ਪੰਜਾਬ ਚ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਦੀਆਂ ਵਿਛੀਆਂ ਲਾਸ਼ਾਂ ਇਲਾਕੇ ਚ ਪਿਆ ਮਾਤਮ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਦੇ ਸੜਕ ਹਾਦਸਿਆਂ ਦੌਰਾਨ ਬਹੁਤ ਸਾਰੇ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ, ਪਰ ਇਸ ਦੇ ਬਾਵਜੂਦ ਵੀ ਲੋਕ ਆਪਣੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਕਰਨੀਆਂ ਪਿੱਛੇ ਨਹੀਂ ਹਟਦੇ । ਜਿਸ ਕਾਰਨ ਸਡ਼ਕੀ ਹਾਦਸਿਆਂ ਦੌਰਾਨ ਪਰਿਵਾਰਾਂ ਦੇ ਪਰਿਵਾਰ ਰੁਲ ਜਾਂਦੇ ਹਨ । ਅਜਿਹਾ ਹੀ ਇਕ ਮਾਮਲਾ ਪੰਜਾਬ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ , ਜਿੱਥੇ ਕਿ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ ਕਈ ਜੀਆਂ ਦੀ ਮੌਤ ਹੋ ਗਈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫ਼ਿਰੋਜ਼ਪੁਰ ਜ਼ੀਰਾ ਦੇ ਮੁੱਖ ਮਾਰਗ ਤੇ ਕਸਬਾ ਖੋਸਾ ਦਲ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਕਾਰਨ ਇਕੋ ਪਰਿਵਾਰ ਦੇ ਤਿੱਨ ਜੀਆਂ ਨੇ ਆਪਣੀਆਂ ਜਾਨਾਂ ਗੁਆ ਲਈਆਂ ।

ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰਾਜਬੀਰ ਸਿੰਘ ਸਪੁੱਤਰ ਸੁੱਖਾ ਸਿੰਘ ਆਪਣੀ ਗੱਡੀ ਵਿਚ ਆਪਣੀ ਪਤਨੀ ਅਤੇ ਇਕ ਸਾਲ ਦੇ ਬੇਟੇ ਨਾਲ ਫ਼ਿਰੋਜ਼ਪੁਰ ਤੋਂ ਜ਼ੀਰਾ ਵੱਲ ਨੂੰ ਜਾ ਰਹੇ ਸੀ ਕਿ ਉਸੇ ਦੌਰਾਨ ਸਾਹਮਣੇ ਆ ਰਹੇ ਟਰਾਲੇ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ ।

ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਦਰਦਨਾਕ ਹਾਦਸੇ ਦੌਰਾਨ ਰਾਜਵੀਰ ਸਿੰਘ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੇ ਇਕ ਸਾਲ ਦੇ ਬੇਟੇ ਦੀ ਮੌਕੇ ਤੇ ਮੌਤ ਹੋ ਗਈ । ਜਦ ਕਿ ਟਰਾਲੇ ਦਾ ਡਰਾਈਵਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ । ਜਿਸਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ।

ਉਥੇ ਹੀ ਮੌਕੇ ਤੇ ਪਹੁੰਚ ਕੇ ਪੁਲੀਸ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ । ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਹੁਣ ਮਾਮਲੇ ਸਬੰਧੀ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ । ਉੱਥੇ ਹੀ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਜਿੱਥੇ ਰਾਜਬੀਰ ਸਿੰਘ ਦੇ ਪਰਿਵਾਰ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੈ ਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ।