ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਦੇ ਪ੍ਰ-ਕੋ-ਪ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ।
ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਹੁਣ ਪਿਛਲੇ ਕੁਝ ਦਿਨਾਂ ਤੋਂ ਸਕੂਲਾਂ ਅੰਦਰ ਬਹੁਤ ਸਾਰੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਕੁਝ ਅਧਿਆਪਕਾਂ ਦੇ ਕਰੋਨਾ ਤੋਂ ਗ੍ਰਸਤ ਹੋਣ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਮੁੜ ਤੋਂ ਕਰੋਨਾ ਕੇਸਾਂ ਵਿਚ ਹੋਏ ਵਾਧੇ ਨਾਲ ਮਾਪੇ ਗਹਿਰੀ ਚਿੰ-ਤਾ ਵਿੱਚ ਹਨ। ਹੁਣ ਪੰਜਾਬ ਦੇ ਇਸ ਸਕੂਲ ਵਿੱਚ 3 ਅਧਿਆਪਕ ਕਰੋਨਾ ਤੋਂ ਗ੍ਰਸਤ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੋਹਟਬੱਦੀ ਅਧੀਨ ਆਉਂਦੇ ਪਿੰਡ ਰਛੀਨ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਸਕੂਲ ਵਿੱਚ ਅਧਿਆਪਕਾਂ ਦੇ ਅਤੇ ਸਕੂਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਟੈਸਟ ਕੀਤੇ ਗਏ ਸਨ। ਜਿਨ੍ਹਾਂ ਵਿੱਚੋਂ ਇਸ ਸਕੂਲ ਦੀਆਂ ਤਿੰਨ ਅਧਿਆਪਕਾਂ, ਤੇ ਇੱਕ ਖਾਣਾ ਬਣਾਉਣ ਵਾਲੀ ਮਿਡ ਡੇ ਮੀਲ ਕੁੱਕ ਦੀ ਕਰੋਨਾ ਰਿਪੋਰਟ ਪਾ-ਜ਼ੀ-ਟਿ-ਵ ਆਈ ਹੈ।
ਇਸ ਸਕੂਲ ਵਿੱਚ ਸਮੂਹ ਵਿਦਿਆਰਥੀਆਂ ਤੇ ਬਾਕੀ ਸਟਾਫ ਦਾ ਕਰੋਨਾ ਟੈਸਟ ਵੀ 8 ਮਾਰਚ ਨੂੰ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਸਿਹਤ ਇੰਸਪੈਕਟਰ ਤੇਜਪਾਲ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਹੈ ਉਨ੍ਹਾਂ ਦੱਸਿਆ ਕਿ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਸਾਰੇ ਸਕੂਲ ਸਟਾਫ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕਈ ਸਕੂਲਾਂ ਅੰਦਰ ਅਧਿਆਪਕਾਂ ਦੇ ਅਤੇ ਵਿਦਿਆਰਥੀਆਂ ਦੇ ਕਰੋਨਾ ਤੋਂ ਪੀ-ੜ-ਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ।
Home ਤਾਜਾ ਖ਼ਬਰਾਂ ਪੰਜਾਬ ਚ ਇਸ ਸਕੂਲ ਦੇ 3 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ , ਹੁਣ ਸਾਰੇ ਸਕੂਲ ਦਾ ਹੋਵੇਗਾ ਕਰੋਨਾ ਟੈਸਟ
Previous Postਲਾਵਾਂ ਲੈਣ ਲੱਗੀਆਂ ਪੈ ਗਿਆ ਇਹ ਭੜਥੂ, ਇਸ ਗਲ੍ਹ ਕਰਕੇ ਮਚੀ ਹਾਹਾਕਾਰ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ