ਆਈ ਤਾਜ਼ਾ ਵੱਡੀ ਖਬਰ
ਲੋਕਾਂ ਵੱਲੋਂ ਵਰਤੀਆਂ ਜਾਂਦੀਆਂ ਅਣਗਹਿਲੀਆਂ ਦੇ ਸਦਕਾ ਬਹੁਤ ਸਾਰੇ ਲੋਕਾਂ ਨੂੰ ਸੜਕ ਹਾਦਸਿਆਂ ਦਾ ਖਮਿਆਜਾ ਭੁਗਤਣਾ ਪੈਂਦਾ ਹੈ। ਪੰਜਾਬ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਇਹੋ ਜਿਹੇ ਸੜਕ ਹਾਦਸਿਆਂ ਵਿੱਚ ਜਿੱਥੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਉਥੇ ਅਜਿਹੇ ਹਾਦਸੇ ਦੇ ਕਾਰਨ ਹੋਰ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।ਕਿਉਂਕਿ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਦੀ। ਅਤੇ ਉਨ੍ਹਾਂ ਵੱਲੋਂ ਕੀਤੀ ਜਾਂਦੀ ਕਾਹਲ ਅਤੇ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਅਜਿਹੇ ਭਿਆਨਕ ਸੜਕ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਜੋ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੀਆਂ ਹਨ। ਆਏ ਦਿਨ ਵਿੱਚ ਸਾਹਮਣੇ ਆਏ ਅਜਿਹੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ਤੇ ਪੰਚਰੰਗਾਂ ਅਤੇ ਸੱਦਾ ਚੱਕ ਦੇ ਵਿਚਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੋਕੇ ਤੇ ਹੀ ਮੌਤ ਹੋ ਗਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਵਿੱਚ ਸਵਾਰ ਹੋ ਕੇ ਗੁਰਮੀਤ ਸਿੰਘ ਨਿਵਾਸੀ ਮੁਹੱਲਾ ਕੈਂਥਾ ਦਸੂਹਾ ਆਪਣੇ ਬਿਮਾਰ ਪਿਤਾ ਸੁਰਜੀਤ ਸਿੰਘ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਡਾਇਲਸਿਸ ਕਰਵਾਉਣ ਲਈ ਲੈ ਕੇ ਜਾ ਰਿਹਾ ਸੀ। ਉਸ ਸਮੇਂ ਜਦੋਂ ਉਹ ਪਚਰੰਗਾ ਦੇ ਨਜ਼ਦੀਕ ਪਹੁੰਚੇ ਤਾਂ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਸੰਤੁਲਨ ਗੁਆ ਬੈਠੇ, ਜਿਸ ਕਾਰਨ ਇਹ ਕਾਰ ਪਲਟ ਗਈ ਅਤੇ ਪਲਟੀ ਖਾਂਦੇ ਹੋਏ ਇਕ ਦਰੱਖਤ ਵਿੱਚ ਜਾ ਕੇ ਟਕਰਾ ਗਈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਸੁਰਜੀਤ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪਚਰੰਗਾ ਪੁਲਿਸ ਸਟੇਸ਼ਨ ਦੇ ਪੁਲਸ ਕਰਮਚਾਰੀ ਘਟਨਾ ਸਥਾਨ ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਜਲੰਧਰ ਭੇਜ ਦਿਤਾ ਗਿਆ ਹੈ। ਉਥੇ ਹੀ ਮ੍ਰਿਤਕ ਦੇ ਪੁੱਤਰ ਗੁਰਮੀਤ ਪਾਲ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ ਜਿਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
Previous Postਜੇ ਵੈਕਸੀਨ ਨਹੀਂ ਲਗਾਈ ਤਾਂ ਨਹੀਂ ਮਿਲੇਗਾ ਪਟਰੋਲ, ਰਾਸ਼ਨ ਅਤੇ ਨਾ ਹੀ ਗੈਸ ਸਲੰਡਰ ਏਥੇ ਹੋ ਗਿਆ ਸਖਤ ਹੁਕਮ
Next Postਸਕੂਲ ਤੋਂ ਆਈ ਮਾੜੀ ਖਬਰ 40 -45 ਵਿਦਿਆਰਥੀਆਂ ਦੀ ਇਸ ਕਾਰਨ ਵੋਗਦੀ ਅਚਾਨਕ ਸਿਹਤ – ਪਈਆਂ ਭਾਜੜਾਂ