ਪੰਜਾਬ ਚ ਇਥੇ ਹੋਲੀ ਖੇਡਦਿਆਂ 20 ਬੱਚੇ ਹੋਏ ਬੇਹੋਸ਼ , ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਦਿਨ ਤਿਉਹਾਰਾਂ ਦੇ ਮੌਕੇ ਤੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਇਨ੍ਹਾਂ ਤਿਉਹਾਰਾਂ ਨੂੰ ਮਨਾਇਆ ਜਾਂਦਾ ਹੈ। ਉਥੇ ਹੀ ਪੰਜਾਬ ਦੇ ਵਿਚ ਹੋਲਾ ਮਹੱਲਾ ਦੇ ਤਿਉਹਾਰ ਨੂੰ ਲੈ ਕੇ ਵੀ ਲੋਕਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਦੇਖਿਆ ਜਾ ਰਿਹਾ ਹੈ ਇਸ ਸਮੇਂ ਜਿਥੇ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਵਿੱਚ 14 ਮਾਰਚ ਤੋਂ ਸ਼ੁਰੂ ਹੋਏ ਸਮਾਗਮ 19 ਮਾਰਚ ਤੱਕ ਜਾਰੀ ਰਹਿਣਗੇ। ਉੱਥੇ ਹੀ ਪੂਰੇ ਪੰਜਾਬ ਭਰ ਤੋਂ ਲੋਕਾਂ ਵੱਲੋਂ ਹੁੰਮ-ਹੁੰਮਾ ਕੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ। ਬੱਚਿਆਂ ਵਿੱਚ ਵੀ ਇਸ ਹੋਲੀ ਦੇ ਤਿਉਹਾਰ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਚਾਅ ਦੇਖਿਆ ਜਾਂਦਾ ਹੈ। ਉਥੇ ਹੀ ਬੱਚਿਆਂ ਵੱਲੋਂ ਛੁੱਟੀ ਹੋਣ ਦੇ ਕਰਕੇ ਆਪਣੇ ਸਾਥੀਆਂ ਨਾਲ ਇਸ ਹੋਲੀ ਦੇ ਤਿਉਹਾਰ ਨੂੰ ਮਨਾਇਆ ਜਾਂਦਾ ਹੈ।

ਅੱਜ ਇਥੇ ਬੱਚਿਆਂ ਵੱਲੋਂ ਖੁਸ਼ੀ ਖੁਸ਼ੀ ਇਸ ਤਿਉਹਾਰ ਦਾ ਅਨੰਦ ਮਾਣਿਆ ਗਿਆ ਉਥੇ ਹੀ ਕਈ ਜਗਾਹ ਬੱਚਿਆ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਵਿਚ ਹੋਲੀ ਖੇਡਦਿਆਂ ਹੋਇਆਂ 20 ਬੱਚਿਆਂ ਦੇ ਬੇਹੋਸ਼ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਜੱਸੀ ਪੋ ਵਾਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਬੱਚੇ ਹੋਲੀ ਖੇਡਦੇ ਹੋਏ ਅਚਾਨਕ ਹੀ ਬਿਮਾਰ ਹੋਣਾ ਸ਼ੁਰੂ ਹੋ ਗਏ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਪਿੰਡ ਦੇ ਨਾਲ ਲੱਗਦੇ ਗ੍ਰੋਥ ਸੈਂਟਰ ਦੇ ਵਿਚ ਭਾਰੀ ਮਾਤਰਾ ਵਿੱਚ ਖੁੱਲ੍ਹੇ ਅਸਮਾਨ ਹੇਠ ਮਲਬਾ ਪਿਆ ਹੋਇਆ ਸੀ। ਉੱਥੇ ਹੀ ਮਿਆਦ ਪੱਗ ਚੁੱਕੇ ਪਦਾਨ ਦੀ ਦਵਾਈ ਦਾ ਢੇਰ ਲੱਗਾ ਹੋਇਆ ਸੀ। ਜਿੱਥੇ ਇਸ ਦਵਾਈ ਦੇ ਢੇਰ ਚਾਰ ਸੌ ਕਿਲੇ ਵਿੱਚ ਲੱਗੇ ਹੋਏ ਹਨ। ਉੱਥੇ ਹੀ ਅੱਜ ਹੌਲੀ ਦੇ ਮੌਕੇ ਤੇ ਬੱਚਿਆਂ ਵੱਲੋਂ ਇਸ ਨੂੰ ਰੰਗ ਸਮਝਦਿਆਂ ਹੋਇਆਂ ਲਿਫਾਫੇ ਵਿਚ ਭਰ ਲਿਆ ਗਿਆ ਅਤੇ ਹੋਲੀ ਖੇਡਣੀ ਸ਼ੁਰੂ ਕਰ ਦਿੱਤੀ ਗਈ।

ਇਸੇ ਦੌਰਾਨ ਹੀ ਬਹੁਤ ਸਾਰੇ ਬੱਚਿਆਂ ਨੂੰ ਘਬਰਾਹਟ ਮਹਿਸੂਸ ਹੋਈ ਅਤੇ ਉਲਟੀਆਂ ਲੱਗ ਗਈਆਂ। ਬੱਚਿਆਂ ਦੀ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ। ਉਥੇ ਹੀ ਕੁਝ ਬੱਚਿਆਂ ਨੂੰ ਪਿੰਡ ਦੇ ਹੀ ਡਾਕਟਰ ਤੋਂ ਦਵਾਈ ਲੈ ਕੇ ਦਿੱਤੀ ਗਈ ਹੈ। ਇਸ ਘਟਨਾ ਕਾਰਨ ਬੱਚਿਆਂ ਅਤੇ ਮਾਪਿਆਂ ਵਿੱਚ ਡਰ ਵੇਖਿਆ ਜਾ ਰਿਹਾ ਹੈ।