ਪੰਜਾਬ ਚ ਇਹਨਾਂ ਵਲੋਂ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਲਈ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੀ ਕੈਪਟਨ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਸਰਕਾਰ ਤੋਂ ਰੋਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਵਾਸਤੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤੀ ਨੂੰ ਲੈ ਕੇ ਨੌਜਵਾਨਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਹਿਲਾਂ ਹੀ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਤੇ ਕੱਚੇ ਵਰਕਰਾਂ ਵੱਲੋ ਉਹਨੂੰ ਪੱਕੇ ਕੀਤੇ ਜਾਣ ਲਈ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਪੂਰੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਇਹਨਾਂ ਵੱਲੋਂ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਲਈ ਇਹ ਐਲਾਨ ਹੋ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬਾਕੀ ਕਰਮਚਾਰੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਵਿਚ ਪਾਵਰ ਨਿਗਮ ਇੰਜੀਨੀਅਰ ਐਸੋਸੀਏਸ਼ਨ ਵੀ ਜੁੜ ਚੁੱਕੀ ਹੈ। ਜਿਸ ਵੱਲੋਂ ਹੁਣ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਇੰਜੀਨੀਅਰ ਅਜੈਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ 30 ਜੁਲਾਈ ਤਕ ਦਾ ਸਮਾਂ ਦਿੱਤਾ ਸੀ।

ਪਰ ਸਮਾਂ ਹੱਦ ਦੌਰਾਨ ਉਨ੍ਹਾਂ ਦੀ ਤਨਖਾਹ ਸੋਧ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਐੱਸ ਡੀ ਓ ਅਤੇ ਉਸ ਤੋਂ ਉਪੱਰ ਰੈਂਕ ਦੇ ਅਧਿਕਾਰੀਆਂ ਵੱਲੋਂ ਸ਼ਾਮੀ 5 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤਕ ਸਰਕਾਰੀ ਫੋਨ ਬੰਦ ਰੱਖੇ ਜਾਣਗੇ। ਕਿਉਂਕਿ ਹੁਣ ਸਬੰਧਤ ਸਾਰੇ ਅਧਿਕਾਰੀਆਂ ਵੱਲੋਂ ਵਟਸਐੱਪ ਗਰੁੱਪ ਵੀ ਲੈਫਟ ਕਰ ਦਿੱਤੇ ਗਏ ਹਨ। ਇੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਅਗਰ 10 ਅਗਸਤ ਤੱਕ ਉਨ੍ਹਾਂ ਦੀ ਤਨਖਾਹ ਸੋਧ ਅਤੇ ਐਸ ਡੀ ਓ ਨੂੰ ਸ਼ੁਰੂਆਤੀ ਸਕੇਲ 18030 ਰੁਪਏ ਦੇਣ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਸਾਰੇ ਇੰਜੀਨੀਅਰ ਆਪਣੇ ਸਰਕਾਰੀ ਸਿਮ ਕਾਰਡ ਮੋਬਾਇਲ ਫੋਨਾਂ ਵਿੱਚੋਂ ਕੱਢ ਕੇ ਮੈਨੇਜਮੈਂਟ ਨੂੰ ਸੌਂਪ ਦੇਣਗੇ।

ਇੰਜੀਨੀਅਰ ਅਟਵਾਲ ਨੇ ਕਿਹਾ ਹੈ ਕਿ 10 ਅਗਸਤ ਤੋਂ ਬਾਅਦ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਜਾਵੇਗਾ। ਪਟਿਆਲਾ ਵਿੱਚ ਵੀ ਐਸੋਸੀਏਸ਼ਨ ਵੱਲੋਂ ਸਾਰੇ ਸਿਮ ਕਾਰਡ ਮੈਨੇਜਮੈਂਟ ਨੂੰ ਵਾਪਸ ਕਰ ਦਿੱਤੇ ਜਾਣਗੇ। ਜਿਸ ਤਰ੍ਹਾਂ ਵੱਖ-ਵੱਖ ਵਿਭਾਗ ਦੇ ਤੈਨਾਤ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਹਨਾਂ ਵੱਲੋਂ ਵੀ ਧਰਨੇ ਪ੍ਰਦਰਸ਼ਨ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।