ਪੰਜਾਬ ਚ ਇਥੇ ਹੋਈ ਗੁਟਕਾ ਸਾਹਿਬ ਦੀ ਮੰਦਭਾਗੀ ਘਟਨਾ, ਸਿੱਖ ਸੰਗਤ ਚ ਪਿਆ ਰੋਸ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਵਿਚ ਵਾਪਰਨ ਵਾਲੀਆਂ ਘਟਨਾਵਾਂ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਵੀ ਸ਼ਾਮਲ ਹੁੰਦੀਆਂ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਦੀਆਂ ਹਨ। ਜਿੱਥੇ ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਰਹਿੰਦੇ ਹਨ ਉਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਆਪਸੀ ਭਾਈਚਾਰੇ ਤੇ ਵੀ ਇਸਦਾ ਅਸਰ ਪੈ ਰਿਹਾ ਹੈ।

ਹੁਣ ਪੰਜਾਬ ਵਿੱਚ ਇਥੇ ਹੋਈ ਗੁਟਕਾ ਸਾਹਿਬ ਦੀ ਮੰਦਭਾਗੀ ਘਟਨਾ, ਜਿੱਥੇ ਸਿੱਖ ਸੰਗਤ ਚ ਪਿਆ ਰੋਸ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਫਗਵਾੜਾ ਅਧੀਨ ਆਉਣ ਵਾਲੇ ਪਿੰਡ ਮੇਹਲੀ ਦੇ ਨੇੜੇ ਫਗਵਾੜਾ-ਮੇਹਲੀ ਬਾਈਪਾਸ ’ਤੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਸਿੱਖ ਸੰਗਤ ਵਿਚ ਰੋਸ ਪੈਦਾ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਆਦਰ ਸਤਿਕਾਰ ਸਹਿਤ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਲਿਆਂਦਾ ਗਿਆ ਹੈ, ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿੱਥੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਸਜੀਪੀਸੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਬਹੁਤ ਹੀ ਦੁਖ਼ਦਾਈ ਘਟਨਾ ਹੈ।

ਉਨ੍ਹਾਂ ਦੱਸਿਆ ਕਿ ਕੁਝ ਬੱਚਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਗਏ ਅੰਗਾਂ ਨੂੰ ਵੇਖਿਆ ਗਿਆ ਸੀ ਜਿਨ੍ਹਾਂ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਲਿਆਂਦਾ ਗਿਆ ਹੈ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਸਿੱਖ ਸੰਗਤਾਂ ਵਿੱਚ ਰੋਸ ਹੈ ਅਤੇ ਉਨ੍ਹਾਂ ਵੱਲੋਂ ਦੋਸ਼ੀਆਂ ਨੂੰ ਫੜੇ ਜਾਣ ਦੀ ਮੰਗ ਕੀਤੀ ਹੈ, ਜਿਨ੍ਹਾਂ ਵੱਲੋਂ ਇਸ ਦੁਖਦਾਈ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।