ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਆਈ ਕਰੋਨਾ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਦੇਸ਼ ਵਿਚ ਬੰਦ ਕਰ ਦਿੱਤਾ ਗਿਆ ਸੀ। ਸਭ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਤਾਲਾਬੰਦੀ ਕੀਤੀ ਗਈ। ਉਥੇ ਹੀ ਹਵਾਈ ਆਵਾਜਾਈ ਠੱਪ ਕੀਤੀ ਗਈ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਅਤੇ ਹੋਰ ਬਹੁਤ ਸਾਰੇ ਉਪਰਾਲੇ ਕੀਤੇ ਗਏ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ, ਤੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਦੇਸ਼ ਅੰਦਰ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪਿਆ।
ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਤੇ ਨਾਲ ਹੀ ਸਰਕਾਰ ਵੱਲੋਂ ਸਕੂਲਾਂ ਵਿਚ ਅਧਿਆਪਕਾਂ ਦੇ ਕਰੋਨਾ ਟੈਸਟ ਜ਼ਰੂਰੀ ਕਰ ਦਿੱਤੇ ਗਏ ਸਨ। ਤਾਂ ਜੋ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕਰੋਨਾ ਵਿਚ ਕੁਝ ਸੁਧਾਰ ਨੂੰ ਦੇਖਦੇ ਹੋਏ ਬੱਚਿਆਂ ਦਾ ਸਕੂਲ ਆਉਣਾ ਸ਼ੁਰੂ ਕਰ ਦਿਤਾ ਗਿਆ। ਉਥੇ ਹੀ ਸਕੂਲਾਂ ਵਿੱਚ ਕੁਝ ਕਰੋਨਾ ਕੇਸ ਸਾਹਮਣੇ ਆਉਣ ਕਾਰਨ ਫਿਰ ਤੋਂ ਮਾਪਿਆਂ ਅਤੇ ਬੱਚਿਆ ਵਿਚਕਾਰ ਚਿੰਤਾ ਵੱਧ ਗਈ ਸੀ।
ਹੁਣ ਪੰਜਾਬ ਵਿੱਚ ਇੱਕ ਸਕੂਲ ਵਿੱਚ ਦੋ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਸਕੂਲ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਸਕੂਲਾਂ ਵਿਚ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਅੰਮ੍ਰਿਤਸਰ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਉਪਰ ਸਕੂਲ ਵਿੱਚ ਦੋ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਾਰਵਾੜ ਸਕੂਲ ਦੇ 2 ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ ,
ਉਹ ਨੌਵੀਂ ਅਤੇ ਦਸਵੀਂ ਜਮਾਤ ਦੇ ਬੱਚਿਆਂ ਨੂੰ ਪੜ੍ਹਾ ਰਹੇ ਹਨ। ਇਨ੍ਹਾਂ ਅਧਿਆਪਕਾਂ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਬੱਚਿਆਂ ਅਤੇ ਅਧਿਆਪਕਾਂ ਦੇ ਕਰੋਨਾ ਟੈਸਟ ਨਹੀਂ ਕੀਤੇ ਗਏ। ਜਿਸ ਕਾਰਨ ਇਸ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਅਤੇ ਅਧਿਆਪਕਾਂ ਉਪਰ ਕਰੋਨਾ ਦਾ ਡਰ ਬਣਿਆ ਹੋਇਆ ਹੈ। ਇਸ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਦੇ ਮਾਪੇ ਗਹਿਰੀ ਚਿੰਤਾ ਵਿੱਚ ਹਨ।
ਸਰਕਾਰ ਵੱਲੋਂ ਸਕੂਲ ਖੋਲ੍ਹੇ ਜਾਣ ਤੋਂ ਬਾਅਦ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਬਾਰ-ਬਾਰ ਅਪੀਲ ਕੀਤੀ ਜਾ ਰਹੀ ਹੈ। ਹੁਣ ਤੱਕ ਸਕੂਲਾਂ ਵਿਚੋਂ ਬਹੁਤ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ।
Previous Postਪੰਜਾਬ ਚ ਅੱਜ ਤੋਂ 17 ਫਰਵਰੀ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ : ਹੁਣੇ ਹੁਣੇ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਕਹਿਰ ,ਹੋਈਆਂ ਮੌਤਾਂ ਛਾਇਆ ਸੋਗ