਿਨਾਰੇ ਖੜੀ ਇਕ ਟਰਾਲੀ ਨਾਲ ਹੋ ਗਈ। ਇਸ ਦਰਦਨਾਕ ਹਾਦਸੇ ਦੌਰਾਨ ਕਾਰ ਵਿੱਚ ਬੈਠੇ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦੀ ਛੇ ਮਹੀਨਿਆਂ ਦੀ ਬੱਚੀ ਜਿਸ ਦਾ ਹਾਦਸੇ ਦੌਰਾਨ ਗਲਾ ਕੱਟਿਆ ਗਿਆ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਸ ਟੱਕਰ ਵਿਚ ਇਕ ਹੋਰ ਵਿਅਕਤੀ ਵੀ ਇਸ ਹਾਦਸੇ ਦੀ ਚਪੇਟ ਵਿਚ ਆ ਗਿਆ ਜਾਣਕਾਰੀ ਅਨੁਸਾਰ ਉਸ ਦੀ ਵੀ ਮੌਕੇ ਤੇ ਹੀ ਮੌਤ ਹੋ ਗਈ। ਇਹ ਹਾਦਸਾ ਹੁਸ਼ਿਆਰਪੁਰ ਫਗਵਾੜਾ ਰੋਡ ਤੇ ਪੈਂਦੇ ਇੱਕ ਪਿੰਡ ਡਵਿਡਾ ਦੇ ਨਜ਼ਦੀਕ ਹੋਇਆ। ਇਸ ਹਾਦਸੇ ਦੌਰਾਨ ਜ਼ਖਮੀ ਹੋਏ ਪਤੀ ਪਤਨੀ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ