ਪੰਜਾਬ ਚ ਇਸ ਰੂਟ ਤੇ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਦੇਸ਼ ਦੀਆਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅੱਗੇ ਆ ਕੇ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਆਖਿਆ ਗਿਆ ਸੀ ਕੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਾ ਆਖੀ ਜਾਵੇ।

ਹੁਣ ਪੰਜਾਬ ਵਿੱਚ ਇਸ ਰੂਟ ਤੇ ਸਫਰ ਕਰਨ ਵਾਲਿਆਂ ਨੂੰ ਸਾਵਧਾਨ ਹੋਣ ਲਈ ਆਖਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਕਿਸਾਨਾਂ ਵੱਲੋਂ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਤੇ ਪਾਣੀ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਬਿਜਲੀ ਦੀ ਸਪਲਾਈ ਨਾ ਹੋਣ ਤੇ ਕਿਸਾਨਾਂ ਵੱਲੋਂ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਹਾਈਵੇ ਜਾਮ ਕਰ ਦਿੱਤਾ ਗਿਆ ਹੈ ਜਿਸ ਕਾਰਨ ਸੜਕੀ ਆਵਾਜਾਈ ਬਹੁਤ ਜ਼ਿਆਦਾ ਪ੍ਰਭਾਵਤ ਹੋ ਰਹੀ ਹੈ।

ਕਿਸਾਨਾਂ ਵੱਲੋਂ ਹਾਈਵੇ ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਲੰਬਾ ਜਾਮ ਲੱਗ ਗਿਆ ਹੈ ਅਤੇ ਲੋਕ ਗਰਮੀ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ। ਉਥੇ ਹੀ ਇਸ ਲੰਮੇ ਜਾਮ ਵਿੱਚ ਫਸੇ ਹੋਏ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਜੋ ਇੰਨੀ ਗਰਮੀ ਵਿਚ ਬੈਠ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕੇ ਝੋਨੇ ਦਾ ਸੀਜ਼ਨ ਹੋਣ ਤੇ ਬਿਜਲੀ ਦੇ ਕੱਟਾਂ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਬਿਜਲੀ ਸਪਲਾਈ ਨਿਰੰਤਰ ਜਾਰੀ ਕੀਤੀ ਜਾਵੇ।

ਇਸ ਦੌਰਾਨ ਪ੍ਰਸ਼ਾਸਨ ਵੱਲੋਂ ਐਸਪੀ ਸਰਬਜੀਤ ਸਿੰਘ , ਡੀਐਸਪੀ ਪਰਮਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਮੌਕੇ ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਸ ਲੰਬੇ ਲੱਗੇ ਹੋਏ ਜਾਮ ਨੂੰ ਖੁਲਵਾਇਆ ਜਾਵੇ। ਇਸ ਧਰਨੇ ਵਿੱਚ ਕਿਸਾਨ ਆਗੂ ਪਾਲਾ ਮੌਲੀ, ਇੰਦਰਜੀਤ ਖਲਿਆਣ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ ਹਨ ਅਤੇ ਜਿਨ੍ਹਾਂ ਵੱਲੋਂ ਜਾਮ ਲਗਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।