ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਵਾਸਤੇ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਦੀ ਰਾਖੀ ਕਰਨ ਵਾਸਤੇ ਸਰਕਾਰ ਵੱਲੋਂ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਪਰ ਇਨ੍ਹਾਂ ਸਭ ਦੇ ਬਾਵਜੂਦ ਵੀ ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਇਕ ਤੋਂ ਬਾਅਦ ਇਕ ਲੁੱਟ-ਖੋਹ ਚੋਰੀ ਠੱਗੀ ਅਤੇ ਅਪਰਾਧਿਕ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਲੋਕਾਂ ਵੱਲੋਂ ਚੌਕਸੀ ਵਰਤਦੇ ਹੋਏ ਆਪਣਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾਂਦਾ ਹੈ ਅਤੇ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ। ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਹੁਣ ਪੰਜਾਬ ਵਿੱਚ ਏਥੇ ਲੁੱਟ ਪੈਣ ਸਬੰਧੀ ਖਬਰ ਸਾਹਮਣੇ ਆਈ ਹੈ ਜਿੱਥੇ ਡਾਕੇ ਤੋਂ ਬਚਾਅ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਅਧੀਨ ਆਉਣ ਵਾਲੇ ਕਸਬਾ ਮੱਲਾਂਵਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਹੀ ਇੱਕ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਸ ਕੋਸ਼ਿਸ਼ ਵਿਚ ਉਹ ਨਾਕਾਮਯਾਬ ਰਹੇ ਹਨ। ਜਿੱਥੇ ਲੋਕਾਂ ਵੱਲੋਂ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਹੈ। ਲੁਟੇਰਿਆਂ ਵੱਲੋਂ ਜਿੱਥੇ ਇਕ ਫਾਇਨੈਂਸ ਕੰਪਨੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਸੁਖਰਾਜ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਫਿਰੋਜ਼ਪੁਰ ਰੋਡ ਤੇ ਸਥਿਤ ਇੱਕ ਡਬਲ ਸਟੋਰੀ ਦੁਕਾਨ ਹੈ।
ਜਿੱਥੇ ਪਾਈਪਾਂ ਦੀ ਦੁਕਾਨ ਉਪਰ ਉਹ ਵੀਰਵਾਰ ਦੀ ਸਵੇਰ ਨੂੰ ਕੰਮ ਕਰਨ ਲੱਗੇ ਹੋਏ ਸਨ। ਉਸ ਸਮੇਂ ਉਨ੍ਹਾਂ ਦੀ ਦੁਕਾਨ ਮੂਹਰੇ ਇਕ ਸਵਿਫਟ ਕਾਰ ਆ ਕੇ ਰੁਕ ਗਈ ਜਿਸ ਵਿੱਚੋਂ ਕੁਝ ਵਿਅਕਤੀ ਉੱਤਰ ਕੇ ਦੁਕਾਨ ਤੇ ਉਪਰ ਬਣੇ ਦਫ਼ਤਰ ਵਿੱਚ ਚਲੇ ਗਏ। ਜਿਨ੍ਹਾਂ ਵੱਲੋਂ ਆਪਣੀ ਕਾਰ ਸਟਾਰਟ ਛੱਡੀ ਹੋਈ ਸੀ, ਸ਼ੱਕ ਹੋਣ ਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਪਿਤਾ ਨੂੰ ਤੁਰੰਤ ਫੋਨ ਕਰਕੇ ਦੱਸਿਆ ਜਿਨ੍ਹਾਂ ਆਖਿਆ ਕਿ ਆਸ-ਪਾਸ ਦੇ ਦੁਕਾਨਦਾਰਾਂ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਦੇ ਕੇ ਇਕੱਠੇ ਕਰ ਲਿਆ ਜਾਵੇ ਅਤੇ ਦੁਕਾਨ ਉਪਰ ਪੌੜੀਆਂ ਦੇ ਦਰਵਾਜ਼ੇ ਨੂੰ ਬੰਦ ਕੀਤਾ ਜਾਵੇ।
ਇਸ ਤੋਂ ਬਾਅਦ ਪੌੜੀਆਂ ਨੂੰ ਜਾਣ ਵਾਲੇ ਦਰਵਾਜ਼ੇ ਨੂੰ ਬੰਦ ਕਰ ਦਿੱਤਾ ਗਿਆ ਅਤੇ ਦੁਕਾਨਦਾਰਾਂ ਵੱਲੋਂ ਇਕੱਠੇ ਹੋ ਕੇ ਚੋਰ ਚੋਰ ਦਾ ਰੋਲਾ ਪਾਇਆ ਗਿਆ ਜਿਸ ਤੋਂ ਬਾਅਦ ਕੋਸ਼ਿਸ਼ ਕੀਤੀ ਗਈ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਲੁਟੇਰੇ ਨੂੰ ਪੁਲਸ ਦੇ ਹਵਾਲੇ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਯੂਰਪ ਤੋਂ ਇੰਡੀਆ ਪੁੱਤ ਨੂੰ ਦੇਖਣ ਆਏ ਨੌਜਵਾਨ ਨੂੰ ਏਦਾਂ ਮਿਲ ਗਈ ਮੌਤ , ਪ੍ਰੀਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ
Next Post200 ਫੁੱਟ ਡੂੰਘੇ ਬੋਰਵੈੱਲ ‘ਚ ਡਿਗਿਆ 3 ਸਾਲਾਂ ਦਾ ਬੱਚਾ ਮਚੀ ਹਾਹਾਕਾਰ – ਤਾਜਾ ਵੱਡੀ ਖਬਰ