ਆਈ ਤਾਜਾ ਵੱਡੀ ਖਬਰ
ਪੰਜਾਬ ਦੀਆਂ ਔਰਤਾਂ ਪੰਜਾਬ ਭਾਰਤ ਦੇ ਵਿੱਚ ਸਰਕਾਰੀ ਬੱਸਾਂ ਚ ਮੁਫਤ ਸਫਰ ਕਰਦੀਆਂ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਇਹ ਸਹੂਲਤ ਦਿੱਤੀ ਜਾਂਦੀ ਹੈ l ਇਹ ਸਹੂਲਤ ਔਰਤਾਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਸਰਕਾਰ ਵੇਲੇ ਦਿੱਤੀ ਗਈ ਸੀ l ਉਦੋਂ ਤੋਂ ਇਹ ਸਹੂਲਤ ਚਲਦੀ ਪਈ ਹੈ l ਜਿਸ ਕਾਰਨ ਔਰਤਾਂ ਸਾਰੀਆਂ ਸਰਕਾਰੀ ਬੱਸਾਂ ਦੇ ਵਿੱਚ ਮੁਫਤ ਸਹੂਲਤ ਦਾ ਆਨੰਦ ਮਾਣਦੀਆਂ ਹਨ। ਇਸੇ ਵਿਚਾਲੇ ਹੁਣ ਪੰਜਾਬ ਵਿੱਚ ਔਰਤਾਂ ਲਈ ਮੁਫਤ ਸਫਰ ਦੀ ਸਹੂਲਤ ਤੋਂ ਬਾਅਦ ਹੁਣ ਸਰਕਾਰ ਵੱਲੋਂ ਇੱਕ ਨਵਾਂ ਐਲਾਨ ਕਰ ਦਿੱਤਾ ਗਿਆ ਹੈ, ਜਿਸ ਕਾਰਨ ਔਰਤਾਂ ਖੁਦ ਨੂੰ ਮਹਿਫੂਜ਼ ਸਮਝ ਰਹੀਆਂ ਹਨ l
ਦਰਅਸਲ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਵੱਖਰੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦਾ ਲਾਭ ਵੀ ਤੁਹਾਡੇ ਨਾਲ ਸਾਂਝਾ ਕਰ ਲੈਦੇ ਹਾਂ ਕਿ ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਕਿਉਂਕਿ ਨੰਬਰ 181 ਯੋਜਨਾ ਇਕ ਬਿਹਤਰੀਨ ਉਪਰਾਲਾ ਹੈ l ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ, ਇਸ ਨੰਬਰ ਤੇ ਕੰਪਲੇਂਟ ਹੋਣ ਤੋਂ ਬਾਅਦ ਉਹਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਦੇ ਉੱਪਰ ਹੱਲ ਕੀਤਾ ਜਾਵੇਗਾ । ਉਹਨਾਂ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ ਤੇ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਸੋ ਪੰਜਾਬ ਸਰਕਾਰ ਵੱਲੋਂ ਹੁਣ ਔਰਤਾਂ ਦੀਆਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ। ਜਿਸ ਤਹਿਤ ਔਰਤਾਂ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ ਤਾਂ ਉਹ ਇਸ ਨੰਬਰ ਤੇ ਫੋਨ ਕਰਕੇ ਕੰਪਲੇਂਟ ਦਰਜ ਕਰਵਾ ਸਕਦੀਆਂ ਹਨ ਤੇ ਉਸ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
Previous Postਸਕੂਲ ਫੰਕਸ਼ਨ ਚ ਲਾਸ਼ ਬਣ ਪਹੁੰਚ ਗਿਆ ਮੁੰਡਾ , ਦੇਖ ਸਭ ਦੇ ਪੈਰੋਂ ਨਿਕਲ ਗਈ ਜਮੀਨ
Next Postਹੁਣੇ ਹੁਣੇ ਮਸ਼ਹੂਰ ਅਦਾਕਾਰ ਦੀ ਹੋਈ ਬਾਲਕਨੀ ਤੋਂ ਡਿੱਗਣ ਕਾਰਨ ਮੌਤ