ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਵੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬੇ ਵਿਚ ਜਿੱਥੇ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਇਆ ਗਿਆ ਅਤੇ ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਕੀਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਇਸ ਸਮੇਂ ਪੰਜਾਬ ਵਿੱਚ ਜਿੱਥੇ ਸਿਆਸਤ ਗਰਮਾਈ ਹੋਈ ਹੈ।
ਉਥੇ ਹੀ ਬਿਜਲੀ ਦਾ ਸੰਕਟ ਵੀ ਦਿਨੋ ਦਿਨ ਵੱਧ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਪੰਜਾਬ ਵਿੱਚ ਇੱਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ 10 ਜੁਲਾਈ ਤੱਕ ਲਈ ਇਹ ਸਰਕਾਰੀ ਹੁਕਮ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਖਾਸ ਹੁਕਮ ਜਾਰੀ ਕੀਤੇ ਗਏ ਹਨ।
ਤਾਂ ਜੋ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ। ਉਨ੍ਹਾਂ ਵੱਲੋਂ ਸਾਰੇ ਸੇਵਾ ਕੇਂਦਰਾਂ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨ ਦਾ ਸਮਾਂ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਜ਼ਿਲ੍ਹੇ ਦੇ ਸਾਰੇ ਲੋਕ ਸੇਵਾ ਕੇਂਦਰਾਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਆ ਕੇ ਆਪਣੇ ਕੰਮ ਕਰਵਾ ਸਕਦੇ ਹਨ। ਸ਼ਨੀਵਾਰ ਨੂੰ ਦੀ ਸੇਵਾ ਕੇਂਦਰਾਂ ਵਲੋ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਦੇ ਨਾਲ ਹੀ ਸੇਵਾ ਕੇਂਦਰ ਅੰਦਰ ਆਉਣ ਵਾਲੇ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਹ ਹੁਕਮ 10 ਜੁਲਾਈ 2021 ਤੱਕ ਲਾਗੂ ਰਹਿਣਗੇ। ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਇਹ ਆਦੇਸ਼ ਬਿਜਲੀ ਸੰਕਟ ਨੂੰ ਲੈ ਕੇ ਲਾਗੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫਤਰਾਂ ਵਾਂਗ ਬਿਜਲੀ ਦੀ ਕਿੱਲਤ ਕਰਕੇ ਸੇਵਾ ਕੇਂਦਰਾਂ ਦਾ ਸਮਾਂ ਵੀ ਤਬਦੀਲ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਏ.ਸੀ. ਨਾ ਚਲਾਏ ਜਾਣ ਦਾ ਆਦੇਸ਼ ਵੀ ਲਾਗੂ ਕੀਤਾ ਹੈ।
Previous Postਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ – ਸਾਰੇ ਪਾਸੇ ਛਾਈ ਸੋਗ ਦੀ ਲਹਿਰ
Next Postਅਚਾਨਕ ਇਥੇ ਏਅਰਪੋਰਟ ਟਰਮੀਨਲ ਨੂੰ ਇਸ ਕਾਰਨ ਕਰਾਇਆ ਗਿਆ ਖਾਲੀ – ਪਈਆਂ ਭਾਜੜਾਂ ਬਚਾਅ ਕਾਰਜ ਜੋਰਾਂ ਤੇ ਜਾਰੀ