ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਜਿਥੇ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਪਿਛਲੇ ਸਾਲ ਲਾਗੂ ਕੀਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਆਖਿਆ ਗਿਆ ਸੀ ਕੇ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਇਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਅਪਨਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ,ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਸਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਜਿਥੇ ਕੇਂਦਰ ਸਰਕਾਰ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।
ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸਦੇ ਚਲਦੇ ਹੋਏ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਭਾਜਪਾ ਦੇ ਆਗੂਆਂ ਦਾ ਵੀ ਪੰਜਾਬ ਵਿੱਚ ਜਗ੍ਹਾ-ਜਗ੍ਹਾ ਤੇ ਵਿਰੋਧ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਭਾਜਪਾ ਦਾ ਸਾਥ ਛੱਡ ਕੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ।
ਉੱਥੇ ਹੀ ਬਹੁਤ ਸਾਰੇ ਪਿੰਡਾਂ ਵਿੱਚ ਸਿਆਸੀ ਪਾਰਟੀਆਂ ਨੂੰ ਆਉਣ ਤੋਂ ਵੀ ਮਨ੍ਹਾਂ ਕੀਤਾ ਗਿਆ ਹੈ। ਅਤੇ ਸਾਰੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇਸ ਪਿੰਡ ਵਿੱਚ ਸਰਪੰਚ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਕਾਰਨ ਪਿੰਡ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਬਰਨਾਲਾ ਦੇ ਅਧੀਨ ਆਉਣ ਵਾਲੇ ਬਲਾਕ ਮਹਿਲ ਕਲਾਂ ਦੇ ਇੱਕ ਪਿੰਡ ਚੰਨਣਵਾਲ ਤੋਂ ਸਾਹਮਣੇ ਆਈ ਹੈ।
ਜਿੱਥੇ ਪਿੰਡ ਦੇ ਲੋਕਾਂ ਵੱਲੋਂ ਪਿੰਡ ਦੇ ਮੌਜੂਦਾ ਸਰਪੰਚ ਅਤੇ 3 ਪੰਚਾਂ ਦਾ ਇਸ ਗੱਲ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਹਨਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਨ ਸਾਰੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਰੋਸ ਵਧ ਗਿਆ ਕਿ ਇਹ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਅਤੇ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਪਿੰਡ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ। ਪਿੰਡ ਦੇ ਲੋਕਾਂ ਵੱਲੋਂ ਜਿੱਥੇ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡ ਦੇ ਇਨ੍ਹਾਂ ਲੋਕਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੇ ਇਨ੍ਹਾਂ ਖਿ-ਲਾ-ਫ ਵੀ ਬਗਾਵਤ ਕਰ ਦਿੱਤੀ ਗਈ ਹੈ।
Previous Postਪੰਜਾਬ ਚ ਵਿਧਾਨ ਸਭਾ ਵੋਟਾਂ ਬਾਰੇ EVM ਵੋਟ ਮਸ਼ੀਨਾਂ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ
Next Postਸਾਵਧਾਨ : ਇਸ ਪਿੰਡ ਕੁਝ ਦਿਨਾਂ ਚ ਹੀ ਇਸ ਤਰਾਂ 9 ਬੱਚਿਆਂ ਦੀ ਰਹਸਮਈ ਬੁਖਾਰ ਨਾਲ ਹੋ ਗਈ ਮੌਤ – ਮਚੀ ਹਾਹਾਕਾਰ