ਪੰਜਾਬ ਚ ਏਥੇ ਸਤਲੁਜ ਦਰਿਆ ਦੇ ਕੰਡੇ ਤੇ ਪੁਲਸ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਜੋ ਮਿਲਿਆ ਦੇਖ ਉਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਸਰਕਾਰ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਪੁਲਿਸ ਨੂੰ ਵੀ ਪੂਰੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੇ ਗੈਰ ਕਾਨੂੰਨੀ ਢੰਗ ਨਾਲ ਕੰਮ ਕੀਤੇ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਲੋਕਾਂ ਨੂੰ ਗ਼ਲਤ ਸੇਧ ਮਿਲਦੀ ਹੈ। ਉੱਥੇ ਹੀ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਮੇਂ-ਸਮੇਂ ਤੇ ਛਾਪੇਮਾਰੀ ਕੀਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਏਥੇ ਸਤਲੁਜ ਦਰਿਆ ਦੇ ਕੰਡੇ ਤੇ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਉਸ ਜਗ੍ਹਾ ਤੇ ਕੁਝ ਦੇਖ ਕੇ ਹੋਸ਼ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ।ਜਿੱਥੇ ਅੱਜ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਸਥਿਤ ਸਤਲੁਜ ਦਰਿਆ ਦੇ ਇਲਾਕੇ ਵਿਚ ਐਕਸਾਈਜ ਵਿਭਾਗ ਵੱਲੋਂ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਵੱਡੀ ਰੇਡ ਮਾਰੀ ਗਈ ਹੈ। ਜਿੱਥੇ ਰੇਡ ਦੌਰਾਨ ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਸਮਾਨ ਵੀ ਹੱਥ ਲੱਗਾ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਕਸਾਈਜ ਇੰਸਪੈਕਟਰ ਸਤਿੰਦਰ ਮੱਲੀ ਨੇ ਦੱਸਿਆ ਹੈ ਕਿ ਇਹ ਰੇਡ ਸਰਹੱਦੀ ਪਿੰਡਾਂ ਹਬੀਬ ਕੇ ,ਅਲੀ ਕੇ, ਤੇ ਚਾਂਦੀਵਾਲਾ ਵਿਚ ਮਾਰੀ ਗਈ ਹੈ ਜਿਥੇ ਇਨ੍ਹਾਂ ਪਿੰਡਾਂ ਵਿੱਚ ਲਾਹਣ ਅਤੇ ਨਜਾਇਜ਼ ਸ਼ਰਾਬ ਤਿਆਰ ਕੀਤੀ ਜਾਂਦੀ ਹੈ। ਮੌਕੇ ਤੇ ਪਹੁੰਚ ਕੇ ਜਿੱਥੇ ਪੁਲਿਸ ਵੱਲੋਂ ਨਾਜਾਇਜ਼ ਲਾਹਾ ਤੇ ਸ਼ਰਾਬ ਨੂੰ ਬਰਾਮਦ ਕੀਤਾ ਗਿਆ ਹੈ ਉਥੇ ਹੀ ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਬਰਾਮਦ ਕੀਤੀ ਗਈ ਸ਼ਰਾਬ ਅਤੇ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਹੈ।

ਕਿਉਕਿ ਐਕਸਾਈਜ ਵਿਭਾਗ ਦੀ ਟੀਮ ਨੂੰ ਉਸ ਜਗ੍ਹਾ ਤੇ ਆਉਂਦੇ ਹੋਏ ਦੇਖ ਕੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਉਥੋਂ ਭੱਜ ਗਏ।ਐਕਸਾਈਜ ਵਿਭਾਗ ਦੀ ਟੀਮ ਵੱਲੋਂ ਮਾਰੇ ਗਏ ਛਾਪੇ ਦੌਰਾਨ 4 ਐਲੂਮੀਨੀਅਮ ਦੇ ਡਰੰਮ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਭੱਠੀ,13 ਰਬੜ ਨਾਲ ਭਰੀਆਂ ਟਿਊਬਾਂ, 4 ਖਾਲੀ ਟਿਊਬਾਂ, 24 ਹਜ਼ਾਰ ਲੀਟਰ ਲਾਹਣ, ਨਾਜਾਇਜ਼ ਸ਼ਰਾਬ ਦੀਆਂ 1900 ਬੋਤਲਾਂ, 13 ਤਰਪਾਲਾਂ, ਆਦਿ ਨੂੰ ਪ੍ਰਾਪਤ ਕੀਤਾ ਗਿਆ ਹੈ।